14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ, ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 16-07-2026
ਰਾਏਕੋਟ, 15 ਜੁਲਾਈ (ਬਲਵਿੰਦਰ ਸਿੰਘ ਲਿੱਤਰ) ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮਾਣਯੋਗ ਐੱਸ.ਐੱਸ.ਪੀ ਡਾ. ਅੰਕੁਰ ਗੁਪਤਾ ਦੇ ਹੁਕਮਾਂ ’ਤੇ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਡੀ.ਐੱਸ.ਪੀ ਰਾਏਕੋਟ ਮੁਰਾਦ ਜਸਵੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੁਲਿਸ ਥਾਣਾ ਸਦਰ ਰਾਏਕੋਟ ਦੇ ਐੱਸ.ਐੱਚ.ਓ ਹੀਰਾ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ। ਇਸ ਮੌਕੇ ਹੌਲਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਦਾਣਾ ਮੰਡੀ ਤਲਵੰਡੀ ਰਾਏ ਵਿਖੇ ਗੁਰਦੀਪ ਸਿੰਘ ਉਰਫ਼ ਮੋਟਾ ਪੁੱਤਰ ਬਚਿੱਤਰ ਸਿੰਘ ਵਾਸੀ ਤਲਵੰਡੀ ਰਾਏ, ਜੋ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ। ਜੇਕਰ ਹੁਣੇ ਮੌਕੇ ਉੱਪਰ ਜਾ ਕੇ ਰੇਡ ਕੀਤੀ ਜਾਵੇ ਤਾਂ ਉਕਤ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਜਾ ਸਕਦਾ ਹੈ। ਜਿਸ ’ਤੇ ਹੌਲਦਾਰ ਕਮਲਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਮੌਕੇ ਉੱਪਰ ਪੁੱਜੀ ਅਤੇ ਗੁਰਦੀਪ ਸਿੰਘ ਉਰਫ਼ ਮੋਟਾ ਪੁੱਤਰ ਬਚਿੱਤਰ ਸਿੰਘ ਵਾਸੀ-ਤਲਵੰਡੀ ਰਾਏ ਨੂੰ ਕਾਬੂ ਕਰਕੇ ਉਸ ਪਾਸੋਂ 10 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਜਿਸ ਖਿਲਾਫ਼ ਮੁਕੱਦਮਾ ਨੰਬਰ-124, ਧਾਰਾ 22-61-85 ਬੀ.ਐੱਨ.ਐੱਸ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਇਸ ਮੌਕੇ ਏ.ਐੱਸ.ਆਈ ਰਾਜਕੁਮਾਰ, ਮੁੱਖ ਮੁਨਸ਼ੀ ਗੁਰਪ੍ਰੀਤ ਸਿੰਘ, ਸਿਪਾਹੀ ਚੇਤਨ, ਸਿਪਾਹੀ ਜਸ਼ਨਦੀਪ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ’ਤੇ 5 ਰੋਜ਼ਾ ਮਹਾਨ ਧਾਰਮਿਕ ਸਮਾਗਮ ਮਾਣੂੰਕੇ ’ਚ ਅੱਜ ਤੋਂ ਹੋਣਗ... ਅਗਲੀ ਖ਼ਬਰ ਪੰਜਾਬ ਸਰਕਾਰ ਲੈਂਡ ਪੂਲਿੰਗ ਪਾਲਸੀ ਤੁਰੰਤ ਵਾਪਸ ਲਵੇ- ਪ੍ਰਧਾਨ ਗੁੜੇ
Ad Position 24