14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਝਾੜੂ ਸਰਕਾਰ ਦਾ ਅਸਲੀ ਚਿਹਰਾ ਬੇਨਕਾਬ, ਹੱਕ ਮੰਗਦੇ ਮੁਲਾਜ਼ਮਾਂ ’ਤੇ ਅੰਨ੍ਹਾ ਤਸ਼ੱਦਦ ਨਿੰਦਣਯੋਗ : ਗੁਰਕੀਰਤ

Ad Position 21
No active advertisement
ਅਜੀਤ ਡੈਸਕ 16-07-2026
ਖੰਨਾ, 15 ਜੁਲਾਈ (ਹਰਜਿੰਦਰ ਸਿੰਘ ਲਾਲ)-ਸਾਬਕ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਮਜ਼ਦੂਰਾਂ ਤੇ ਲਾਠੀਚਾਰਜ ਨਾਲ ਝਾੜੂ ਸਰਕਾਰ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ। ਹੱਕ ਮੰਗਦੇ ਮੁਲਾਜ਼ਮਾਂ ’ਤੇ ਅੰਨ੍ਹਾ ਤਸ਼ੱਦਦ ਨਿੰਦਣਯੋਗ ਮੰਤਰੀ ਸੌਂਦ ਦਾ ਹੰਕਾਰ ਸਿਰ ਚੜ ਬੋਲ ਰਿਹਾ ਹੈ । ਉਹ ਜਖਮੀ ਮਜ਼ਦੂਰ ਦਾ ਪਤਾ ਕਰਨ ਲਈ ਸਿਵਲ ਹਸਪਤਾਲ ਪੁੱਜੇ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਟੈਂਟ ਅਤੇ ਪਾਣੀ ਦੇਣ ਵਾਲਿਆ ਤੱਕ ਨੂੰ ਵੀ ਰੋਕਿਆ ਗਿਆ। ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਖੰਨਾ ਵਿਖੇ ਆਪਣੀਆਂ ਹੱਕੀ ਮੰਗਾਂ ਅਤੇ ਪਿਛਲੇ 8 ਮਹੀਨਿਆਂ ਦੀ ਰੁਕੀ ਹੋਈ ਤਨਖ਼ਾਹ ਮੰਗਣ ਆਏ ਮਨਰੇਗਾ ਕਰਮਚਾਰੀਆਂ ’ਤੇ ਕੀਤੇ ਗਏ ਵਹਿਸ਼ੀਆਨਾ ਲਾਠੀਚਾਰਜ, ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹਾਂ। ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਇਸ ਨੂੰ ਲੋਕਤੰਤਰ ਦਾ ਘਾਣ ਦੱਸਿਆ ਹੈ। ਉਨ੍ਹਾਂ ਕਿਹਾ ਕਿ ਖੰਨਾ ਦੇ ਇਤਿਹਾਸ ਵਿੱਚ ਪਿਛਲੇ 70 ਸਾਲਾਂ ਦੌਰਾਨ ਅਜਿਹੀ ਸ਼ਰਮਨਾਕ ਅਤੇ ਅਣਮਨੁੱਖੀ ਘਟਨਾ ਕਦੇ ਨਹੀਂ ਵਾਪਰੀ। ਜਿਹੜੀਆਂ ਮਾਵਾਂ-ਧੀਆਂ ਦੇ ਸਤਿਕਾਰ ਦੇ ਦਾਅਵੇ ਕੀਤੇ ਜਾਂਦੇ ਸਨ, ਅੱਜ ਖੰਨਾ ਦੀ ਧਰਤੀ ’ਤੇ ਉਨ੍ਹਾਂ ਮਾਵਾਂ-ਧੀਆਂ ਦੀਆਂ ਪੱਗੜੀਆਂ ਅਤੇ ਚੁੰਨੀਆਂ ਨੂੰ ਸੜਕਾਂ ’ਤੇ ਰੋਲਿਆ ਗਿਆ ਹੈ। ਗੁਰਕੀਰਤ ਸਿੰਘ ਨੇ ਸਥਾਨਕ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ’ਤੇ ਸਿੱਧਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਥਾਨਕ ਮੰਤਰੀ ਦੇ ਇਸ਼ਾਰੇ ’ਤੇ ਹੀ ਪ੍ਰਸ਼ਾਸਨ ਵੱਲੋਂ ਨਿਹੱਥੇ ਪ੍ਰਦਰਸ਼ਨਕਾਰੀਆਂ ’ਤੇ ਇਹ ਜ਼ੁਲਮ ਢਾਹਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਲੈਂਡ ਪੂਲਿੰਗ ਪਾਲਸੀ ਤੁਰੰਤ ਵਾਪਸ ਲਵੇ- ਪ੍ਰਧਾਨ ਗੁੜੇ ਅਗਲੀ ਖ਼ਬਰ ਭਾਜਪਾ ਬੁਲਾਰੇ ਚੰਨੀ ਨੇ ਲਾਠੀਚਾਰਜ ਦੀ ਕੀਤੀ ਸਖ਼ਤ ਨਿੰਦਾ
Ad Position 24