14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਲਿਆਂਦੀ ਗਈ ਲੈਂਡ ਪੂਲਿੰਗ ਪਾਲਿਸੀ ਨੂੰ ਰੱਦ ਕਰਵਾਉਣ ਲਈ ਟੋਲ ਪਲਾਜ਼ਿਆਂ ’ਤੇ ਕਿਸਾਨਾਂ ਨੇ ਕੀਤੇ ਲਾਂਘੇ ਮੁਫ਼ਤ

Ad Position 21
No active advertisement
ਅਜੀਤ ਡੈਸਕ 15-07-2026

ਸਮਰਾਲਾ, 14 ਜੁਲਾਈ (ਗੋਪਾਲ ਸੋਫਤ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨਾਂ, ਮਜ਼ਦੂਰਾਂ ਤੇ ਭਾਰਤ ਵਾਸੀਆਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਅਤੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਸਰਕਾਰ ਵੱਲੋਂ ਦੇਸ਼ ਦਾ ਸਾਰਾ ਸਰਮਾਇਆ ਲੁੱਟ ਕੇ ਕਾਰਪੋਰੇਟ ਘਰਾਣਿਆ ਨੂੰ ਦੇਣ ਲਈ ਲਿਆਂਦੀਆਂ ਜਾ ਰਹੀਆਂ ਕਿਸਾਨ, ਮਜ਼ਦੂਰ ਅਤੇ ਦੇਸ਼ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਪੰਜਾਬ ਭਰ ਦੇ ਟੋਲ ਪਲਾਜ਼ੇ ਫ਼ਰੀ ਕੀਤੇ ਗਏ। ਜ਼ਿਲ੍ਹਾ ਲੁਧਿਆਣਾ ਦੇ ਘੁਲਾਲ ਟੋਲ ਪਲਾਜ਼ਾ ਨੂੰ ਫ਼ਰੀ ਕਰਨ ਉਪਰੰਤ ਪੱਤਰਕਾਰਾਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨ ਦਾ ਪੁੱਤ ਹੋਣ ਦਾ ਦਾਅਵਾ ਕਰਦੇ ਨੇ ਪ੍ਰੰਤੂ ਉਹ ਉਨ੍ਹਾਂ ਦੀ ਅਗਵਾਈ ਵਾਲੀ ਬੈਂਕ ਦੇ ਮੈਨੇਜਰਾਂ ਵੱਲੋਂ ਕੀਤੀ ਗਈ ਧੋਖਾਧੜੀ ਦੇ ਸਬੂਤ ਕਿਸਾਨਾਂ ਵੱਲੋਂ ਪ੍ਰਸ਼ਾਸਨ ਅਤੇ ਚੰਡੀਗੜ੍ਹ ਤੋਂ ਪੁੱਜੇ ਉੱਚ ਅਧਿਕਾਰੀਆਂ ਨੂੰ ਦਿੱਤੇ ਜਾ ਚੁੱਕੇ ਹਨ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੈਂਡ ਮੋਰਗੇਜ ਬੈਂਕ ਦੀ ਧੋਖਾਧੜੀ ਦਾ ਸ਼ਿਕਾਰ ਹੋ ਕੇ ਖ਼ੁਦਕੁਸ਼ੀ ਕਰ ਗਏ ਪਿੰਡ ਹਰੀ ਨੌ ਦੇ ਸਕੇ ਭਰਾਵਾਂ ਨੂੰ ਇਨਸਾਫ਼ ਅਤੇ ਪੰਜਾਬ ਭਰ ਵਿੱਚ ਲੈਂਡ ਮੋਰਗੇਜ ਬੈਂਕ ਦੇ ਮੈਨੇਜਰਾਂ ਵੱਲੋਂ ਕੀਤੀ ਗਈ ਧੋਖਾਧੜੀ ਦੀ ਸਜ਼ਾ ਉਹਨਾ ਦੋਸ਼ੀ ਮੈਨੇਜਰਾਂ ਨੂੰ ਦੇਣ ਦੀ ਬਜਾਏ ਦੋਸ਼ੀਆਂ ਨੂੰ ਬਚਾਉਣ ਦੇ ਵਾਸਤੇ ਹੀ ਹਰ ਇੱਕ ਹੱਥਕੰਡਾ ਵਰਤਿਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਸੁਪਿੰਦਰ ਸਿੰਘ ਬੱਗਾ ਨੇ ਕਿਹਾ ਕਿ ਕੋਈ ਵੀ ਸਰਕਾਰ ਚੋਣ ਵਰੇ੍ਹ ਦੌਰਾਨ ਜ਼ਰਖੇਜ਼ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਲਈ ਜਾਂ ਉਨ੍ਹਾਂ ਜ਼ਰਖੇਜ਼ ਜ਼ਮੀਨਾਂ ਨੂੰ ਖੋਹ ਕੇ ਮੋਟਾ ਲੋਨ ਚੁੱਕਣ ਅਤੇ ਕਰਜ ਲੈਣ ਲਈ ਕਦੇ ਵੀ ਹਮਲਾ ਨਹੀਂ ਕਰਦੀ ਪ੍ਰੰਤੂ ਮਾਨ ਵੱਲੋਂ ਦਿੱਲੀ ਦੇ ਧਾੜਵੀਆਂ ਨਾਲ ਰਲ ਕੇ ਇਹ ਜ਼ਮੀਨਾਂ ਉੱਪਰ ਹਮਲਾ ਉਸ ਸਮੇਂ ਜਾਣ ਬੁੱਝ ਕੇ ਕੀਤਾ ਗਿਆ ਹੈ ਜਦੋਂ ਕੇਂਦਰ ਵਿੱਚ ਮੋਦੀ ਸਰਕਾਰ ਵੱਲੋਂ ਅਮਰੀਕਾ ਨਾਲ ਭਾਰਤ ਦੇ ਲੋਕਾਂ ਦੇ ਮੌਤ ਦੇ ਵਾਰੰਟ ਦੇ ਰੂਪ ਵਿੱਚ ਟਰੇਡ ਡੀਲ ਕੀਤੀ ਜਾ ਰਹੀ ਹੈ ਜਿਸ ਤੋ ਸਿੱਧ ਹੁੰਦਾ ਹੈ ਕਿ ਇਹ ਦੋਨੇਂ ਸਰਕਾਰਾਂ ਕਾਰਪੋਰੇਟ ਘਰਾਨਿਆਂ ਪੱਖੀ ਹੀ ਹਨ ਅਤੇ ਇਹਨਾਂ ਦਾ ਇੱਕੋ ਇੱਕ ਮਕਸਦ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆ ਨੂੰ ਦੇਣ ਦਾ ਹੈ ਇਸ ਲਈ ਭਗਵੰਤ ਮਾਨ ਵੱਲੋਂ ਫਿਰ ਤੋਂ ਚਾਸ਼ਨੀ ਵਿੱਚ ਡਬੋ ਕੇ ਲਿਆਂਦੀ ਗਈ ਇਸ ਲੈਂਡ ਪੂਲਿੰਗ ਪਾਲਸੀ ਨੂੰ ਰੱਦ ਕਰਵਾਉਣ ਲਈ ਪਹਿਲਾਂ ਤੋਂ ਵੀ ਵੱਡਾ ਇਕੱਠੇ ਹੋ ਕੇ ਅੰਦੋਲਨ ਵਿੱਢਣਾ ਪਵੇਗਾ । ਕਿਸਾਨ ਆਗੂਆਂ ਨੇ ਅੱਗੇ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਇਕੱਲੇ ਕਿਸਾਨ ਦੀ ਲੜਾਈ ਨਹੀਂ ਹੈ ਇਹ ਹਰ ਇੱਕ ਭਾਰਤ ਵਾਸੀ ਦੀ ਲੜਾਈ ਹੈ ।ਅਮਰੀਕਾ ਤੋਂ ਆਉਣ ਵਾਲੇ ਜੀਐਮ ਫੂਡ ਨਾਲ ਹੋਣ ਵਾਲੀਆਂ ਕੈਂਸਰ ਅਤੇ ਹੋਰ ਨਾਮ ਮੁਰਾਦ ਬਿਮਾਰੀਆਂ ਤੋਂ ਬਚਣ ਲਈ ਅਤੇ ਦੇਸ਼ ਨੂੰ ਫਿਰ ਤੋਂ ਗ਼ੁਲਾਮ ਹੋਣ ਤੋਂ ਬਚਾਉਣ ਲਈ ਹਰ ਇੱਕ ਜਥੇਬੰਦੀ ਨੂੰ ਹਰ ਇੱਕ ਭਾਰਤ ਵਾਸੀ ਨੂੰ ਇਕੱਠੇ ਹੋ ਕੇ ਇਸ ਟਰੇਡ ਡੀਲ ਦਾ ਵਿਰੋਧ ਕਰਨਾ ਪਵੇਗਾ ਤੇ ਇੱਕ ਲਹਿਰ ਬਣ ਕੇ ਸਰਕਾਰ ਦੇ ਅੱਗੇ ਖੜਾ ਹੀ ਹੋਣਾ ਪਵੇਗਾ। ਇਸ ਮੌਕੇ ’ਤੇ ਜਥੇਬੰਦੀ ਦੇ ਅਹੁਦੇਦਾਰ ਅਤੇ ਕਿਸਾਨ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਇਆਲੀ ਤੇ ਸ਼ਿਵਾਲਿਕ ਵਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਸਨਮਾਨ ਅਗਲੀ ਖ਼ਬਰ ਸੰਸਦ ਮੈਂਬਰ ਔਜਲਾ ਵਲੋਂ ਸਿਵਲ ਹਸਪਤਾਲ ਅਜਨਾਲਾ ਅਤੇ ਓਟ ਸੈਂਟਰ ਦਾ ਕੀਤਾ ਅਚਨਚੇਤ ਨਿਰੀਖਣ
Ad Position 24