ਰਾਏਕੋਟ, 17 ਜੁਲਾਈ (ਬਲਵਿੰਦਰ ਸਿੰਘ ਲਿੱਤਰ) ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਵਲੋਂ ਹਲਕੇ ਅੰਦਰ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ ਸ. ਖ਼ਾਲਸਾ ਵਲੋ ਪਿੰਡ ਅੱਚਰਵਾਲ ਵਿਖੇ ਲੋਕਾਂ ਨਾਲ ਭਰਵੀਂ ਮੀਟਿੰਗ ਕੀਤੀ। ਉਨ੍ਹਾਂ ਸੰਬੋਧਨ ਕਰਦਿਆਂ ਆਖਿਆ ਕਿ ‘ਅਕਾਲੀ ਦਲ ਵਾਰਿਸ ਪੰਜਾਬ’ ਦੀ ਵਿਚਾਰਧਾਰਾ ਹੋਰਨਾਂ ਰਿਵਾਇਤੀ ਸਿਆਸੀ ਪਾਰਟੀਆਂ ਤੋਂ ਵੱਖਰੀ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦਾ ਮੁੱਖ ਏਜੰਡਾ ਪੰਥ, ਪੰਜਾਬ ਤੇ ਪੰਜਾਬੀਅਤ ਦੀ ਰਾਖ਼ੀ ਕਰਨਾ ਹੈ, ਇਸ ਲਈ ਪੰਜਾਬ ਭਰ ’ਚ ਅਕਾਲੀ ਦਲ ਵਾਰਿਸ ਪੰਜਾਬ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਜਗਰੂਪ ਸਿੰਘ ਖ਼ਾਲਸਾ ਨੇ ਪਾਰਟੀ ਦਾ ਵਿਸਥਾਰ ਕਰਦਿਆਂ ਪਿੰਡ ਅੱਚਰਵਾਲ ਵਿਖੇ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਟਿੰਮਾ ਖਾਨ, ਜਗਦੀਪ ਸਿੰਘ, ਸੁਖਦੇਵ ਸਿੰਘ, ਜਗਸੀਰ ਸਿੰਘ, ਗੁਰਤੇਜ਼ ਸਿੰਘ, ਅਰਸ਼ਦੀਪ ਸਿੰਘ, ਦਰਸ਼ਨ ਸਿੰਘ, ਦਵਿੰਦਰ ਸਿੰਘ, ਹਰਪ੍ਰੀਤ ਸਿੰਘ, ਨਵਜੋਤ ਸਿੰਘ, ਅਮਰਜੀਤ ਸਿੰਘ ਸ਼ਾਮਿਲ ਹਨ। ਇਸ ਮੌਕੇ ‘ਅਕਾਲੀ ਦਲ ਵਾਰਿਸ ਪੰਜਾਬ’ ਵਿੱਚ ਸ਼ਾਮਿਲ ਹੋਣ ਵਾਲੇ ਲੋਕਾਂ ਨੇ ਹਲਕਾ ਇੰਚਾਰਜ ਜਗਰੂਪ ਸਿੰਘ ਖਾਲਸਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਿੰਡ ਪੱਧਰ ’ਤੇ ਪਾਰਟੀ ਦੀ ਮਜ਼ਬੂਤੀ ਲਈ ਅਣਥੱਕ ਯਤਨ ਕਰਨਗੇ ਤਾਂ ਜੋ ਅਗਾਮੀ ਚੋਣਾਂ ਵਿੱਚ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤੀ ਮਿਲ ਸਕੇ। ਇਸ ਮੌਕੇ ਜਗਰੂਪ ਸਿੰਘ ਖਾਲਸਾ ਨੇ ਆਖਿਆ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ ਪਾਰਟੀ ਦਾ ਵਿਸਥਾਰ ਕੀਤਾ ਜਾਵੇ। ਇਸ ਮੌਕੇ ਮਲਕੀਤ ਸਿੰਘ, ਲਵਦੀਪ ਸਿੰਘ, ਲਵਪ੍ਰੀਤ ਸਿੰਘ, ਇੰਦਰਜੀਤ ਸਿੰਘ, ਪਰਮਿੰਦਰ ਸਿੰਘ, ਅਰਸ਼ਦੀਪ ਸਿੰਘ, ਬਹਾਦਰ ਸਿੰਘ, ਕੁਲਵਿੰਦਰ ਸਿੰਘ, ਅਰਸ਼ਦੀਪ ਸਿੰਘ, ਜਗਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਤੇਜ਼ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।