ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਪਿੰਡ ਧਰੌੜ ਵਿਖੇ ਆਮ ਆਦਮੀ ਪਾਰਟੀ ਵਲੋਂ ਲੋਕ ਮਿਲਣੀ ਪ੍ਰੋਗਰਾਮ ਨੇ ਰੈਲੀ ਦਾ ਰੂਪ ਧਾਰਿਆ

Ad Position 21
No active advertisement
ਅਜੀਤ ਡੈਸਕ 13-07-2026

ਡੇਹਲੋਂ, 12 ਜੁਲਾਈ (ਅੰਮ੍ਰਿਤਪਾਲ ਸਿੰਘ ਕੈਲੇ) - ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਪਿੰਡਾਂ ਅੰਦਰ ਆਰੰਭ ਕੀਤੇ ਲੋਕ ਮਿਲਣੀ ਪ੍ਰੋਗ੍ਰਾਂਮਾਂ ਦੀ ਲੜੀ ਹੇਠ ਪਿੰਡ ਧਰੌੜ ਵਿਖੇ ਪਿੰਡ ਵਾਸੀਆਂ ਦੇ ਵੱਡੇ ਇਕੱਠ ਨੇ ਲੋਕ ਮਿਲਣੀ ਪ੍ਰੋਗਰਾਮ ਨੂੰ ਰੈਲੀ ਦਾ ਰੂਪ ਬਣਾ ਦਿੱਤਾ, ਜਿਸ ਤੋਂ ਖ਼ੁਸ਼ ਹੁੰਦਿਆਂ ਵਿਧਾਇਕ ਸੰਗੋਵਾਲ ਨੇ ਪਿੰਡ ਦੇ ਵਿਕਾਸ ਲਈ 30 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕਰਦਿਆਂ 10 ਲੱਖ ਦੀ ਗਰਾਂਟ ਦਾ ਚੈੱਕ ਮੌਕੇ ‘ਤੇ ਹੀ ਗ੍ਰਾਮ ਪੰਚਾਇਤ ਨੂੰ ਭੇਂਟ ਕੀਤਾ। ਵਿਧਾਇਕ ਸੰਗੋਵਾਲ ਨੇ ਵੱਡੀ ਇਕੱਤਰਤਾ ਤੋਂ ਖ਼ੁਸ਼ ਹੁੰਦਿਆਂ ਦਾਅਵਾ ਜਿਤਾਇਆ ਕਿ ਸੂਬੇ ਅੰਦਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਨੇ ਸਾਰੇ ਵਰਗਾਂ ਦੇ ਲੋਕਾਂ ਖ਼ੁਸ਼ ਕੀਤਾ ਹੈ, ਜਿਸ ਦੀ ਬਦੌਲਤ ਸੂਬੇ ਅੰਦਰ ਮੁੜ ਸਰਕਾਰ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਪਿੰਡ ਦੀਆਂ ਗਲੀਆਂ ਨੂੰ ਪੱਕਾ ਕਰਨ ਸਮੇਤ ਵੱਖ-ਵੱਖ ਵਿਕਾਸ ਕੰਮਾਂ ਦੇ ਉਦਘਾਟਨ ਕਰਦਿਆਂ ਲੋਕ ਮਿਲਣੀ ਦੌਰਾਨ ਦਾਅਵਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਹਿੱਤਾਂ ਤੇ ਪਹਿਰਾ ਦਿੰਦਿਆਂ ਜਿੱਥੇ ਚੋਣਾਂ ਦੌਰਾਨ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰ ਦਿੱਤਾ ਹੈ। ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਹਲਕੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਨਾਲ ਜੁੜਨਾ ਸਾਬਤ ਕਰਦਾ ਹੈ ਕਿ ਸਮੂਹ ਵਰਗਾਂ ਦੇ ਵੋਟਰ ਸੂਬਾ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਸੰਤੁਸ਼ਟ ਹਨ। ਵਿਧਾਇਕ ਸੰਗੋਵਾਲ ਨੇ ਅੱਗੇ ਕਿਹਾ ਕਿ ਸੂਬੇ ਦੀ ਭਲਾਈਹਿੱਤ ਆਪ ਸਰਕਾਰ ਨੇ ਪਹਿਲੀਆਂ ਸਾਰੀਆਂ ਸਰਕਾਰਾਂ ਦੇ ਕੰਮਾਂ ਨੂੰ ਪਛਾੜਦਿਆਂ ਹੁਣ ਤੱਕ ਦੇ ਰਾਜ ਅੰਦਰ ਲੋਕ ਹਿਤਾਂ ਸੰਬੰਧੀ ਕੰਮ ਕਰਨ ਦਾ ਰਿਕਾਰਡ ਬਣਾਇਆ ਹੈ। ਇਸ ਸਮੇਂ ਪੀ. ਏ. ਜਸਵਿੰਦਰ ਸਿੰਘ ਜੱਸੀ, ਚੇਅਰਮੈਨ ਸਾਹਿਬਜੀਤ ਸਿੰਘ ਸਾਬੀ ਜਰਖੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਰਾਜ ਸਿੰਘ ਸੋਨੂੰ ਗਿੱਲ, ਸੰਮਤੀ ਮੈਂਬਰ ਦਵਿੰਦਰਪਾਲ ਸਿੰਘ ਲਾਡੀ ਸੰਗੋਵਾਲ, ਮਨਦੀਪ ਸਿੰਘ ਰਵੀ ਝੱਮਟ, ਸਰਪੰਚ ਭਿੰਦਰ ਕੌਰ, ਪੰਚ ਬਹਾਰ ਸਿੰਘ ਗਰੇਵਾਲ, ਪੰਚ ਅਜਮੇਰ ਸਿੰਘ, ਪੰਚ ਹਰਿੰਦਰ ਸਿੰਘ ਬੈਂਸ, ਪੰਚ ਪਰਮਜੀਤ ਸਿੰਘ, ਪੰਚ ਹਰਜੰਦਰ ਸਿੰਘ, ਪੰਚ ਰਿੰਪੀ ਧਰੌੜ, ਪੰਚ ਕਰਮਜੀਤ ਕੌਰ, ਪੰਚ ਮਨਦੀਪ ਕੌਰ, ਪੰਚ ਰਮਨਦੀਪ ਕੌਰ, ਸਰਬਪ੍ਰੀਤ ਸਿੰਘ ਹੈਪੀ, ਸੰਤੋਖ ਸਿੰਘ ਹੁੰਦਲ, ਹਰਦੀਪ ਸਿੰਘ ਗਰੇਵਾਲ, ਤੇਜਿੰਦਰ ਸਿੰਘ ਹੁੰਦਲ, ਗੁਰਪ੍ਰੀਤ ਸਿੰਘ ਕਾਕਾ, ਬਲਦੇਵ ਸਿੰਘ, ਕਾਲਾ ਕੰਬਲਵਾਲਾ, ਗੁਰਪ੍ਰੀਤ ਸਿੰਘ ਲੱਕੀ, ਬਲਜੀਤ ਸਿੰਘ ਗਰੇਵਾਲ, ਸੁਖਦੇਵ ਸਿੰਘ ਭੁੱਟਾ, ਬੀ. ਕੇ. ਖੁਰਾਣਾ, ਹਰਦੀਪ ਸਿੰਘ ਦੀਪੀ, ਥਾਣੇਦਾਰ ਹਰਬੰਸ ਸਿੰਘ, ਬਿੰਦਰ ਪਨੇਸਰ, ਤੇਜਾ ਸਿੰਘ ਬਿੱਲੂ ਪ੍ਰਧਾਨ, ਨਿਰਮਲ ਸਿੰਘ ਨਿੰਮ੍ਹਾ, ਭਜਨ ਸਿੰਘ ਪੱਪੂ, ਬਲਵੀਰ ਸਿੰਘ ਗਰੇਵਾਲ, ਗੁਰਮੀਤ ਸਿੰਘ ਉਮੈਦਪੁਰ, ਪੱਪੂ ਮਿਸਤਰੀ, ਸੁੱਖੀ ਕੇਵਲ, ਦਵਿੰਦਰ ਸਿੰਘ ਗੋਗੀ, ਨੰਬਰਦਾਰ ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਲੋਕਾਂ ਨੇ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾਇਆ-ਸੰਗੋਵਾਲ
ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਪਿੰਡ ਧਰੌੜ ਵਿਖੇ ਲੋਕ ਮਿਲਣੀ ਪ੍ਰੋਗਰਾਮ ਸਮੇਂ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਉਸਾਰੂ ਨੀਤੀਆਂ ਤੋਂ ਖ਼ੁਸ਼ ਸਾਰੇ ਵਰਗਾਂ ਦੇ ਲੋਕਾਂ ਨੇ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ, ਕਿਉਂਕਿ ਪਾਰਟੀ ਪ੍ਰੋਗਰਾਮਾਂ ਦੌਰਾਨ ਸਾਰੇ ਵਰਗਾਂ ਦੇ ਲੋਕਾਂ ਦਾ ਆਪ ਮੁਹਾਰੇ ਪੁੱਜਣਾ ਇਸ ਗੱਲ ਦੀ ਹਾਮੀ ਭਰਦਾ ਹੈ। ਵਿਧਾਇਕ ਸੰਗੋਵਾਲ ਨੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਸਰਕਾਰ ਨੂੰ ਮੁੜ ਸੱਤਾ ਵਿਚ ਲਿਆਉਣ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਨ ਦੀ ਲੋਕਾਂ ਨੂੰ ਅਪੀਲ ਵੀ ਕੀਤੀ।

Ad Position 22
No active advertisement
ਪਿਛਲੀ ਖ਼ਬਰ ਪੀਜ਼ਾ ਵਿਚੋਂ ਮਿਲੀ ਜ਼ਿੰਦਾ ਸੁੰਡੀ * ਕਰਿਆਨੇ ਦੀ ਦੁਕਾਨ ’ਤੇ ਮਿਆਦ ਪੁੱਗਿਆ ਸਾਮਾਨ ਮਿਲਿਆ * ਹਾਲ ਹੀ ਦੇ ਮਹੀਨਿਆਂ ’ਚ... ਅਗਲੀ ਖ਼ਬਰ ਪੰਜਾਬ ਦੇ ਸਿੱਖਿਆ ਮੰਤਰੀ ਵਲੋਂ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ ਸਖ਼ਤ ਮਿਹਨਤ, ਅਨੁਸ਼ਾ...
Ad Position 24
No active advertisement