ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

10 ਗ੍ਰਾਮ ਹੈਰੋਇਨ ਤੇ 5 ਗ੍ਰਾਮ ਆਈਸ ਸਮੇਤ 1 ਕਾਬੂ

Ad Position 21
No active advertisement
ਅਜੀਤ ਡੈਸਕ 14-07-2026

ਮਾਛੀਵਾੜਾ ਸਾਹਿਬ, 13 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਤੇ 5 ਗ੍ਰਾਮ ਆਈਸ ਸਮੇਤ ਇੱਕ ਵਿਅਕਤੀ ਸੁਖਵਿੰਦਰ ਸਿੰਘ ਉਰਫ਼ ਸੁਖਵੀਰ ਵਾਸੀ ਪੰਜ ਭੈਣੀਆਂ ਰੋਡ, ਨੇੜੇ ਸ਼ਮਸ਼ਾਨਘਾਟ ਕੂੰਮਕਲਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਹਾਕਮ ਸਿੰਘ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਸਬੰਧੀ ਗਸ਼ਤ ਦੌਰਾਨ ਦਾਣਾ ਮੰਡੀ ਮਾਛੀਵਾੜਾ ਦੇ ਗੇਟ ਨੰਬਰ 2 ਕੋਲ ਪੁੱਜੀ ਤਾਂ ਇੱਕ ਮੋਨਾ ਨੌਜਵਾਨ ਖੜਾ ਦਿਖਾਈ ਦਿੱਤਾ ਜੋ ਪੁਲਸ ਨੂੰ ਦੇਖ ਆਪਣੀ ਜਗ੍ਹਾ ਤੋਂ ਤੁਰ ਪਿਆ। ਪੁਲਿਸ ਵਲੋਂ ਸ਼ੱਕ ਦੇ ਅਧਾਰ ‘ਤੇ ਰੋਕ ਕੇ ਉਸ ਤੋਂ ਨਾਮ ਤੇ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਸੁਖਵਿੰਦਰ ਸਿੰਘ ਉਰਫ਼ ਸੁਖਵੀਰ ਦੱਸਿਆ। ਪੁਲਸ ਨੇ ਜਦੋਂ ਉਸ ਦੀ ਪਹਿਨੀ ਲੋਅਰ ਦੀ ਤਲਾਸ਼ੀ ਲਈ ਤਾਂ 2 ਲਿਫਾਫੀਆਂ ਵਜ਼ਨਦਾਰ ਬਰਾਮਦ ਹੋਈਆਂ ਅਤੇ 17 ਖਾਲੀ ਪਾਰਦਰਸ਼ੀ ਲਿਫਾਫੀਆਂ ਬਰਾਮਦ ਹੋਈਆਂ। ਪੁਲਿਸ ਵਲੋਂ ਵਜੋਂ ਵਜ਼ਨਦਾਰ ਲਿਫਾਫੀਆਂ ਦੀ ਜਾਂਚ ਕੀਤੀ ਤਾਂ ਇੱਕ ‘ਚੋਂ 10 ਗ੍ਰਾਮ ਹੈਰੋਇਨ ਅਤੇ ਦੂਜੀ ‘ਚੋਂ 5 ਗ੍ਰਾਮ ਆਈਸ ਬਰਾਮਦ ਹੋਈ। ਪੁਲਸ ਵਲੋਂ ਉਕਤ ਕਥਿਤ ਦੋਸ਼ੀ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ। ਇਸ ਤੋਂ ਇਲਾਵਾ ਮਾਛੀਵਾੜਾ ਪੁਲਿਸ ਵਲੋਂ 12 ਬੋਤਲਾਂ ਸ਼ਰਾਬ ਸਮੇਤ 1 ਵਿਅਕਤੀ ਪ੍ਰੇਮ ਕੁਮਾਰ ਵਾਸੀ ਮਾਛੀਵਾੜਾ ਨੂੰ ਕਾਬੂ ਕੀਤਾ ਹੈ। ਸਹਾਇਕ ਥਾਣੇਦਾਰ ਸੋਹਨ ਸਿੰਘ ਵਲੋਂ ਪੁਲਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਸਬੰਧੀ ਕਾਲੜਾ ਚੌਂਕ ਮਾਛੀਵਾੜਾ ਨੇੜੇ ਗਸ਼ਤ ਕੀਤੀ ਜਾ ਰਹੀ ਸੀ ਕਿ ਇੱਕ ਮੁਖ਼ਬਰ ਨੇ ਆ ਕੇ ਇਤਲਾਹ ਦਿੱਤੀ ਕਿ ਪ੍ਰੇਮ ਕੁਮਾਰ ਬਾਹਰਲੇ ਰਾਜ ਤੋਂ ਸਸਤੇ ਭਾਅ ਸ਼ਰਾਬ ਖ਼ਰੀਦ ਕੇ ਅੱਗੇ ਮਹਿੰਗੇ ਭਾਅ ਵੇਚਣ ਦਾ ਆਦੀ ਹੈ। ਅੱਜ ਵੀ ਬਾਹਰਲੇ ਰਾਜ ਤੋਂ ਸ਼ਰਾਬ ਲਿਆ ਕੇ ਆਪਣੇ ਗ੍ਰਾਹਕਾਂ ਨੂੰ ਵੇਚਣ ਲਈ ਪਿੰਡ ਅਡਿਆਣਾ ਸਾਈਡ ਤੋਂ ਮਾਛੀਵਾੜਾ ਵੱਲ ਆ ਰਿਹਾ ਹੈ ਜਿਸ ਨੂੰ ਨੇੜੇ ਪਾਰਕ ਨਾਕਾਬੰਦੀ ਕਰ ਕੇ ਸ਼ਰਾਬ ਸਮੇਤ ਕਾਬੂ ਕੀਤਾ ਜਾ ਸਕਦਾ ਹੈ। ਸਹਾਇਕ ਥਾਣੇਦਾਰ ਸੋਹਨ ਸਿੰਘ ਨੇ ਤੁਰੰਤ ਕਾਰਵਾਈ ਕਰਦਿਆਂ ਨਾਕਾਬੰਦੀ ਕੀਤੀ ਤਾਂ ਪਿੰਡ ਅਡਿਆਣਾ ਸਾਈਡ ਤੋਂ ਮੋਨਾ ਵਿਅਕਤੀ ਆਉਂਦਾ ਦਿਖਾਈ ਦਿੱਤਾ ਜਿਸ ਨੇ ਆਪਣੇ ਸੱਜੇ ਹੱਥ ਵਿਚ ਕੋਈ ਵਜ਼ਨਦਾਰ ਝੋਲਾ ਫੜਿਆ ਹੋਇਆ ਸੀ ਜੋ ਪੁਲਸ ਨੂੰ ਦੇਖ ਕੇ ਘਬਰਾ ਗਿਆ। ਪੁਲਿਸ ਵਲੋਂ ਉਕਤ ਵਿਅਕਤੀ ਨੂੰ ਕਾਬੂ ਕੀਤਾ ਜਿਸ ਤੋਂ ਉਸ ਦਾ ਨਾਮ, ਪਤਾ ਪੁੱਛਿਆ। ਉਸ ਨੇ ਆਪਣਾ ਨਾਮ ਪ੍ਰੇਮ ਕੁਮਾਰ ਦੱਸਿਆ। ਪੁਲਿਸ ਵਲੋਂ ਜਦੋਂ ਵਜ਼ਨਦਾਰ ਝੋਲੇ ਦੀ ਤਲਾਸ਼ੀ ਲਈ ਤਾਂ ਉਸ ‘ਚੋਂ 12 ਬੋਤਲਾਂ ਸ਼ਰਾਬ (ਸੇਲ ਯੂ.ਟੀ. ਚੰਡੀਗੜ੍ਹ ਓਨਲੀ) ਬਰਾਮਦ ਹੋਈਆਂ। ਪੁਲਿਸ ਵਲੋਂ ਉਕਤ ਕਥਿਤ ਦੋਸ਼ੀ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਪਾਇਲ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਪੰਜਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਛੋਟਾ ਖੰਨਾ ਰੋਡ ’ਤੇ ਟ੍ਰੈਫਿਕ ਸਮੱਸਿਆ ਤੋਂ ਲੋਕ ਪ੍ਰੇਸ਼ਾਨ
Ad Position 24
No active advertisement