14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਖੰਨਾ ਵਿਚ ਹੋਏ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਦੀ ਅਕਾਲੀ ਨੇਤਾ ਯਾਦੂ ਵਲੋਂ ਨਿਖੇਧੀ

Ad Position 21
No active advertisement
ਅਜੀਤ ਡੈਸਕ 16-07-2026
ਖੰਨਾ, 15 ਜੁਲਾਈ (ਹਰਜਿੰਦਰ ਸਿੰਘ ਲਾਲ)-ਖੰਨਾ ਵਿਖੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ਦੇ ਬਾਹਰ ਧਰਨ ਦੇਣ ਆਏ ਮਨਰੇਗਾ ਵਰਕਰਾਂ ਤੇ ਮਜ਼ਦੂਰਾਂ ’ਤੇ ਲਾਠੀਚਾਰਜ, ਪਾਣੀ ਦੀ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਨਾਲ ਜ਼ਖਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਯਾਦਵਿੰਦਰ ਸਿੰਘ ਯਾਦੂ ਹਸਪਤਾਲ ਪਹੁੰਚੇ। ਜ਼ਖਮੀਆਂ ਨਾਲ ਯਾਦੂ ਨੇ ਗੱਲਬਾਤ ਕੀਤੀ। ਯਾਦੂ ਨੇ ਕਿਹਾ ਕਿ ਅੱਜ ਖੰਨਾ ਵਿਖੇ ਮਨਰੇਗਾ ਮਜਦੂਰ ਆਪਣੀ 8 ਮਹੀਨੇ ਕੀਤੀ ਮਿਹਨਤ ਦੀ ਮਜਦੂਰੀ ਮੰਗਣ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸੌਂਦ ਨਾਲ ਗੱਲਬਾਤ ਕਰਨ ਪਹੁੰਚੇ ਸਨ ਪਰ ਮੰਤਰੀ ਦੀ ਰਿਹਾਇਸ਼ ਦੇ ਬਾਹਰ ਮਨਰੇਗਾ ਮਜਦੂਰ, ਬੀਬੀਆਂ-ਭੈਣਾਂ ਬੇਠਕੈ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ ਅਤੇ ਉਨ੍ਹਾਂ ਤੇ ਅੱਥਰੂ ਗੈਸ ਦੇ ਗੋਲੇ ਸੁੱਟ, ਲਾਠੀਚਾਰਜ ਕਰਕੇ ਜ਼ਖਮੀ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਇੱਕ ਹੋਰ ਮਜ਼ਦੂਰ ਲੜਕੀ ਗੰਭੀਰ ਜ਼ਖਮੀ ਹੈ ਤੇ ਆਈ ਸੀ ਯੂ ਵਿੱਚ ਦਾਖਲ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਮਜ਼ਦੂਰਾਂ ਦੇ ਨਾਲ ਡੱਟਕੇ ਖੜਾ ਹੈ ਤੇ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਦੇ ਹਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਤਾਨਾਸ਼ਾਹੀ ਦੇ ਰਾਹ ਤੇ ਤੁਰ ਪਈ ਹੈ, ਗਰੀਬ ਲੋਕਾਂ ਦੀ ਹਾਅ ਝਾੜੂ ਵਾਲਿਆਂ ਦੇ ਜਬਰ ਜੁਲਮ ਦਾ ਅੰਤ ਤੈਅ ਕਰੇਗੀ। ਯਾਦੂ ਨੇ ਕਿਹਾ ਕਿ ਗੁਰੂ ਦੋਖੀ ਮੁੱਖ ਮੰਤਰੀ ਭਗਵੰਤ ਮਾਨ ਹੁਣ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੇ ਮਨਰੇਗਾ ਵਰਕਰਾਂ ਵਿਰੁੱਧ ਆਪਣਾ ਗ਼ੁੱਸਾ ਕੱਢ ਰਿਹਾ ਹੈ। ਇਸ ਮੌਕੇ ਤੇਜਿੰਦਰ ਸਿੰਘ ਇਕੋਲਾਹਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਪਵਨਜੋਤ ਸਿੰਘ ਹਰਿਓ ਸਰਕਲ ਪ੍ਰਧਾਨ, ਕੌਂਸਲਰ ਰਵਿੰਦਰ ਸਿੰਘ ਕਾਲੀਰਾਓ, ਜੋਗਿੰਦਰ ਸਿੰਘ ਧੀਮਾਨ, ਬਲਜਿੰਦਰ ਸਿੰਘ ਬਿੰਦੀ ਸੇਖੋਂ, ਹਰਪ੍ਰੀਤ ਸਿੰਘ ਕਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਨੇ ਮੰਗਾਂ ਨਾ ਮੰਨਣ ’ਤੇ ਜਗਰਾਉਂ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮਾਨ ਮੈਮੋਰੀਅਲ ਮੈਰੀਟੋਰੀਅਸ ਸਕਾਲਰਸ਼ਿਪ ਟਰੱਸਟ ਵਲੋਂ ਲਲਹੇੜੀ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
Ad Position 24