ਜਗਰਾਉਂ, 15 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਵਲੋਂ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਸਪੋਜ਼ਲ ਰੋਡ ਸਥਿਤ ਸੇਮ ਨਾਲੇ ਦੀ ਸਫ਼ਾਈ ਕਰਵਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਸਤੀਸ਼ ਕੁਮਾਰ ਦੌਧਰੀਆ, ਕੌਂਸਲਰ ਕਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਕੌਂਸਲ ਦੇ ਪ੍ਰਧਾਨ ਕੰਵਰਪਾਲ ਸਿੰਘ ਦੀ ਅਗਵਾਈ ਅਤੇ ਕਾਰਜ ਸਾਧਕ ਅਧਿਕਾਰੀ ਮੋਹਿਤ ਸ਼ਰਮਾ ਦੀ ਨਿਗਰਾਨੀ ਹੇਠ ਕੌਂਸਲ ਦੇ ਮੁਲਾਜ਼ਮਾਂ ਵਲੋਂ ਸੇਮ ਨਾਲੇ ਦੀ ਸਫ਼ਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਰਸਾਤਾਂ ਦੇ ਮੌਸਮ ਨੂੰ ਦੇਖਦਿਆਂ ਸ਼ਹਿਰ ਦੇ ਨਾਲਿਆਂ ਅਤੇ ਸੀਵਰੇਜ਼ ਦੀਆਂ ਪਾਇਪਾਂ ਦੀ ਵੀ ਸਫ਼ਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਬਰਸਾਤਾਂ ਦੇ ਮੌਸਮ ਨੂੰ ਦੇਖਦਿਆਂ ਸ਼ਹਿਰ ਅੰਦਰ ਸਫ਼ਾਈ ਦਾ ਵਿਸ਼ੇਸ਼ ਧਿਆਨ ਦੇਣ ਲਈ ਵੀ ਆਖਿਆ ਹੈ। ਇਸ ਮੌਕੇ ਸਰਪੰਚ ਬਲਜਿੰਦਰ ਸਿੰਘ, ਮੁਲਾਜ਼ਮ ਜਗਮੋਹਨ ਸਿੰਘ, ਸਰਪੰਚ ਬਲਜਿੰਦਰ ਸਿੰਘ ਅਤੇ ਕੌਸਲ ਮੁਲਾਜ਼ਮ ਹਾਜ਼ਰ ਸਨ।