09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 17-07-2026
ਸਾਹਨੇਵਾਲ, 16 ਜੁਲਾਈ (ਹਨੀ ਚਾਠਲੀ)-ਇਤਿਹਾਸਕ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਪ੍ਰਧਾਨ ਬਲਜੀਤ ਸਿੰਘ ਹਰਾ ਅਤੇ ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਦੇ ਦੱਸਣ ਅਨੁਸਾਰ ਅੰਮ੍ਰਿਤ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਵਿਚ ਢਾਡੀ ਰਣਜੀਤ ਸਿੰਘ ਰਾਣਾ, ਹਜੂਰੀ ਰਾਗੀ ਭਾਈ ਪਵਨਦੀਪ ਸਿੰਘ, ਹਜ਼ੂਰੀ ਰਾਗੀ ਭਾਈ ਦਿਲਬਰ ਸਿੰਘ, ਹਜ਼ੂਰੀ ਰਾਗੀ ਭਾਈ ਸਤਵਿੰਦਰ ਸਿੰਘ ਦੇ ਜਥਿਆਂ ਨੇ ਕੀਰਤਨ ਕਰ ਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ। ਹੈੱਡ ਗ੍ਰੰਥੀ ਭਾਈ ਵਿਰਸਾ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਕਮੇਟੀ ਮੈਂਬਰ ਕੁਲਜੀਤ ਸਿੰਘ ਹਰਾ, ਪਰਮਿੰਦਰ ਸਿੰਘ ਹਰਾ, ਜਸਵੀਰ ਸਿੰਘ ਹਰਾ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ ਮੰਗਾ, ਜਸਬੀਰ ਸ਼ਾਹ ਸਿੰਘ, ਅਵਤਾਰ ਸਿੰਘ ਤਾਰ, ਕੁਲਦੀਪ ਸਿੰਘ ਦੀਪਾ, ਹੁਸ਼ਿਆਰ ਸਿੰਘ ਹਰਾ ਅਤੇ ਮੈਨੇਜਰ ਅਜੀਤ ਸਿੰਘ ਆਦਿ ਦਾ ਯੋਗਦਾਨ ਰਿਹਾ।
Ad Position 22
No active advertisement
ਪਿਛਲੀ ਖ਼ਬਰ ਬੀ. ਏ. ਛੇਵੇਂ ਸਮੈਸਟਰ ਦਾ ਕਾਲਜ ਦਾ ਕੁੱਲ ਨਤੀਜਾ 100% ਰਿਹਾ ਅਗਲੀ ਖ਼ਬਰ ਮਾਤਾ ਮਨਜੀਤ ਕੌਰ ਸੰਪੂਰਨ ਦੀ ਅੱਠਵੀਂ ਬਰਸੀ ਮੌਕੇ ਫਲਦਾਰ ਅਤੇ ਛਾਂਦਾਰ ਬੂਟੇ ਵੰਡੇ
Ad Position 24