02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਜਾਲੀ ਐਨ. ਓ. ਸੀ. ਲਗਾ ਕੇ ਰਜਿਸਟਰੀਆਂ ਕਰਵਾਉਣ ਦਾ ਮਾਮਲਾ ਗਰਮਾਇਆ

Ad Position 21
No active advertisement
ਅਜੀਤ ਡੈਸਕ 12-07-2026
ਖੰਨਾ, 11 ਜੁਲਾਈ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਵਿੱਚ ਜਾਅਲੀ ਐਨ. ਓ. ਸੀ. ਲਗਾ ਰਜਿਸਟਰੀਆਂ ਕਰਵਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਸ਼ਿਕਾਇਤ ਕਰਤਾ ਅਨੁਸਾਰ ਪ੍ਰਸ਼ਾਸਨ ਵੱਲੋਂ ਕੁੱਝ ਲੋਕਾਂ ਦੇ ਕਾਰਵਾਈ ਤਾਂ ਕੀਤੀ ਗਈ ਹੈ। ਐਸ. ਡੀ. ਐਮ ਖੰਨਾ ਨੇ ਭਰੋਸਾ ਦਵਾਇਆ ਕਿ ਪੁਲਿਸ ਦੀ ਜਾਂਚ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ ਉਹ ਸਾਨੂੰ ਅਨੁਸਾਰ ਵਿਭਾਗ ਵੱਲੋਂ ਵੀ ਕਾਰਵਾਈ ਕੀਤੀ ਜਾਵੇਗੀ। ਸਰਬਜੀਤ ਸਿੰਘ ਕੰਗ ਅਤੇ ਸਾਥੀਆਂ ਨੇ ਜਾਲੀ ਐਨਓਸੀ ਲਗਾ ਰਜਿਸਟਰੀਆਂ ਕਰਵਾਉਣ ਦਾ ਮਾਮਲਾ ਉਜਾਗਰ ਕੀਤਾ ਗਿਆ ਸੀ ਜਿਸ ਤੇ ਹੁਣ ਤੱਕ ਚਾਰ ਲੋਕਾਂ ਖ਼ਿਲਾਫ਼ ਪੁਲਿਸ ਨੇ ਮਾਮਲਾ ਵੀ ਦਰਜ ਕਰ ਦਿੱਤਾ ਉਨ੍ਹਾਂ ਕਿਹਾ ਕਿ ਖੰਨਾ ਦੀ ਐਸ. ਡੀ. ਐਮ ਦਾ ਧੰਨਵਾਦ ਕਰਦੇ ਹਾਂ ਪਰ ਹਾਲੇ 50 ਫ਼ੀਸਦੀ ਤੋਂ ਵੱਧ ਰਜਿਸਟਰੀਆਂ ਦੀ ਜਾਂਚ ਬਕਾਇਆ ਹੈ। ਇਹ ਮਾਮਲਾ ਸਾਲ 2022 ਤੋਂ ਚੱਲਦਾ ਆ ਰਿਹਾ ਹੈ ਅਤੇ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਦੇ ਜੋ ਵੀ ਅਧਿਕਾਰੀ ਖੰਨਾ ਤਹਿਸੀਲ ਵਿੱਚ ਤੈਨਾਤ ਰਹੇ ਹਨ ਉਨ੍ਹਾਂ ਖ਼ਿਲਾਫ਼ ਜਾਂਚ ਕਰ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਜਦੋਂ ਇਸ ਸਬੰਧੀ ਖੰਨਾ ਦੀ ਐਸ. ਡੀ. ਐਮ ਸਵਾਤੀ ਟਿਵਾਣਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱੁਝ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ ਅਤੇ ਬਾਕੀ ਜਾਂਚ ਮਾਨਯੋਗ ਡੀ. ਸੀ. ਅਤੇ ਐਸ. ਐਸ. ਪੀ ਨੂੰ ਭੇਜ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਮੁੱਲਾਂਪੁਰ-ਦਾਖਾ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ ਰਹੀ ਅਗਲੀ ਖ਼ਬਰ ਵਣ ਰੇਂਜ ਸਮਰਾਲਾ ਨਹੀਂ ਦਿੰਦਾ ਕੋਈ ਜਾਣਕਾਰੀ ਵਿਜੀਲੈਂਸ ਬਿਊਰੋ ਤੋਂ ਹੋਵੇ ਜਾਂਚ : ਬੈਨੀਪਾਲ
Ad Position 24
No active advertisement