ਕੁਹਾੜਾ, 11 ਜੁਲਾਈ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਨਸ਼ੇ ਦਾ ਸੇਵਨ ਕਰਦੇ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਦੀ ਪਹਿਚਾਣ ਗੁਰਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਪਿੰਡ ਕੂੰਮਕਲਾਂ ਵਜੋਂ ਹੋਈ। ਸਹਾਇਕ ਥਾਣੇਦਾਰ ਗੁਰਮੀਤ ਸਿੰਘ ਅਨੁਸਾਰ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ, ਸੂਚਨਾ ਮਿਲੀ ਕਿ ਉਕਤ ਵਿਅਕਤੀ ਕੂੰਮਕਲਾ ਦੇ ਸਿਵਲ ਹਸਪਤਾਲ ਵਿਚ ਬਣੇ ਨਹਿਰੀ ਵਿਭਾਗ ਦੇ ਪੁਰਾਣੇ ਕੁਆਰਟਰਾਂ ਵਿਚ ਬੈਠ ਕੇ ਨਸ਼ੇ ਦਾ ਸੇਵਨ ਕਰ ਰਿਹਾ ਹੈ, ਜਿਸ ‘ਤੇ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਲਾਈਟਰ, ਸਿਲਵਰ ਪੰਨੀ ਤੇ ਪਲਾਸਟਿਕ ਦੀ ਬੋਤਲ ਦਾ ਇੱਕ ਢੱਕਣ ਬਰਾਮਦ ਕੀਤਾ ਗਿਆ। ਪੁਲਿਸ ਵਲੋਂ ਗੁਰਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਪਿੰਡ ਕੂੰਮਕਲਾਂ ਨੂੰ ਕਾਬੂ ਉਸ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਦੀ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।