08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਗੁ. ਮੰਜੀ ਸਾਹਿਬ ਕੋਟਾਂ ਵਿਖੇ ਸੰਗਰਾਂਦ ਦੇ ਦਿਹਾੜੇ ਮੌਕੇ ਹੋਇਆ ਗੁਰਮਤਿ ਸਮਾਗਮ, ਅਨੇਕਾਂ ਪ੍ਰਾਣੀਆਂ ਗੁਰੂ ਲੜ ਲੱਗੀਆਂ

Ad Position 21
No active advertisement
ਅਜੀਤ ਡੈਸਕ 17-07-2026
ਬੀਜਾ, 16 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਸੰਗਰਾਂਦ ਮੌਕੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਗੁਰਦੁਆਰਾ ਮੰਜੀ ਸਾਹਿਬ ਦੇ ਮੈਨੇਜਰ ਇਕਬਾਲ ਸਿੰਘ ਝਬਾਲ ਨੇ ਦੱਸਿਆ ਕਿ ਅੱਜ ਸਵੇਰੇ ਮੌਕੇ ਗੁਰੂ ਘਰ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ। ਉਪਰੰਤ ਇੰਟਰਨੈਸ਼ਨਲ ਉੱਘੇ ਵਿਦਵਾਨ, ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਰੁਪਾਲੋਂ ਨੇ ਗੁਰੂ ਵਲੋਂ ਬਖਸ਼ਿਸ਼ ਕੀਤੇ ਹੁਕਮ ਨਾਮ ਦੀ ਵਿਆਖਿਆ ਦੌਰਾਨ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ। ਸ਼ਾਮ ਤੱਕ ਢਾਡੀ, ਰਾਗੀ ਜਥਿਆਂ ਨੇ ਸਿੱਖ ਇਤਿਹਾਸ ਸੁਣਾਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਖੰਡੇ ਬਾਟੇ ਦੀ ਪਾਹੁਲ ਤਿਆਰ ਕੀਤੀ ਤੇ ਜਿਸ ਨੂੰ ਅਨੇਕਾਂ ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਦਵਿੰਦਰ ਸਿੰਘ ਖੱਟੜਾ, ਸਾਬਕਾ ਮੀਤ ਪ੍ਰਧਾਨ ਮੌਜੂਦਾ ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਜੱਲ੍ਹਾ ਤੇ ਪੰਥ ਦੇ ਆਗੂ ਨਵਤੇਜ ਸਿੰਘ ਖੱਟੜਾ, ਪਰਮਜੀਤ ਸਿੰਘ ਗੁਰਦਾਸਪੁਰ ਪ੍ਰਚਾਰਕ, ਹਰਪ੍ਰੀਤ ਸਿੰਘ ਪ੍ਰਚਾਰਕ ਨੇ ਸੰਗਤਾਂ ਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ ’ਤੇ ਪਹਿਰਾ ਦੇਣ ਲਈ ਬੇਨਤੀ ਕੀਤੀ। ਸੰਗਤਾਂ ਅੱਜ ਸਵੇਰੇ ਤੋਂ ਵੱਡੀ ਤਾਦਾਦ ਵਿਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਗੁਰੂ ਘਰ ਦੇ ਮੈਨੇਜਰ ਇਕਬਾਲ ਸਿੰਘ ਝਬਾਲ ਨੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗ੍ਰੰਥੀ ਸਿੰਘ ਜਸਵੀਰ ਸਿੰਘ, ਪ੍ਰਚਾਰਕ ਭਾਈ ਪਰਮਜੀਤ ਸਿੰਘ ਗੁਰਦਾਸਪੁਰੀ, ਅੰਮ੍ਰਿਤਪਾਲ ਸਿੰਘ, ਦਲਭੰਜਨ ਸਿੰਘ, ਹਰਿੰਦਰ ਸਿੰਘ ਹੈਰੀ, ਗੁਰਵੀਰ ਸਿੰਘ ਜੱਲ੍ਹਾ, ਕੁਲਦੀਪ ਸਿੰਘ, ਰਣਜੀਤ ਸਿੰਘ ਪਾਇਲ, ਜਸਮੇਲ ਸਿੰਘ ਭੀਖੀ, ਜਸਵੀਰ ਸਿੰਘ ਘੁੰਗਰਾਲੀ ਰਾਜਪੂਤਾਂ, ਗੁਰਪ੍ਰੀਤ ਸਿੰਘ ਸਿਆਣ ਮੰਡਿਆਲਾ, ਮਾਸਟਰ ਬਲਵਿੰਦਰ ਸਿੰਘ ਭੁੱਲਰ, ਗੁਰਮੁੱਖ ਸਿੰਘ ਮਾਂਗਟ, ਸੁਖਵਿੰਦਰ ਸਿੰਘ ਸੁੱਖਾ, ਤੇਜਾ ਸਿੰਘ ਕੋਟ, ਗੁਰਮੇਲ ਸਿੰਘ ਸਿਆਣ, ਰਾਜਵਿੰਦਰ ਸਿੰਘ ਰਾਜੂ, ਜਗਰੂਪ ਸਿੰਘ ਰੂਬੀ ਕੁਲਾਰ, ਜਸਵੰਤ ਸਿੰਘ ਜੱਸੀ ਦਹੇੜੂ, ਚਰਨਜੀਤ ਸਿੰਘ ਚੰਨੀ ਪਾਇਲ, ਮੈਨੇਜਰ ਲੱਖਾ ਸਿੰਘ ਬਰਮਾਲੀਪੁਰ, ਨਿਰਮਲ ਸਿੰਘ ਬਰਮਾਲੀਪੁਰ, ਜਗਜੀਤ ਸਿੰਘ ਜੀਤ, ਗੁਰਮੁੱਖ ਸਿੰਘ ਰਾਏਪੁਰ, ਪਰਮਿੰਦਰ ਸਿੰਘ ਦਹੇੜੂ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰੀ ਭਰੀ। ਇਸ ਤਰ੍ਹਾਂ ਹੀ ਬੀਜਾ, ਅਜਲੋਦ, ਜਸਪਾਲੋਂ, ਬੰਬ, ਜਟਾਣਾਂ, ਘੁੰਗਰਾਲੀ, ਗੱਗੜ ਮਾਜਰਾ, ਕਿਸ਼ਨਗੜ੍ਹ, ਬਗਲੀ ਕਲਾਂ, ਕੋਟ, ਹਰਬੰਸਪੁਰਾ, ਦਹੇੜੂ, ਰੂਪਾ, ਬਗ਼ਲੀ ਖ਼ੁਰਦ, ਭੌਰਲਾ, ਚਾਵਾ, ਰੁਪਾਲੋਂ, ਸੁਲਤਾਨਪੁਰ, ਆਦਿ ਨਗਰਾਂ ਵਿਚ ਵੀ ਸੰਗਰਾਂਦ ਦੇ ਦਿਹਾੜੇ ਬੜੀ ਧੂਮਧਾਮ ਤੇ ਸ਼ਰਧਾਪੂਰਵਕ ਨਾਲ ਮਨਾਏ ਗਏ।
Ad Position 22
No active advertisement
ਪਿਛਲੀ ਖ਼ਬਰ ਭਾਈ ਹਰਪਾਲ ਸਿੰਘ ਦੈਹਿੜੂ ਮਿਸਲ ਸਤਲੁਜ ਪਾਰਟੀ ਵਿੱਚ ਸ਼ਾਮਿਲ ਅਗਲੀ ਖ਼ਬਰ ਕਸਬਾ ਬੁਤਾਲਾ ਵਿਚ ਸ਼ਰੇਆਮ ਹੋ ਰਹੀ ਹੈ ਬਿਜਲੀ ਚੋਰੀ
Ad Position 24