ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਪਿੰਡ ਬੇਰ ਕਲਾਂ ਦੇ ਨੌਜਵਾਨਾਂ ਵਲੋਂ ਅਕਾਲੀ ਦਲ ਵਾਰਸ ਪੰਜਾਬ ਦੇ ਨਾਲ ਜੁੜਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 13-07-2026
ਮਲੌਦ, 12 ਜੁਲਾਈ (ਪੱਤਰ ਪ੍ਰੇਰਕ)-ਅਕਾਲੀ ਦਲ ਵਾਰਸ ਪੰਜਾਬ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਵਲੋਂ ਆਪਣੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੇ ਲਈ ਪਿੰਡ-ਪਿੰਡ ਮੀਟਿੰਗਾਂ ਦਾ ਦੌਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਰੋਜ਼ਾਨਾ ਨੌਜਵਾਨ ਵਰਗ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਨਾਲ ਹੀ ਪਾਰਟੀ ਦੇ ਵਿੱਚ ਮਨਪ੍ਰੀਤ ਸਿੰਘ ਇਆਲੀ ਦੇ ਆਉਣ ਦੇ ਨਾਲ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਪ੍ਰਭਾਵ ਨੂੰ ਕਬੂਲਦਿਆਂ ਹੋਇਆਂ ਵਿਧਾਨ ਸਭਾ ਹਲਕਾ ਪਾਇਲ ਦੇ ਪਿੰਡ ਬੇਰ ਕਲਾਂ ਵਿੱਚ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਹੇਠ ਨੌਜਵਾਨ ਆਗੂ ਅਮਨਦੀਪ ਸਿੰਘ ਸਮੇਤ ਬਹੁਤ ਸਾਰੇ ਨੌਜਵਾਨਾਂ ਨੇ ਪਾਰਟੀ ਦਾ ਪੱਲਾ ਫੜਿਆ। ਇਨ੍ਹਾਂ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਮੌਕੇ ਭਾਈ ਰੁਪਾਲੋਂ ਨੇ ਕਿਹਾ ਕਿ ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਦੇ ਨਾਮ ਦੀ ਚੱਲ ਰਹੀ ਇਸ ਲਹਿਰ ਵਿੱਚ ਪੁਰਾਣੀਆਂ ਰਵਾਇਤੀ ਪਾਰਟੀਆਂ ਨੂੰ ਕੋਈ ਸਿਆਸੀ ਥਾਂ ਨਹੀਂ ਲੱਭ ਰਹੀ। ਕਾਫਲਿਆਂ ਦੇ ਕਾਫਲੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਲੜਾਈ ਪੰਜਾਬ ਅਤੇ ਦਿੱਲੀ ਦੀ ਹੈ। ਇੱਕ ਪਾਸੇ ਪੰਜਾਬ ਨੂੰ ਦਿਲੋਂ ਪਿਆਰ ਕਰਨ ਵਾਲੇ ਲੋਕ ਜੋ ਪੰਜਾਬ ਦੀ ਖ਼ੁਦ ਮੁਖ਼ਤਿਆਰੀ ਬਹਾਲ ਕਰਨਾ ਚਾਹੁੰਦੇ ਹਨ। ਦੂਜੇ ਪਾਸੇ ਆਪਣੇ ਹਿੱਤਾਂ ਨੂੰ ਦਿੱਲੀ ਦੇ ਆਗੂਆਂ ਕੋਲੇ ਗਹਿਣੇ ਰੱਖਣ ਵਾਲੇ ਲੋਕ ਹਨ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀ ਕੋਈ ਵੀ ਪਾਰਟੀ ਪੰਜਾਬ ਦਾ ਭਾਲਾ ਨਹੀਂ ਕਰ ਸਕਦੀ ਭਾਵੇਂ ਉਹ ਕਾਂਗਰਸ, ਭਾਜਪਾ ਜਾਂ ਆਮ ਆਦਮੀ ਪਾਰਟੀ ਹੋਵੇ। ਪੰਜਾਬ ਦੇ ਲੋਕ ਇੱਕ ਖੇਤਰੀ ਪਾਰਟੀ ਨੂੰ ਚਾਹੁੰਦੇ ਹਨ। ਬਾਦਲ ਦਲ ਆਪਣੀ ਸ਼ਾਖ ਤੇ ਭਰੋਸਾ ਗਵਾ ਚੁੱਕਿਆ ਹੈ। ਇਸ ਕਰਕੇ ਹੁਣ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਭਾਈ ਜਸਵੰਤ ਸਿੰਘ ਖਾਲੜਾ ਦੇ ਨਾਂ ਤੇ ਬਣੀ ਫ਼ਿਲਮ ਸਤਲੁਜ ਤੇ ਰੋਕ ਲਗਾਉਣਾ ਕਾਂਗਰਸ ਅਤੇ ਬਾਦਲ ਦਲ ਦੀ ਸਿਆਸੀ ਚਾਲ ਸਾਹਮਣੇ ਆਈ ਹੈ। ਜਦੋਂਕਿ ਆਮ ਆਦਮੀ ਪਾਰਟੀ ਨੇ ਵੀ ਜਸਵੰਤ ਸਿੰਘ ਖਾਲੜਾ ਦੇ ਦੋਸ਼ੀਆਂ ਨੂੰ ਹੁਣ ਤੱਕ ਬਚਾ ਕੇ ਰੱਖਿਆ ਅਤੇ ਡੀ.ਐਸ.ਪੀ ਨੂੰ ਜੇਲ੍ਹ ਤੋਂ ਬਾਹਰ ਰੱਖ ਕੇ ਮੁਆਫ਼ੀ ਲਈ ਮਤੇ ਪਾਏ। ਰੁਪਾਲੋਂ ਨੇ ਕਿਹਾ ਕਿ ਪੰਜਾਬ ਹਿੰਦੂ ਭਾਈਚਾਰਾ ਵੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਦਿਲੋਂ ਪਿਆਰ ਕਰਦਾ ਹੈ। ਇਸ ਮੌਕੇ ਅਮਨਦੀਪ ਸਿੰਘ, ਜੁਗਰਾਜ ਸ਼ਰਮਾ, ਸੰਦੀਪ ਸਿੰਘ, ਸਵਰਨ ਸਿੰਘ, ਬਲਵਿੰਦਰ ਸਿੰਘ, ਨਾਜਰ ਸਿੰਘ, ਗੁਰਦੀਪ ਸਿੰਘ ਤੋਂ ਇਲਾਵਾ ਪਾਰਟੀ ਯੂਥ ਪ੍ਰਧਾਨ ਵਰਿੰਦਰਜੀਤ ਸਿੰਘ, ਗੁਰਦੀਪ ਸਿੰਘ ਲਸਾੜਾ, ਡਾ. ਰਣਜੀਤ ਸਿੰਘ, ਬੁੱਧ ਸਿੰਘ ਮਦਨੀਪੁਰ, ਅਵਤਾਰ ਸਿੰਘ ਬਾਬਰਪੁਰ, ਬੂਟਾ ਸਿੰਘ, ਰਣਧੀਰ ਸਿੰਘ, ਜੋਗਾ ਸਿੰਘ ਅਤੇ ਹਨੀ ਗਿੱਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਸਾਹਨੇਵਾਲ ਵਿਖੇ ਨਵੇਂ ਡਾਇਰੈਕਟਰ ਰੈਵਰੈਂਡ ਫਾਦਰ ਜ਼ੇਵੀਅਰ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸ਼ਹੀਦ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Ad Position 24
No active advertisement