ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵਲੋਂ ਕਾਬੂ

Ad Position 21
No active advertisement
ਅਜੀਤ ਡੈਸਕ 11-07-2026

ਮਲੌਦ, 10 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ,ਦਿਲਬਾਗ ਸਿੰਘ ਚਾਪੜਾ)-ਪੰਜਾਬ ਵਿਜੀਲੈਂਸ ਬਿਊਰੋ ਦੁਆਰਾ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਲ ਹਲਕਾ ਧੌਲ਼ ਖ਼ੁਰਦ, ਸਬ-ਰਜਿਸਟਰਾਰ ਮਲੌਦ ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 35 ਸੌ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਦੇ ਮਾਪਿਆਂ ਦੀ 2016 ਵਿਚ ਮੌਤ ਹੋ ਗਈ ਸੀ ਅਤੇ ਉਸ ਦੀ ਮਾਂ ਦੇ ਨਾਮ ‘ਤੇ ਪਿੰਡ ਧੌਲ਼ ਖ਼ੁਰਦ ਵਿਚ 3-ਬਿਸਵੇ ਦਾ ਪਲਾਟ ਸੀ। ਇਸ ਪਲਾਟ ਦਾ ਵਿਰਾਸਤੀ ਇੰਤਕਾਲ ਸ਼ਿਕਾਇਤਕਰਤਾ ਅਤੇ ਉਸ ਦੇ ਛੇ ਭੈਣ-ਭਰਾਵਾਂ ਨੂੰ ਤਬਦੀਲ ਕੀਤਾ ਜਾਣਾ ਸੀ। ਸ਼ਿਕਾਇਤਕਰਤਾ ਨੇ ਲੋੜੀਂਦੇ ਦਸਤਾਵੇਜ਼ ਤਿਆਰ ਕੀਤੇ ਅਤੇ ਪਟਵਾਰੀ ਗੁਰਜੀਤ ਸਿੰਘ ਨੂੰ ਸੌਂਪ ਦਿੱਤੇ। ਸ਼ਿਕਾਇਤਕਰਤਾ ਵਲੋਂ ਬੇਨਤੀ ਕਰਨ ‘ਤੇ ਇੰਤਕਾਲ ਕਰਵਾਉਣ ਲਈ ਦੋਸ਼ੀ ਪਟਵਾਰੀ ਨਾਲ 35 ਸੌ ਰੁਪਏ ਵਿਚ ਸੌਦਾ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ਸੀ। ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 35 ਸੌ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਮਲੌਦ ਦੇ ਨਵੇਂ ਥਾਣਾ ਮੁਖੀ ਅਤੇ ਚੌਕੀ ਇੰਚਾਰਜ ਨੇ ਨਸ਼ਿਆਂ ਵਿਰੁੱਧ ਸ਼ਿਕੰਜਾ ਕੱਸਿਆ ਅਗਲੀ ਖ਼ਬਰ ਸੀਵਰੇਜ ਦੇ ਮੁੱਦਿਆਂ ਸੰਬੰਧੀ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ
Ad Position 24
No active advertisement