08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਨਗਰ ਕੌਂਸਲ ਮੁੱਲਾਂਪੁਰ ਦਾਖਾ ਦੇ ਸਫ਼ਾਈ ਸੇਵਕਾਂ ਵਲੋਂ ਸਰਕਾਰ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 18-07-2026

ਮੁੱਲਾਂਪੁਰ-ਦਾਖਾ, 17 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਰਾਜ ਭਰ ’ਚ ਨਗਰ ਕੌਂਸਲਾਂ ਦੇ ਸਫ਼ਾਈ ਸੇਵਕਾ/ਸੀਵਰਮੈਨਾਂ ਦੀ ਚੱਲ ਰਹੀ ਹੜਤਾਲ ਵਿਚ ਸੰਗਰੂਰ ਵਿਖੇ ਸਫ਼ਾਈ ਸੇਵਕਾਂ ਤੇ ਠੇਕਾ ਅਧਾਰਿਤ ਕਰਮਚਾਰੀਆਂ ਉੱਪਰ ਪੰਜਾਬ ਪੁਲਿਸ ਵਲੋਂ ਲਾਠੀਚਾਰਜ ਦੇ ਰੋਸ ਵਜੋਂ ਨਗਰ ਕੌਂਸਲ ਮੁੱਲਾਂਪੁਰ ਦਾਖਾ ਦੇ ਸਫ਼ਾਈ ਸੇਵਕਾਂ ਵਲੋਂ ਸਥਾਨਿਕ ਮੁੱਖ ਚੌਂਕ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਧਰਨਾਕਾਰੀ ਸਫ਼ਾਈ ਸੇਵਕਾਂ ਨੂੰ ਸੰਬੋਧਨ ਹੁੰਦਿਆਂ ਪ੍ਰਧਾਨ ਅਸ਼ੋਕ ਕੁਮਾਰ ਕਿਹਾ ਕਿ ਸੰਗਰੂਰ ਵਿਖੇ ਵਿਧਾਇਕ ਦੀ ਕੋਠੀ ਸਾਹਮਣੇ ਧਰਨਾ ਦੇ ਰਹੇ ਸਫ਼ਾਈ ਸੇਵਕਾਂ ’ਤੇ ਪੁਲਿਸ ਲਾਠੀਚਾਰਜ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜੇਕਰ ਠੇਕੇਦਾਰੀ ਪ੍ਰਥਾ ਖ਼ਤਮ ਕਰਕੇ ਸਫ਼ਾਈ ਸੇਵਕਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਪੂਰਾ ਕਰ ਦੇਵੇ ਤਾਂ ਸਾਨੂੰ ਕਿਸੇ ਧਰਨੇ ਦੀ ਲੋੜ ਹੀ ਨਹੀਂ। ਉਨ੍ਹਾਂ ਸਪੱਸ਼ਟ ਕੀਤਾ ਕਿ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਸਫ਼ਾਈ ਸੇਵਕਾਂ ਦਾ ਚੱਲ ਰਿਹਾ ਸ਼ਾਂਤਮਈ ਧਰਨਾ ਮੰਗਾਂ ਪੂਰੀਆਂ ਹੋਣ ਬਾਅਦ ਹੀ ਚੁੱਕਿਆ ਜਾਵੇਗਾ। ਮੁਕੇਸ਼ ਕੁਮਾਰ, ਗੁਰਪ੍ਰੀਤ ਸਿੰਘ, ਪੰਜਾਬ ਸਿੰਘ, ਰਾਜੂ, ਅੰਮ੍ਰਿਤਪਾਲ, ਵਿੰਕੀ ਕੁਮਾਰ, ਸਤੀਸ਼ ਕੁਮਾਰ, ਧਰਮਿੰਦਰ, ਪਿੰਕੀ, ਮਨੋਜ ਕੁਮਾਰ, ਉਰਮਿਲਾ, ਸੁਮਨ, ਰੇਖਾ, ਸੰਤੋਸ਼, ਸੁਨੀਤਾ, ਜੈਵੀਰ ਹੋਰਨਾਂ ਵਲੋਂ ਧਰਨਾਕਾਰੀ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਦੀ ਨਿੰਦਾ ਕੀਤੀ।

Ad Position 22
No active advertisement
ਪਿਛਲੀ ਖ਼ਬਰ ਕੈਲਪੁਰ ਦੇ ਗੁਰਮੀਤ ਸਿੰਘ ਦੀ ਮ੍ਰਿਤਕ ਦੇਹ ਨਹਿਰ ’ਚੋਂ ਮਿਲੀ ਸੰਦੌੜ ਪੁਲਿਸ ਸ਼ੱਕੀ ਮਾਮਲੇ ਦੀ ਜਾਂਚ ਵਿਚ ਜੁਟੀ ਅਗਲੀ ਖ਼ਬਰ ਸੰਗਰੂਰ ਲਾਠੀਚਾਰਜ ਦੇ ਰੋਸ ’ਚ ਜਗਰਾਉਂ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
Ad Position 24