14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸਮਰਾਲਾ ਹਾਕੀ ਕਲੱਬ ਵਲੋਂ ਲੋੜਵੰਦ ਵਿਦਿਆਰਥਣਾਂ ਦੀ ਫ਼ੀਸ ਲਈ ਮਾਲੀ ਮਦਦ

Ad Position 21
No active advertisement
ਅਜੀਤ ਡੈਸਕ 15-07-2026
ਸਮਰਾਲਾ, 14 ਜੁਲਾਈ (ਗੋਪਾਲ ਸੋਫਤ)-ਵਾਤਾਵਰਨ ਨੂੰ ਸਮਰਪਿਤ ਸੰਸਥਾ ਸਮਰਾਲਾ ਹਾਕੀ ਕਲੱਬ ਵੱਲੋਂ ਧੀਆਂ, ਰੁੱਖਾਂ ਅਤੇ ਪਾਣੀ ਦੀ ਸੰਭਾਲ ਅਤੇ ਹਾਕੀ ਖੇਡ ਲਈ ਯਤਨ ਜਾਰੀ ਹਨ। ਵਾਤਾਵਰਨ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਜਿੱਥੇ ਜਗਾ-ਜਗਾ ਰੁੱਖ ਲਗਾ ਕੇ ਵਾਤਾਵਰਨ ਨੂੰ ਹਰਿਆ-ਭਰਿਆ ਕੀਤਾ ਜਾ ਰਿਹਾ ਹੈ, ਉੱਥੇ ਹੀ ਸੈਮੀਨਾਰ ਲਗਾ ਕੇ ਧੀਆਂ ਨੂੰ ਪੜ੍ਹਾਉਣ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉੱਥੇ ਨਾਲ ਦੀ ਨਾਲ ਹਾਕੀ ਖੇਡ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾ ਰਹੀ ਹੈ। ਅੱਜ ਇਸ ਸੰਸਥਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕੋਟਾਲਾ ਦੀਆਂ ਲੋੜਵੰਦ ਵਿਦਿਆਰਥਣਾਂ ਦੀਆਂ ਫ਼ੀਸਾਂ ਲਈ 31000 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਾ ਚੈੱਕ ਸਕੂਲ ਦੇ ਪ੍ਰਿੰਸੀਪਲ ਗੁਰਜੰਟ ਸਿੰਘ ਅਤੇ ਸਮੂਹ ਸਟਾਫ਼ ਨੂੰ ਦਿੱਤਾ ਗਿਆ। ਇਸ ਮੌਕੇ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਬੇਦੀ ਕੈਸ਼ੀਅਰ ਮਨਦੀਪ ਸਿੰਘ ਨੇ ਕਿਹਾ ਇਲਾਕੇ ਵਿੱਚ ਲੋੜਵੰਦ ਵਿਦਿਆਰਥਣਾਂ ਜੋ ਉੱਚ ਸਿੱਖਿਆ ਹਾਸਲ ਕਰਨ ਦੀਆਂ ਚਾਹਵਾਨ ਹਨ, ਪ੍ਰੰਤੂ ਫ਼ੀਸ ਪੱਖੋਂ ਪੜ੍ਹਾਈ ਜਾਰੀ ਰੱਖਣ ਵਿਚ ਦਿੱਕਤ ਆ ਰਹੀ ਹੈ, ਇਸੇ ਸੰਦਰਭ ਵਿੱਚ ਸਮਰਾਲਾ ਹਾਕੀ ਕਲੱਬ ਵੱਲੋਂ ਪੜ੍ਹਾਈ ਵਿੱਚ ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥਣਾਂ ਦੀ ਪੜ੍ਹਾਈ ਜਾਰੀ ਰੱਖਣ ਹਿੱਤ ਫ਼ੀਸ ਦੇਣ ਦਾ ਨਿਰਣਾ ਕੀਤਾ ਗਿਆ। ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵਲੋਂ ਇਸ ਸਹਾਇਤਾ ਲਈ ਹਾਕੀ ਕਲੱਬ ਦੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਇਸ ਦਵਿੰਦਰ ਕੌਰ ਹਰਜੀਤ ਕੌਰ ਬਲਵਿੰਦਰ ਕੌਰ ਅਮਨਦੀਪ ਕੌਰ ਗੁਰਪ੍ਰੀਤ ਕੌਰ ਪੂਨਮ ਬਾਲਾ ਰੇਸ਼ਮਾ ਦੇਵੀ ਅਮਨਦੀਪ ਕੌਰ ਰਮਨਦੀਪ ਕੌਰ ਮਨਪ੍ਰੀਤ ਸਿੰਘ ਦਿਨੇਸ਼ ਕੁਮਾਰ ਗੁਰਤੇਜ ਸਿੰਘ ਅਜੈਪਾਲ ਸਿੰਘ ਆਦਿ ਹਾਜਿਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਅਧਿਆਪਕਾਂ ਲਈ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸਾਬਕਾ ਚੇਅਰਪਰਸਨ ਤੇ ਆੜ੍ਹਤੀ ਦਲਵਿੰਦਰ ਕੌਰ ਮਾਂਗਟ ਨਮਿਤ ਅੰਤਿਮ ਅਰਦਾਸ ਅੱਜ
Ad Position 24