14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਪੰਜਾਬ ਸਰਕਾਰ ਵਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 3 ਲੱਖ ਰੁਪਏ ਮੁਆਵਜ਼ਾ ਦਿੱਤਾ

Ad Position 21
No active advertisement
ਅਜੀਤ ਡੈਸਕ 16-07-2026
ਮਾਛੀਵਾੜਾ ਸਾਹਿਬ, 15 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਪੰਜਾਬ ਸਰਕਾਰ ਤੇ ਮੰਡੀ ਬੋਰਡ ਵਲੋਂ ਨੇੜ੍ਹਲੇ ਪਿੰਡ ਗੜ੍ਹੀ ਬੇਟ ਵਿਖੇ ਕਰੰਟ ਲੱਗਣ ਕਾਰਨ ਮ੍ਰਿਤਕ ਕਿਸਾਨ ਜਗਦੇਵ ਸਿੰਘ ਦੇ ਪਰਿਵਾਰ ਨੂੰ 3 ਲੱਖ ਰੁਪਏ ਮੁਆਵਜ਼ੇ ਦਾ ਚੈੱਕ ਸੌਂਪਿਆ। ਜਾਣਕਾਰੀ ਅਨੁਸਾਰ ਕਿਸਾਨ ਜਗਦੇਵ ਸਿੰਘ ਦੀ 9-7-2025 ਨੂੰ ਖੇਤਾਂ ਵਿਚ ਕੰਮ ਕਰਦੇ ਸਮੇਂ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ। ਮਾਰਕੀਟ ਕਮੇਟੀ ਮਾਛੀਵਾੜਾ ਦੇ ਚੇਅਰਮੈਨ ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਿੱਤੇ ਮੁਆਵਜ਼ੇ ਤਹਿਤ ਅੱਜ ਉਸਦੀ ਪਤਨੀ ਕਮਲਜੀਤ ਕੌਰ ਨੂੰ ਇਹ 3 ਲੱਖ ਰੁਪਏ ਦਾ ਚੈੱਕ ਸੌਂਪਿਆ। ਇਸ ਮੌਕੇ ਚੇਅਰਮੈਨ ਸੁਖਵਿੰਦਰ ਸਿੰਘ ਗਿੱਲ, ਕੌਂਸਲਰ ਅਮਨਦੀਪ ਸਿੰਘ ਤਨੇਜਾ, ਸਕੱਤਰ ਅਰੁਨਿੰਦਰ ਸਿੰਘ ਮਾਂਗਟ, ਗੁਰਕੰਵਲ ਸਿੰਘ, ਜਸਵੀਰ ਸਿੰਘ ਗੜ੍ਹੀ ਤੇ ਕੁਲਵੰਤ ਸਿੰਘ ਗੜ੍ਹੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲਗਾਤਾਰ ਵੱਧ ਰਿਹਾ ਕਰਜ਼ਾ ਪੰਜਾਬ ਦੇ ਭਵਿੱਖ ਲਈ ਚਿੰਤਾਜਨਕ- ਆਲੀਵਾਲ ਅਗਲੀ ਖ਼ਬਰ ਸਰਕਲ ਮਲਕ ਦੇ ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬੂਥ ਪੱਧਰ ’ਤੇ ਕਮੇਟੀਆਂ ਦਾ ਗਠਨ
Ad Position 24