14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਗੱਡੀ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 15-07-2026
ਖੰਨਾ, 14 ਜੁਲਾਈ (ਹਰਜਿੰਦਰ ਸਿੰਘ ਲਾਲ)-ਚਾਵਾ ਅਤੇ ਦੋਰਾਹਾ ਰੇਲਵੇ ਸਟੇਸ਼ਨਾਂ ਦੇ ਵਿਚਕਾਰ ਪੈਂਦੇ ਪਿੰਡ ਮੱਲੀਪੁਰ ਨੇੜੇ ਰੇਲਵੇ ਲਾਈਨ ’ਤੇ ਇੱਕ ਨੌਜਵਾਨ ਦੀ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਜੀ. ਆਰ. ਪੀ. ਖੰਨਾ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਜੀ. ਆਰ. ਪੀ ਖੰਨਾ ਦੇ ਇੰਚਾਰਜ ਪੁਰਸ਼ੋਤਮ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 28 ਤੋਂ 30 ਸਾਲ ਦੇ ਵਿਚਕਾਰ ਲੱਗਦੀ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਨੌਜਵਾਨ ਰੇਲਵੇ ਲਾਈਨ ਪਾਰ ਕਰਦੇ ਸਮੇਂ ਤੇਜ਼ ਰਫ਼ਤਾਰ ਰੇਲ ਗੱਡੀ ਦੀ ਲਪੇਟ ਵਿੱਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਪਛਾਣ ਲਈ ਆਸ-ਪਾਸ ਦੇ ਇਲਾਕਿਆਂ ਵਿੱਚ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ ਹੈ, ਪਰ ਖ਼ਬਰ ਲਿਖੇ ਜਾਣ ਤੱਕ ਉਸ ਦੀ ਸ਼ਨਾਖ਼ਤ ਨਹੀਂ ਹੋ ਸਕੀ ਸੀ। ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਖੰਨਾ ਦੀ ਮੋਰਚਰੀ ਵਿੱਚ 72 ਘੰਟਿਆਂ ਲਈ ਰਖਵਾਇਆ ਗਿਆ ਹੈ, ਤਾਂ ਜੋ ਪਰਿਵਾਰਕ ਮੈਂਬਰ ਜਾਂ ਉਸ ਨੂੰ ਪਛਾਣ ਵਾਲਾ ਕੋਈ ਵਿਅਕਤੀ ਸਾਹਮਣੇ ਆ ਸਕੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸੰਗੋਵਾਲ ਵਲੋਂ ਡਾ. ਭੀਮਰਾਓ ਅੰਬੇਡਕਰ ਦੇ ਬੁੱਤ ਦੇ ਸ਼ੀਸ਼ੇ ਤੋੜੇ ਜਾਣ ਦੀ ਨਿਖੇਧੀ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਰਾਹੀਂ ਫੈਲ ਰਿਹਾ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼
Ad Position 24