ਬੀਜਾ, 12 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣ ਵਾਅਦੇ ਦੌਰਾਨ ਦਿੱਤੀਆਂ ਗਈਆਂ ਗਰੰਟੀਆਂ ਨੂੰ ਅਮਲ ਵਿਚ ਲਿਆ ਕੇ ਇਤਿਹਾਸ ਸਿਰਜ ਦਿੱਤਾ। ਜਿਸ ਕਰਕੇ ਆਪ ਨੇ ਆਪਣੀਆਂ ਵੱਖ-ਵੱਖ ਸਕੀਮਾਂ ਪਿੰਡ ਪੱਧਰ ’ਤੇ ਪਹੁੰਚਾਈਆਂ ਜਾ ਰਹੀਆਂ ਹਨ। ਮਾਂਵਾਂ ਧੀਆਂ ਸਤਿਕਾਰ ਯੋਜਨਾਂ, ਤੀਰਥ ਯਾਤਰਾ ਅਤੇ ਹੋਰ ਸਕੀਮਾਂ ਦਾ ਲੋਕ ਵੱਧ ਚੜ੍ਹਕੇ ਲਾਭ ਪ੍ਰਾਪਤ ਕਰ ਰਹੇ ਹਨ, ਉਥੇ ਹੀ ਪਿੰਡਾਂ ਵਿਚ ਘਰੇਲੂ ਵਰਤੋਂ ਵਾਲੇ ਸਮਾਨ ਦੀਆਂ ਰਾਸ਼ਨ ਕਿੱਟਾਂ ਵੀ ਵੰਡੀਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਖੰਨਾ ਦੇ ਸੰਗਠਨ ਇੰਚਾਰਜ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦਹੇੜੂ ਨੇ ਪਿੰਡ ਦਹੇੜੂ ਵਿਖੇ ਪੰਜਾਬ ਸਰਕਾਰ ਦੀਆਂ ਰਾਸ਼ਨ ਕਿੱਟਾਂ ਦੀ ਵੰਡ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਨੂੰ ਪੰਜਾਬ ਵਾਸੀਆਂ ਵਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਅਤੇ ਉਨ੍ਹਾਂ ਨੂੰ ਅਪਣਾਇਆ ਜਾ ਰਿਹਾ ਹੈ। ਪਿੰਡਾਂ ਤੇ ਸ਼ਹਿਰਾਂ ਵਿਚ ਵਿਕਾਸ ਕਾਰਜ ਦੇ ਕੰਮ ਜੰਗੀ ਪੱਧਰ ਤੇ ਚੱਲ ਰਹੇ ਹਨ। ਪਿੰਡਾਂ ਦੀਆਂ ਸੜਕਾਂ ਨੂੰ ਚੌੜਾ ਕਰਕੇ ਬਣਾਇਆ ਜਾ ਰਿਹਾ ਹੈ। ਬਿਨਾਂ ਭੇਦਭਾਵ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਪੰਜਾਬ ਵਾਸੀਆਂ ਦੇ ਮਿਲ ਰਹੇ ਅਥਾਹ ਪਿਆਰ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੁਬਾਰਾ ਆਪਣੀ ਸਰਕਾਰ ਬਣਾਏਗੀ। ਇਸ ਮੌਕੇ ਜਸਵੰਤ ਸਿੰਘ ਜੱਸੀ ਦਹੇੜੂ, ਪੋਲਾ ਸਿੰਘ, ਮੇਵਾ ਸਿੰਘ ਤੇ ਹੋਰ ਨਗਰ ਨਿਵਾਸੀ ਹਾਜ਼ਰ ਸਨ।