14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸਰਕਲ ਮਲਕ ਦੇ ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬੂਥ ਪੱਧਰ ’ਤੇ ਕਮੇਟੀਆਂ ਦਾ ਗਠਨ

Ad Position 21
No active advertisement
ਅਜੀਤ ਡੈਸਕ 16-07-2026
ਜਗਰਾਉਂ, 15 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਬੂਥ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਸਰਕਲ ਮਲਕ ਅਧੀਨ ਪੈਂਦੇ ਪਿੰਡ ਮਲਕ, ਅਲੀਗੜ੍ਹ, ਚੀਮਨਾ, ਸਿੱਧਵਾਂ ਖੁਰਦ, ਸਿੱਧਵਾਂ ਕਲਾਂ, ਬਰਸਾਲ, ਬੁਜ਼ਗਰ, ਰਸੂਲਪੁਰ (ਜੰਡੀ) ਅਤੇ ਰਾਮਗੜ੍ਹ ਭੁੱਲਰ ਵਿਖੇ ਬੂਥ ਪੱਧਰ ਦੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ। ਇਹ ਮੁਹਿੰਮ ਸਰਕਲ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ ਦੀ ਅਗਵਾਈ ਹੇਠ ਚਲਾਈ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪ੍ਰਧਾਨ ਐੱਸ.ਸੀ. ਵਿੰਗ ਰੇਸ਼ਮ ਸਿੰਘ ਮਾਣੂੰਕੇ, ਬੀ.ਸੀ. ਵਿੰਗ ਦੇ ਹਲਕਾ ਪ੍ਰਧਾਨ ਪਰਮਿੰਦਰ ਸਿੰਘ ਹਠੂਰ ਅਤੇ ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਬੀਬੀ ਸਤਪਾਲ ਕੌਰ ਗਰੇਵਾਲ ਲੀਲਾਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਆਗੂਆਂ ਨੇ ਪਿੰਡਾਂ ਵਿੱਚ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹਰ ਬੂਥ ’ਤੇ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੂਥ ਪੱਧਰ ਦੀਆਂ ਕਮੇਟੀਆਂ ਦਾ ਗਠਨ ਕਰਨ ਦਾ ਮੁੱਖ ਉਦੇਸ਼ ਹਰ ਘਰ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਹਿੱਤਾਂ ਨਾਲ ਜੁੜੇ ਮੁੱਦੇ ਪਹੁੰਚਾਉਣਾ, ਨਵੇਂ ਵਰਕਰਾਂ ਨੂੰ ਪਾਰਟੀ ਨਾਲ ਜੋੜਨਾ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਬਣਾਉਣਾ ਹੈ। ਇਸ ਦੌਰਾਨ ਪਿੰਡਾਂ ਦੇ ਵਰਕਰਾਂ ਨੇ ਪਾਰਟੀ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ ਕਿ ਉਹ ਪੂਰੀ ਤਨਦੇਹੀ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰਨਗੇ। ਇਸ ਮੌਕੇ ਬਲਰਾਜ ਸਿੰਘ ਗਰੇਵਾਲ ਲੀਲਾਂ , ਸਾਬਕਾ ਸਰਪੰਚ ਨਿਰਭੈ ਸਿੰਘ ਅਲੀਗੜ੍ਹ, ਸਾਬਕਾ ਸਰਪੰਚ ਚਮਕੌਰ ਸਿੰਘ ਬੁਜਗਰ, ਸਾਬਕਾ ਸਰਪੰਚ ਗੁਰਬਖਸ਼ ਸਿੰਘ ਬਰਸਾਲ, ਮਨਜੀਤ ਸਿੰਘ ਬਿੱਟਾ ਪੱਤੀ ਮਲਕ, ਹਰਜੋਤ ਸਿੰਘ ਮਲਕ, ਜੋਨਾ ਠੇਕੇਦਾਰ ਸਾਬਕਾ ਸਰਪੰਚ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਮਿੰਟੂ ਰਸੂਲਪੁਰ ਜੰਡੀ, ਮਨਦੀਪ ਸਿੰਘ ਸਿੱਧਵਾਂ ਕਲਾ, ਪ੍ਰਧਾਨ ਜਤਿੰਦਰ ਸਿੰਘ ਸਿੱਧਵਾਂ ਖੁਰਦ, ਗੁਰਦੀਪ ਸਿੰਘ ਦੀਪਾ ਬੁਜਗਰ, ਹਾਕਮ ਸਿੰਘ ਚੀਮਨਾ, ਚੰਨਪ੍ਰੀਤ ਸਿੰਘ ਚੀਮਨਾ, ਪ੍ਰਧਾਨ ਹਰਕੀਰਤ ਸਿੰਘ ਸਿੱਧਵਾਂ ਖੁਰਦ, ਹਰਦੇਵ ਸਿੰਘ ਸਿੱਧਵਾਂ ਕਲਾ, ਹਰਵਿੰਦਰ ਸਿੰਘ ਸਿੱਧਵਾਂ ਕਲਾ, ਪ੍ਰਧਾਨ ਬਲਜੀਤ ਸਿੰਘ ਸਿੱਧਵਾਂ ਕਲਾਂ, ਕੁਲਵੰਤ ਸਿੰਘ ਰਾਮਗੜ੍ਹ ਭੁੱਲਰ ਤੋਂ ਇਲਾਵਾ ਹੋਰ ਕਈ ਪਿੰਡਾਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 3 ਲੱਖ ਰੁਪਏ ਮੁਆਵਜ਼ਾ ਦਿੱਤਾ ਅਗਲੀ ਖ਼ਬਰ ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ’ਤੇ 5 ਰੋਜ਼ਾ ਮਹਾਨ ਧਾਰਮਿਕ ਸਮਾਗਮ ਮਾਣੂੰਕੇ ’ਚ ਅੱਜ ਤੋਂ ਹੋਣਗ...
Ad Position 24