ਡੇਹਲੋਂ, 15 ਜੁਲਾਈ (ਅੰਮ੍ਰਿਤਪਾਲ ਸਿੰਘ ਕੈਲੇ)- ਪਿੰਡ ਘਵੱਦੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਵਲੋਂ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕਰਦਿਆਂ ਕਿਹਾ ਕਿ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਦੀ ਅਗਵਾਈ ਹੇਠ ਪਾਰਟੀ ਮਜ਼ਬੂਤੀ ਵੱਲ ਵੱਧ ਰਹੀ ਹੈ। ਲਹਿਰਾ ਨੇ ਦੱਸਿਆ ਕਿ ਜਲਦ ਹੀ ਪਾਰਟੀ ਵਰਕਰਾਂ ਦੀ ਵੱਡੀ ਮੀਟਿੰਗ ਕੀਤੀ ਜਾਵੇਗੀ, ਜਿਸ ਦੌਰਾਨ ਹਲਕਾ ਇੰਚਾਰਜ ਸਿਮਕ ਪਾਰਟੀ ਦੀਆਂ ਨੀਤੀਆਂ ਸੰਬੰਧੀ ਜਾਗਰੂਕ ਕਰਨਗੇ। ਸਰਕਲ ਪ੍ਰਧਾਨ ਲਹਿਰਾ ਨੇ ਕਿਹਾ ਕਿ ਪਿੰਡਾਂ ਅੰਦਰ ਐਸ. ਆਈ. ਆਰ ਅਧੀਨ ਵੋਟਾਂ ਬਣਾਉਣ ਸਮੇਂ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧੀ ਆਗੂਆਂ ਨੂੰ ਵਿਸ਼ੇਸ਼ ਧਿਆਨ ਦੇਣ ਦੀ ਲੋੜ, ਕਿਉਂਕਿ ਸਰਕਾਰ ਦੀ ਸ਼ਹਿ ਤੇ ਪਾਰਟੀ ਵਰਕਰਾਂ ਦੀਆਂ ਵੋਟਾਂ ਕੱਟੇ ਜਾਣ ਦਾ ਖ਼ਦਸ਼ਾ ਬਣਿਆ ਹੋਇਆ ਹੈ, ਜਿਸ ਲਈ ਵੋਟਾਂ ਬਣਾਉਣ ਸਮੇਂ ਸਹੀ ਤਰੀਕੇ ਨਾਲ ਫਾਰਮ ਭਰਾਏ ਜਾਣ ਤਾਂ ਕਿ ਅਸਲ ਵਸਿੰਦਿਆਂ ਦੀਆਂ ਵੋਟਾਂ ਹੀ ਬਣ ਸਕਣ। ਲਹਿਰਾ ਨੇ ਕਿਹਾ ਕਿ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਰਾਜ ਸਮੇਂ ਹੀ ਵਿਕਾਸ ਕਾਰਜ ਹੋਏ ਹਨ, ਪਰ ਹੁਣ ਵਿਕਾਸ ਕਾਰਜ ਪੂਰੀ ਤਰਾਂ ਠੱਪ ਹਨ। ਸਰਕਲ ਪ੍ਰਧਾਨ ਲਹਿਰਾ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਹਲਕਾ ਗਿੱਲ ਦੇ ਸਰਬਪੱਖੀ ਵਿਕਾਸ ਲਈ ਬਿਨਾਂ ਭੇਦ-ਭਾਵ ਗ੍ਰਾਂਟਾਂ ਦੀ ਵੰਡ ਕੀਤੀ ਜਾਵੇਗੀ। ਇਸ ਸਮੇਂ ਪ੍ਰਧਾਨ ਗੁਰਮੀਤ ਸਿੰਘ ਗੁਰੀ, ਜ਼ੋਰਾ ਸਿੰਘ, ਪੰਚ ਦਲਜੀਤ ਸਿੰਘ, ਦਿਆਲਾ ਸਿੰਘ, ਕਮਲਜੀਤ ਸਿੰਘ, ਹਰਜੀਤ ਸਿੰਘ, ਡਾ. ਗੁਰਜੀਤ ਸਿੰਘ, ਫੌਜੀ ਰਾਜ ਸਿੰਘ, ਕੁਲਦੀਪ ਸਿੰਘ, ਮਲਕੀਤ ਸਿੰਘ ਮੀਤਾ, ਹਰਪ੍ਰੀਤ ਸਿੰਘ ਸਮੇਤ ਹੋਰ ਹਾਜ਼ਰ ਸਨ।