14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਵਿਚ ਕੁਇਜ਼ ਮੁਕਾਬਲੇ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 15-07-2026
ਸਮਰਾਲਾ, 14 ਜੁਲਾਈ (ਗੋਪਾਲ ਸੋਫਤ)-ਸੈਂਟੀਨਲ ਇੰਟਰਨੈਸ਼ਨਲ ਸਕੂਲ ਵਿੱਚ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਕਵਿਜ਼ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਅੰਗਰੇਜ਼ੀ, ਗਣਿਤ, ਵਿਗਿਆਨ, ਪੰਜਾਬੀ, ਸਮਾਜਿਕ ਅਧਿਐਨ ਅਤੇ ਭੌਤਿਕ ਵਿਗਿਆਨ, ਵਪਾਰਕ ਅਧਿਐਨ ਵਰਗੇ ਵਿਸ਼ਿਆਂ ਨੂੰ ਸ਼ਾਮਲ ਕੀਤਾ ਗਿਆ ਸੀ ।ਸਕੂਲ ਦੇ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਕਿਹਾ ਕਿ ਇਹ ਕਵਿਜ਼ ਮੁਕਾਬਲੇ ਵਿਦਿਆਰਥੀਆਂ ਦੇ ਗਿਆਨ ਨੂੰ ਵਧਾਉਣ ਅਤੇ ਉਨ੍ਹਾਂ ਦੀ ਵਿਸ਼ਿਆਂ ਪ੍ਰਤੀ ਡੂੰਘੀ ਸਮਝ ਵਿਕਸਿਤ ਕਰਨ ਵਿੱਚ ਮਦਦ ਕਰਨਗੇ। ਇਸ ਨਾਲ ਵਿਦਿਆਰਥੀਆਂ ਦਾ ਆਤਮ-ਵਿਸ਼ਵਾਸ ਵਧੇਗਾ ਅਤੇ ਉਹ ਪ੍ਰੀਖਿਆਵਾਂ ਲਈ ਬਿਹਤਰ ਤਰੀਕੇ ਨਾਲ ਤਿਆਰ ਹੋ ਸਕਣਗੇ। ਉਨ੍ਹਾਂ ਨੇ ਅੱਗੇ ਦੱਸਿਆ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਟੀਮ ਵਰਕ ਅਤੇ ਪੜ੍ਹਾਈ ਵਿੱਚ ਅੱਗੇ ਵਧਣ ਦੀ ਭਾਵਨਾ ਨੂੰ ਉਤਸ਼ਾਹਿਤ ਕਰਦੇ ਹਨ।ਕਵਿਜ਼ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਵੱਖ-ਵੱਖ ਵਿਸ਼ਿਆਂ ਤੇ ਸਵਾਲਾਂ ਦੇ ਜਵਾਬ ਦਿੱਤੇ। ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਅਜਿਹੇ ਅਕਾਦਮਿਕ ਮੁਕਾਬਲੇ ਵਿਦਿਆਰਥੀਆਂ ਦੀ ਯਾਦ-ਸ਼ਕਤੀ, ਤਰਕਸ਼ੀਲ ਸੋਚ ਅਤੇ ਸਮੱਸਿਆ ਹੱਲ ਕਰਨ ਦੀ ਸਮਰਥਾ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਗਿਆਨਵਰਧਕ ਅਤੇ ਰਚਨਾਤਮਿਕ ਪ੍ਰੋਗਰਾਮ ਨਿਯਮਿਤ ਤੌਰ ’ਤੇ ਕਰਵਾਏ ਜਾਣਗੇ। ਡਾ. ਪੂਨਮ ਸ਼ਰਮਾ ਨੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਸਿੱਖਿਆ ਮੁਕਾਬਲਿਆਂ ਵਿੱਚ ਹਿੱਸਾ ਲੈਣ, ਆਪਣੇ ਗਿਆਨ ਨੂੰ ਨਿਰੰਤਰ ਵਧਾਉਣ ਅਤੇ ਜੀਵਨ ਵਿੱਚ ਨਵੇਂ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ ਤਾਂ ਜੋ ਉਹ ਭਵਿੱਖ ਦੀਆਂ ਚੁਨੌਤੀਆਂ ਦਾ ਆਤਮ-ਵਿਸ਼ਵਾਸ ਨਾਲ ਸਾਹਮਣਾ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਚੇਅਰਪਰਸਨ ਤੇ ਆੜ੍ਹਤੀ ਦਲਵਿੰਦਰ ਕੌਰ ਮਾਂਗਟ ਨਮਿਤ ਅੰਤਿਮ ਅਰਦਾਸ ਅੱਜ ਅਗਲੀ ਖ਼ਬਰ ਵਿਧਾਇਕ ਸੰਗੋਵਾਲ ਵਲੋਂ ਡਾ. ਭੀਮਰਾਓ ਅੰਬੇਡਕਰ ਦੇ ਬੁੱਤ ਦੇ ਸ਼ੀਸ਼ੇ ਤੋੜੇ ਜਾਣ ਦੀ ਨਿਖੇਧੀ
Ad Position 24