ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸਰਕਾਰ ਵਲੋਂ ਮੁੜ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਹੋਵੇਗਾ ਵੱਡਾ ਮੋਰਚਾ-ਲੱਖੋਵਾਲ/ਮੇਹਲੋਂ

Ad Position 21
No active advertisement
ਅਜੀਤ ਡੈਸਕ 13-07-2026

ਕੁਹਾੜਾ, 12 ਜੁਲਾਈ (ਸੰਦੀਪ ਸਿੰਘ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਨੂੰ ਲੋਕਾਂ, ਕਿਸਾਨਾਂ ਅਤੇ ਮਜ਼ਦੂਰ ਜਥੇਬੰਦੀਆਂ ਦੇ ਤਿੱਖੇ ਵਿਰੋਧ ਕਾਰਨ ਵਾਪਸ ਲੈਣਾ ਪਿਆ ਸੀ, ਪਰ ਹੁਣ ਉਸੇ ਨੀਤੀ ਨੂੰ ਕੁੱਝ ਸੋਧਾਂ ਨਾਲ ਦੁਬਾਰਾ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ‘ਤੇ ਗੰਭੀਰ ਅਸਰ ਪਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਇੱਕ ਖੇਤੀ-ਪ੍ਰਧਾਨ ਸੂਬਾ ਹੈ ਅਤੇ ਇੱਥੋਂ ਦੇ ਲੋਕਾਂ ਦੀ ਆਰਥਿਕਤਾ ਖੇਤੀ ‘ਤੇ ਨਿਰਭਰ ਕਰਦੀ ਹੈ। ਪਹਿਲਾਂ ਹੀ ਖੇਤੀ ਘਾਟੇ ਵਿਚ ਚੱਲ ਰਹੀ ਹੈ ਅਤੇ ਅਜਿਹੇ ਸਮੇਂ ਵਿਚ ਉਪਜਾਊ ਜ਼ਮੀਨ ਨੂੰ ਹਾਸਲ ਕਰ ਕੇ ਵੱਡੇ ਘਰਾਣਿਆਂ ਨੂੰ ਦੇਣਾ ਸੂਬੇ ਦੇ ਭਵਿੱਖ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਇਹ ਨੀਤੀ ਲਾਗੂ ਕੀਤੀ ਜਾ ਰਹੀ ਹੈ, ਜਿਸ ਦਾ ਕਿਸਾਨ ਜਥੇਬੰਦੀਆਂ ਵਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਲੈਂਡ ਪੂਲਿੰਗ ਨੀਤੀ ਕਿਸੇ ਵੀ ਕੀਮਤ ‘ਤੇ ਪੰਜਾਬ ਵਿਚ ਲਾਗੂ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਪੰਜਾਬ ਦੀ ਉਪਜਾਊ ਧਰਤੀ ਨੂੰ ਰੀਅਲ ਐਸਟੇਟ ਦਾ ਸਾਧਨ ਨਹੀਂ ਬਣਨ ਦਿੱਤਾ ਜਾਵੇਗਾ ਅਤੇ ਸਰਕਾਰ ਨੂੰ ਲੋਕ-ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਨੀਤੀਆਂ ਬਣਾਉਣੀਆਂ ਚਾਹੀਦੀਆਂ ਹਨ ਨਾ ਕਿ ਲੋਕਾਂ ਦੇ ਹੱਕਾਂ ‘ਤੇ ਅਸਰ ਪਾਉਣ ਵਾਲੇ ਫ਼ੈਸਲੇ ਕਰਨੇ ਚਾਹੀਦੇ ਹਨ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਨਹਿਰਾਂ ਵਿੱਚ ਤੁਰੰਤ ਪਾਣੀ ਛੱਡਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਤੋਂ ਜਲਦੀ ਰਾਹਤ ਮਿਲ ਸਕੇ।

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸ਼ਹੀਦ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਪਿੰਡ ਸਿਹੌੜਾ ਦੇ ਨੌਜਵਾਨ ਰਾਜਪਾਲ ਸਿੰਘ ਦੀ ਕੈਨੇਡਾ ’ਚ ਦਿਲ ਦੇ ਦੌਰੇ ਨਾਲ ਮੌਤ
Ad Position 24
No active advertisement