14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਡੇਂਗੂ ਰੋਕਥਾਮ ਲਈ ਮੰਡੀ ਮੁੱਲਾਂਪੁਰ ਅਤੇ ਨੇੜਲੇ ਪਿੰਡਾਂ ’ਚ ਜਾਗਰੂਕਤਾ ਮੁਹਿੰਮ -ਡਾ: ਭੁਪਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 16-07-2026
ਮੁੱਲਾਂਪੁਰ-ਦਾਖਾ, 15 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਆਦੇਸ਼ਾਂ ਅਤੇ ਸਿਵਲ ਸਰਜਨ ਡਾ: ਰਮਨਦੀਪ ਕੌਰ ਦੀ ਅਗਵਾਈ ਹੇਠ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕਤਾ ਸਬੰਧੀ ਜਾਣਕਾਰੀ ਲਈ ਮੁਹਿੰਮ ਨਿਰੰਤਰ ਜਾਰੀ ਹੈ, ਇਹ ਪ੍ਰਗਟਾਵਾ ਸਰਕਾਰੀ ਹਸਪਤਾਲ ਦਾਖਾ ਦੇ ਮੈਡੀਕਲ ਅਫ਼ਸਰ ਡਾ: ਭੁਪਿੰਦਰ ਸਿੰਘ ਵਲੋਂ ਕੀਤਾ। ਉਨ੍ਹਾਂ ਦੱਸਿਆ ਕਿ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕਤਾ ਲਈ ਸਿਹਤ ਵਿਭਾਗ ਦੇ ਮਲੇਰੀਆ ਯੂਨਿਟ ਦੀਆਂ ਟੀਮਾਂ ਘਰ-ਘਰ ਜਾ ਕੇ ਆਮ ਲੋਕਾਂ ਨੂੰ ਅਪੀਲ ਕਰ ਰਹੀਆਂ ਕਿ ਆਲੇ-ਦੁਆਲੇ ਨੂੰ ਸਾਫ ਰੱਖਣ ਦੇ ਨਾਲ ਕੂਲਰ, ਡਰੰਮ, ਪੁਰਾਣੇ ਟਾਇਰਾਂ ਅਤੇ ਗਮਲਿਆਂ ਵਿਚ ਮੀਂਹ ਦਾ ਪਾਣੀ ਨਾ ਖੜ੍ਹਨ ਦਿੱਤਾ ਜਾਵੇ। ਮੱਛਰ ਦੇ ਕੱਟਣ ਤੋਂ ਬਚਾਅ ਲਈ ਸਵੇਰ-ਸ਼ਾਮ ਪੂਰੇ ਸਰੀਰ ਢਕਣ ਵਾਲੇ ਕੱਪੜੇ ਪਾਏ ਜਾਣ ਅਤੇ ਘਰਾਂ ਦੇ ਜਾਲੀਦਾਰ ਦਰਵਾਜੇ ਬੰਦ ਹੋਣ। ਡੇਂਗੂ ਦੀ ਰੋਕਥਾਮ ਲਈ ਸਥਾਨਕ ਸ਼ਹਿਰ, ਹੋਰ ਪਿੰਡਾਂ ’ਚ ਜਾਗਰੂਕਤਾ ਮੁਹਿੰਮ ਸਮੇਂ ਸਿਹਤ ਵਿਭਾਗ ਦੀ ਟੀਮ ਵਲੋਂ ਤੇਜ਼ ਬੁਖਾਰ, ਸਿਰਦਰਦ, ਮਾਸ਼ਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਚਮੜੀ ਤੇ ਦਾਣੇ, ਮਸੂੜਿਆਂ ਜਾਂ ਨੱਕ ਵਿਚੋਂ ਖੂਨ ਵਗਣਾ ਡੇਂਗੂ ਦੇ ਲੱਛਣ ਹੋ ਸਕਦੇ ਹਨ, ਅਜਿਹੇ ਵਿਅਕਤੀ ਨੂੰ ਨੇੜੇ ਦੀ ਸਰਕਾਰੀ ਡਿਸਪੈਂਸਰੀ, ਸਰਕਾਰੀ ਹਸਪਤਾਲ ’ਚ ਜਾ ਕੇ ਡੇਂਗੂ ਦੀ ਜਾਂਚ ਲਈ ਪ੍ਰੇਰਿਆ ਜਾ ਰਿਹਾ। ਡਾ: ਭੁਪਿੰਦਰ ਨੇ ਦੱਸਿਆ ਕਿ ਇਹ ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ। ਡਾ: ਭੁਪਿੰਦਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੋ ਰਿਹਾ। ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਡੇਂਗੂ ਨੂੰ ਫੈਲਣ ਤੋਂ ਰੋਕਣ ਬਾਰੇ ਘਰਾਂ ਦੇ ਨਾਲ ਸਕੂਲਾਂ ’ਚ ਜਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ। ਡੇਂਗੂ ਅਤੇ ਚਿਕਨਗੁਨੀਆ ਏਡੀਜ਼ ਨਾਂਅ ਦੇ ਮੱਛਰ ਨਾਲ ਕੱਟਣ ’ਤੇ ਇਲਾਜ ਬਾਰੇ ਗੂਗਲ ਪਲੇਅ ਸਟੋਰ ’ਤੇ ਮੁਫਤ ‘ਡੇਂਗੂ ਫਰੀ ਪੰਜਾਬ’ ਐਪ ਡਾਊਨਲੋਡ ਕਰਕੇ ਘਰ ਬੈਠੇ ਹੀ ਜਾਣਕਾਰੀ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਜਗਰਾਉਂ ਵਲੋਂ ਸੇਮ ਨਾਲੇ ਦੀ ਕਰਵਾਈ ਜਾ ਰਹੀ ਹੈ ਸਫ਼ਾਈ ਅਗਲੀ ਖ਼ਬਰ ਲਗਾਤਾਰ ਵੱਧ ਰਿਹਾ ਕਰਜ਼ਾ ਪੰਜਾਬ ਦੇ ਭਵਿੱਖ ਲਈ ਚਿੰਤਾਜਨਕ- ਆਲੀਵਾਲ
Ad Position 24