ਈਸੜੂ, 16 ਜੁਲਾਈ (ਬਲਵਿੰਦਰ ਸਿੰਘ)-ਕਸਬਾ ਈਸੜੂ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਈਸੜੂ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਈਸੜੂ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਦੀ ਉਮਰ ਲਗਭਗ 25 ਤੋਂ 30 ਸਾਲ ਦੀ ਲਗਦੀ ਹੈ ਅਤੇ ਦੇਖਣ ਤੋਂ ਪ੍ਰਵਾਸੀ ਮਜ਼ਦੂਰ ਲੱਗਦਾ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੁਲਿਸ ਵੱਲੋਂ ਆਪਣੇ ਕਬਜ਼ੇ ਵਿੱਚ ਲੈ ਕੇ ਪਛਾਣ ਵਾਸਤੇ 72 ਘੰਟਿਆਂ ਲਈ ਸਿਵਲ ਹਸਪਤਾਲ ਖੰਨਾ ਵਿਖੇ ਮੋਰਚਰੀ ਵਿਚ ਰੱਖਿਆ ਗਿਆ ਹੈ।