14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਅਧਿਆਪਕਾਂ ਲਈ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 15-07-2026
ਡੇਹਲੋਂ, 14 ਜੁਲਾਈ (ਅੰਮ੍ਰਿਤਪਾਲ ਸਿੰਘ ਕੈਲੇ)- ਵਿਕਟੋਰੀਆ ਪਬਲਿਕ ਸਕੂਲ, ਲਹਿਰਾ ਵਲੋਂ ਸਿਰਜਨ ਪਬਲਿਸ਼ਰਜ਼ ਦੇ ਸਹਿਯੋਗ ਨਾਲ ਅਧਿਆਪਕਾਂ ਲਈ ‘ਭਾਵਨਾਤਮਕ ਬੁੱਧੀ ਵਿਸ਼ੇ’ ’ਤੇ ਇੱਕ ਪ੍ਰਭਾਵਸ਼ਾਲੀ ਅਤੇ ਗਿਆਨਵਰਧਕ ਸੈਮੀਨਾਰ ਦਾ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਗੁਰਭੇਜ ਸਿੰਘ ਨਾਗੀ ਪ੍ਰਿੰਸੀਪਲ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਹਨਾਂ ਅਧਿਆਪਕਾਂ ਨੂੰ ਆਧੁਨਿਕ ਸਿੱਖਿਆ ਵਿੱਚ ਭਾਵਨਾਤਮਕ ਬੁੱਧੀ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਪ੍ਰਿੰਸੀਪਲ ਨਾਗੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿਰਫ਼ ਵਿਸ਼ਾ-ਗਿਆਨ ਹੀ ਕਾਫ਼ੀ ਨਹੀਂ, ਸਗੋਂ ਅਧਿਆਪਕਾਂ ਲਈ ਵਿਦਿਆਰਥੀਆਂ ਦੀਆਂ ਭਾਵਨਾਵਾਂ ਨੂੰ ਸਮਝਣਾ, ਉਨ੍ਹਾਂ ਨੂੰ ਸਹੀ ਦਿਸ਼ਾ ਦੇਣਾ ਅਤੇ ਜੀਵਨ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਯੋਗ ਬਣਾਉਣਾ ਵੀ ਹੀ ਜ਼ਰੂਰੀ ਹੈ। ਉਨ੍ਹਾਂ ਨੇ ਦੱਸਿਆ ਕਿ ਜਦੋਂ ਅਧਿਆਪਕ ਵਿਦਿਆਰਥੀਆਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਸਕਾਰਾਤਮਿਕ ਸੰਵਾਦ, ਹੌਸਲਾ-ਅਫ਼ਜ਼ਾਈ ਅਤੇ ਸਹਿਯੋਗੀ ਰਵੱਈਆ ਅਪਣਾਉਂਦੇ ਹਨ ਤਾਂ ਵਿਦਿਆਰਥੀਆਂ ਦੇ ਵਿਹਾਰ ਵਿੱਚ ਸਕਾਰਾਤਮਿਕ ਬਦਲਾਅ ਆਉਂਦੇ ਹਨ, ਅਨੁਸ਼ਾਸਨ ਮਜ਼ਬੂਤ ਹੁੰਦਾ ਹੈ, ਸਿੱਖਣ ਪ੍ਰਤੀ ਰੁਚੀ ਵਧਦੀ ਹੈ ਅਤੇ ਕਲਾਸ-ਰੂਮ ਦਾ ਮਾਹੌਲ ਹੋਰ ਪ੍ਰਭਾਵਸ਼ਾਲੀ ਬਣਦਾ ਹੈ।ਸਕੂਲ ਦੇ ਚੇਅਰਮੈਨ ਪ੍ਰੋ. ਸੁਰਿੰਦਰਪਾਲ ਸਿੰਘ ਸੋਫ਼ਤ ਨੇ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਸਿਰਫ਼ ਅਕਾਦਮਿਕ ਸਫਲਤਾ ਨਹੀਂ, ਸਗੋਂ ਵਿਦਿਆਰਥੀਆਂ ਦੇ ਚਰਿੱਤਰ, ਵਿਅਕਤੀਤਵ ਅਤੇ ਭਾਵਨਾਤਮਕ ਵਿਕਾਸ ਨੂੰ ਮਜ਼ਬੂਤ ਕਰਨਾ ਵੀ ਹੈ।ਸਕੂਲ ਦੇ ਪ੍ਰਧਾਨ ਐਡਵੋਕੇਟ ਸੰਜੇ ਢੰਡ ਨੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਭਾਵਨਾਤਮਕ ਬੁੱਧੀ ਹਰ ਅਧਿਆਪਕ ਅਤੇ ਵਿਦਿਆਰਥੀ ਲਈ ਇੱਕ ਲਾਜ਼ਮੀ ਜੀਵਨ-ਕੌਸ਼ਲ ਬਣ ਚੁੱਕੀ ਹੈ। ਅਜਿਹੇ ਸੈਮੀਨਾਰ ਅਧਿਆਪਕਾਂ ਨੂੰ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਸਮਝਣ ਅਤੇ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ ਦੇਣ ਵਿੱਚ ਸਹਾਇਕ ਸਾਬਤ ਹੁੰਦੇ ਹਨ। ਮੈਨੇਜਿੰਗ ਡਾਇਰੈਕਟਰ ਸਪਨਾ ਢੰਡ ਨੇ ਕਿਹਾ ਕਿ ਸਕੂਲ ਅਧਿਆਪਕਾਂ ਦੇ ਨਿਰੰਤਰ ਪੇਸ਼ੇਵਰ ਵਿਕਾਸ ਲਈ ਵਚਨਬੱਧ ਹੈ, ਤਾਂ ਜੋ ਉਹ ਨਵੀਂ ਪੀੜ੍ਹੀ ਨੂੰ ਗਿਆਨ ਦੇ ਨਾਲ-ਨਾਲ ਜੀਵਨ-ਮੁੱਲਾਂ ਅਤੇ ਭਾਵਨਾਤਮਕ ਮਜ਼ਬੂਤੀ ਨਾਲ ਵੀ ਸੰਪੰਨ ਕਰ ਸਕਣ। ਸਕੂਲ ਪ੍ਰਿੰਸੀਪਲ ਬਿਪਨ ਸੇਠੀ ਨੇ ਪਿ੍ਰੰਸੀਪਲ ਗੁਰਭੇਜ ਸਿੰਘ ਨਾਗੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੈਸ਼ਨ ਅਧਿਆਪਕਾਂ ਲਈ ਬੇਹੱਦ ਪ੍ਰੇਰਣਾਦਾਇਕ ਅਤੇ ਵਿਹਾਰਕ ਰਿਹਾ।
Ad Position 22
No active advertisement
ਪਿਛਲੀ ਖ਼ਬਰ ਸ਼ੰਕਰ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਸਮਰਾਲਾ ਹਾਕੀ ਕਲੱਬ ਵਲੋਂ ਲੋੜਵੰਦ ਵਿਦਿਆਰਥਣਾਂ ਦੀ ਫ਼ੀਸ ਲਈ ਮਾਲੀ ਮਦਦ
Ad Position 24