ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸੂਬੇ ਨੂੰ ਮੁੜ ਵਿਕਾਸ ਦੇ ਰਾਹ ’ਤੇ ਲਿਆਉਣ ਲਈ ਭਾਜਪਾ ਵਰਕਰ ਤਤਪਰ-ਨਿਸ਼ੂ ਸ਼ਰਮਾ

Ad Position 21
No active advertisement
ਅਜੀਤ ਡੈਸਕ 11-07-2026

ਮਾਛੀਵਾੜਾ ਸਾਹਿਬ, 10 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਭਾਜਪਾ ਮੰਡਲ ਦੇ ਪ੍ਰਧਾਨ ਸੁਖਵਿੰਦਰ ਲਾਲ ਸੁੱਖੀ ਸ਼ਰਮਾ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ‘ਚ ਉਦਯੋਗਾਂ ਨੂੰ ਪ੍ਰੋਤਸਾਹਨ, ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ, ਕਿਸਾਨਾਂ ਦੀ ਆਮਦਨ ‘ਚ ਵਾਧਾ, ਮਹਿਲਾਵਾਂ ਦੀ ਸੁਰੱਖਿਆ ਤੇ ਬਿਹਤਰ ਸਿੱਖਿਆ ਤੇ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਤੇ ਇਕ ਅਜਿਹੀ ਸਰਕਾਰ ਦੀ ਉਮੀਦ ਕਰ ਰਹੇ ਹਨ ਜੋ ਪਾਰਦਰਸ਼ੀ, ਜਵਾਬਦੇਹ ਤੇ ਵਿਕਾਸ ਪੱਖੀ ਸੋਚ ਨਾਲ ਕੰਮ ਕਰੇ। ਸੁੱਖੀ ਸ਼ਰਮਾ ਨੇ ਕਿਹਾ ਕਿ ਪੰਜਾਬ ਅੱਜ ਗੰਭੀਰ ਚੁਨੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ‘ਚ ਬੇਰੁਜ਼ਗਾਰੀ, ਨਸ਼ਿਆਂ ਦਾ ਵਧਦਾ ਪ੍ਰਭਾਵ, ਵਿਗੜਦੀ ਕਾਨੂੰਨ-ਵਿਵਸਥਾ, ਕਿਸਾਨਾਂ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਤੇ ਵਿਕਾਸ ਕਾਰਜਾਂ ਦੀ ਸੁਸਤ ਰਫ਼ਤਾਰ ਕਾਰਨ ਲੋਕਾਂ ‘ਚ ਨਿਰਾਸ਼ਾ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਦਿਆਂ ਦਾ ਹੱਲ ਸਿਰਫ਼ ਸਿਆਸੀ ਬਿਆਨਬਾਜ਼ੀ ਨਾਲ ਨਹੀਂ, ਸਗੋਂ ਦੂਰਅੰਦੇਸ਼ੀ ਤੇ ਇਮਾਨਦਾਰ ਨੀਤੀਆਂ ਨਾਲ ਹੀ ਸੰਭਵ ਹੈ। ਭਾਜਪਾ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਦਿਆਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਸੰਘਰਸ਼ ਕਰਦੀ ਰਹੇਗੀ। ਸ਼ਰਮਾ ਨੇ ਕਿਹਾ ਕਿ ਭਾਜਪਾ ਦਾ ਉਦੇਸ਼ ਸਿਰਫ਼ ਰਾਜਨੀਤੀਕਰਨਾ ਨਹੀਂ, ਸਗੋਂ ਪੰਜਾਬ ਨੂੰ ਮੁੜ ਤਰੱਕੀ, ਅਮਨ ਤੇ ਖ਼ੁਸ਼ਹਾਲੀ ਦੀ ਰਾਹ ‘ਤੇ ਲਿਆਉਣਾ ਹੈ।

Ad Position 22
No active advertisement
ਪਿਛਲੀ ਖ਼ਬਰ ਫ਼ਿਲਮ ‘ਸਤਲੁਜ’ ’ਤੇ ਲਗਾਈ ਪਾਬੰਦੀ ਹਟਾਈ ਜਾਵੇ-ਚਿੱਤਰਕਾਰ ਬਰਾੜ ਅਗਲੀ ਖ਼ਬਰ ਮੈਡੀਕਲ ਸਟੋਰ ਦੀ ਆੜ ’ਚ ਚੱਲ ਰਹੇ ਨਸ਼ੇ ਦੇ ਕਾਰੋਬਾਰ ਦਾ ਪਰਦਾਫਾਸ਼
Ad Position 24
No active advertisement