ਸਾਹਨੇਵਾਲ, 13 ਜੁਲਾਈ (ਹਨੀ ਚਾਠਲੀ)-ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਹਲਕਾ ਸਾਹਨੇਵਾਲ ਦੇ ਅੰਦਰ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦਾ ਸਿਲਸਿਲਾ ਜਾਰੀ ਹੈ, ਵਲੋਂ ਨਗਰ ਕੌਂਸਲ ਸਾਹਨੇਵਾਲ ਦੇ ਵਾਰਡ ਨੰ. 11 ਵਿਚ ਵਾਰਡ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਲੋਕ ਮਿਲਣੀ ਦੌਰਾਨ ਵਾਰਡ ਵਾਸੀਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੇ ਵਿਚਾਰ, ਸੁਝਾਅ ਅਤੇ ਲੋਕ-ਭਲਾਈ ਨਾਲ ਸੰਬੰਧਿਤ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ । ਉਨ੍ਹਾਂ ਕਿਹਾ ਕਿ ਨੌਜਵਾਨਾਂ, ਬਜ਼ੁਰਗਾਂ ਅਤੇ ਮਾਵਾਂ-ਭੈਣਾਂ ਸਮੇਤ ਹਰ ਵਰਗ ਦੇ ਲੋਕਾਂ ਨੇ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ‘ਤੇ ਭਰੋਸਾ ਪ੍ਰਗਟਾਇਆ ਹੈ। ਲੋਕਾਂ ਦਾ ਇਹ ਵਿਸ਼ਵਾਸ ਦਰਸਾਉਂਦਾ ਹੈ ਕਿ ਪੰਜਾਬ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ‘ਤੇ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ ਹੈ। ਇਸ ਮੌਕੇ ਵਾਰਡ ਨੰਬਰ 11 ਦੀ ਕੌਂਸਲਰ ਜਸਵਿੰਦਰ ਕੌਰ ਤਲਵਾੜਾ ਅਤੇ ਉਨ੍ਹਾਂ ਦੇ ਪਤੀ ਸੀਨੀਅਰ ਆਪ ਆਗੂ ਗੁਰਮੀਤ ਸਿੰਘ ਪੱਪੂ ਤਲਵਾੜਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਵਲੋਂ ਵਾਰਡ ਵਿਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁੱਝ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਵੀ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਮੰਤਰੀ ਮੁੰਡੀਆਂ ਵਲੋਂ ਸ਼ੁਰੂ ਕੀਤਾ ਲੋਕ ਮਿਲਣੀ ਪ੍ਰੋਗਰਾਮ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ‘ਤੇ ਸਰਕਾਰ ਤੱਕ ਪਹੁੰਚਾਉਣ ਦਾ ਮੌਕਾ ਮਿਲ ਰਿਹਾ ਹੈ। ਇਸ ਮੌਕੇ ਪ੍ਰਧਾਨ ਰਾਜਦੀਪ ਭਾਟੀਆ, ਪ੍ਰਧਾਨ ਪੂਜਾ ਭਾਟੀਆ, ਬਲਾਕ ਪ੍ਰਧਾਨ ਕੀਰਤਨ ਸਿੰਘ ਬੱਬੂ, ਭੁਪਿੰਦਰ ਸਿੰਘ ਬੰਟੀ, ਸ੍ਰੇਸ਼ ਕੁਮਾਰ ਸੋਨੂੰ, ਦਰਸ਼ਨ ਲਾਲ, ਬੱਬਲੂ ਕੁਮਾਰ, ਹਰਪ੍ਰੀਤ ਸਿੰਘ, ਕਾਲਾ ਸਿੰਘ, ਹਰਪ੍ਰੀਤ ਖਲੂਜਾ, ਆਸ਼ੀਸ਼ ਕੁਮਾਰ, ਗੁਰਜੀਤ ਕੌਰ ਵਾਰਡ ਪ੍ਰਧਾਨ, ਬਲਵਿੰਦਰ ਕੌਰ, ਸਰਬਜੀਤ ਕੌਰ, ਕਿਰਨਜੀਤ ਕੌਰ, ਅਸ਼ੋਕ ਕੁਮਾਰ, ਗੁਰਦੀਪ ਸਿੰਘ ਟੋਨਾ ਪ੍ਰਧਾਨ, ਯਾਦਵਿੰਦਰ ਸਿੰਘ, ਸਤਵਿੰਦਰ ਹੈਪੀ, ਬਲਵੰਤ ਸਿੰਘ ਨੰਦਪੁਰ ਹੋਰਨਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ।
ਲੋਕ ਮਿਲਣੀ ਪ੍ਰੋਗਰਾਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵਲੋਂ ਵਾਰਡ ਨੰਬਰ 11 ਦੇ ਵਾਸੀਆਂ ਨਾਲ ਮੁਲਾਕਾਤ
ਅਜੀਤ ਡੈਸਕ
14-07-2026