08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਕੈਪਟਨ ਸੰਧੂ ਤੇ ਰਵੀ ਪੱਬੀਆਂ ਨੇ ਅਵਾਰਾ ਕੁੱਤਿਆਂ ਦੀ ਸਮੱਸਿਆ ’ਤੇ ਸਰਕਾਰ ਨੂੰ ਘੇਰਿਆ

Ad Position 21
No active advertisement
ਅਜੀਤ ਡੈਸਕ 18-07-2026

ਭੂੰਦੜੀ, 17 ਜੁਲਾਈ (ਕੁਲਦੀਪ ਸਿੰਘ ਮਾਨ)-ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ ਅਤੇ ਕਾਂਗਰਸ ਐੱਨ.ਆਰ.ਆਈ. ਸੈੱਲ ਦੇ ਸੀਨੀਅਰ ਆਗੂ ਤੇ ਚੇਅਰਮੈਨ ਰਵੀ ਸਿੰਘ ਪੱਬੀਆਂ ਨੇ ਪਿੰਡ ਪੱਬੀਆਂ ਦੇ ਸਾਬਕਾ ਸਰਪੰਚ ਜਗਦੀਸ਼ ਸਿੰਘ ਪੱਬੀਆਂ ਦੀ ਅਵਾਰਾ ਕੁੱਤਿਆਂ ਦੇ ਹਮਲੇ ਦੌਰਾਨ ਹੋਈ ਦਰਦਨਾਕ ਮੌਤ ’ਤੇ ਡੂੰਘੇ ਦੁੱਖ ਅਤੇ ਸ਼ੋਕ ਦਾ ਪ੍ਰਗਟਾਵਾ ਕੀਤਾ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਹੈ ਅਤੇ ਪੰਜਾਬ ਵਿੱਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਸਮੱਸਿਆ ਨਾਲ ਨਜਿੱਠਣ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦੀ ਨਾਕਾਮੀ ਨੂੰ ਬੇਨਕਾਬ ਕਰਦੀ ਹੈ। ਉਨ੍ਹਾਂ ਕਿਹਾ ਕਿ ਇੱਕ ਬਜ਼ੁਰਗ ਵਿਅਕਤੀ ਦਾ ਆਪਣੇ ਹੀ ਖੇਤ ਵਿੱਚ ਅਵਾਰਾ ਕੁੱਤਿਆਂ ਦੇ ਹਮਲੇ ਦਾ ਸ਼ਿਕਾਰ ਹੋ ਕੇ ਜਾਨ ਗੁਆ ਬੈਠਣਾ ਬਹੁਤ ਹੀ ਚਿੰਤਾਜਨਕ ਹੈ। ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ, ਪਰ ਸਰਕਾਰ ਨੇ ਇਸ ਗੰਭੀਰ ਸਮੱਸਿਆ ਨੂੰ ਰੋਕਣ ਲਈ ਕੋਈ ਠੋਸ ਨੀਤੀ ਜਾਂ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪਹਿਲਾਂ ਵਾਪਰੀਆਂ ਘਟਨਾਵਾਂ ਤੋਂ ਸਬਕ ਲੈਂਦਿਆਂ ਸਮੇਂ ਸਿਰ ਕਾਰਵਾਈ ਕੀਤੀ ਜਾਂਦੀ ਤਾਂ ਅੱਜ ਜਗਦੀਸ਼ ਸਿੰਘ ਪੱਬੀਆਂ ਦੀ ਜਾਨ ਬਚ ਸਕਦੀ ਸੀ। ਆਗੂਆਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਤੁਰੰਤ ਵਿਸ਼ੇਸ਼ ਮੁਹਿੰਮ ਚਲਾਈ ਜਾਵੇ, ਮ੍ਰਿਤਕ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ, ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਇਸ ਮਾਮਲੇ ਵਿੱਚ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਕਰੰਟ ਲੱਗਣ ਕਾਰਨ ਸਹਾਇਕ ਲਾਈਨਮੈਨ ਦੀ ਮੌਤ ਅਗਲੀ ਖ਼ਬਰ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ’ਤੇ ਡੀ.ਟੀ. ਐੱਫ. ਦੀ ਅਗਵਾਈ ਵਿਚ ਅਧਿਆਪਕਾਂ ਵਲੋਂ ਹੰਬੜਾਂ ’ਚ ਰੋਸ ਪ੍ਰਦਰਸ਼ਨ ਜ...
Ad Position 24