ਖੰਨਾ/ਬੀਜਾ, 16 ਜੁਲਾਈ (ਹਰਜਿੰਦਰ ਸਿੰਘ ਲਾਲ/ਅਵਤਾਰ ਸਿੰਘ ਜੰਟੀ ਮਾਨ)-ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਕਿ ਸ਼ਹੀਦ ਭਾਈ ਅਮਰਜੀਤ ਸਿੰਘ ਦੈਹਿੜੂ ਦੇ ਸਪੁੱਤਰ ਭਾਈ ਹਰਪਾਲ ਸਿੰਘ ਦੈਹਿੜੂ ਬੀਤੇ ਦਿਨੀਂ ਮਿਸਲ ਸਤਲੁਜ ਪਰਿਵਾਰ ਵਿੱਚ ਸ਼ਾਮਲ ਹੋ ਗਏ ਹਨ। ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਮਿਸਲ ਸਤਲੁਜ ਵੱਲੋਂ ਭਾਈ ਹਰਪਾਲ ਸਿੰਘ ਦੈਹਿੜੂ ਦਾ ਦਿਲੋਂ ਸਵਾਗਤ ਹੈ। ਉਨ੍ਹਾਂ ਕਿਹਾ ਕਿ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਚੱਲ ਰਹੇ ਇਸ ਕਾਰਵਾਂ ਨੂੰ ਮਜ਼ਬੂਤ ਕਰਨ ਲਈ ਭਾਈ ਹਰਪਾਲ ਸਿੰਘ ਦਾ ਤਜਰਬਾ ਅਤੇ ਸਮਰਪਣ ਵਡਮੁੱਲਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਪੰਥਕ ਕਦਰਾਂ-ਕੀਮਤਾਂ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਮਿਸਲ ਸਤਲੁਜ ਪਾਰਟੀ ਦੇ ਮਿਸ਼ਨ ਨਾਲ ਜੁੜ ਰਹੇ ਹਰ ਮੈਂਬਰ ਦਾ ਸਨਮਾਨ ਸੰਗਠਨ ਦੀ ਤਾਕਤ ਨੂੰ ਹੋਰ ਵਧਾਉਂਦਾ ਹੈ। ਉਨ੍ਹਾਂ ਕਿਹਾ ਕਿ ਭਾਈ ਹਰਪਾਲ ਸਿੰਘ ਦੈਹਿੜੂ ਦੇ ਸ਼ਾਮਲ ਹੋਣ ਨਾਲ ਮਿਸਲ ਸਤਲੁਜ ਪਾਰਟੀ ਨੂੰ ਨਵੀਂ ਮਜ਼ਬੂਤੀ ਮਿਲੇਗੀ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿੱਚ ਮਦਦ ਮਿਲੇਗੀ। ਇਸ ਮੌਕੇ ਤੇ ਮਿਸਲ ਸਤਲੁਜ ਪਾਰਟੀ ਦੇ ਸੀਨੀਅਰ ਆਗੂ ਜਿਨ੍ਹਾਂ ਵਿੱਚ ਅਮਰਿੰਦਰ ਸਿੰਘ ਤੁੜ ਕੌਮੀ ਪ੍ਰਧਾਨ ਪੰਜਾਬ ਲਹਿਰ ਅਤੇ ਸਰਦਾਰ ਹਰਜੀਤ ਸਿੰਘ ਖ਼ਿਜ਼ਰਾਬਾਦ ਅਤੇ ਵੱਡੀ ਗਿਣਤੀ ਵਿਚ ਮਿਸਲ ਸਤਲੁਜ ਪਾਰਟੀ ਦੇ ਮੈਂਬਰ ਵੀ ਹਾਜ਼ਰ ਸਨ।