08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਕਰੰਟ ਲੱਗਣ ਕਾਰਨ ਸਹਾਇਕ ਲਾਈਨਮੈਨ ਦੀ ਮੌਤ

Ad Position 21
No active advertisement
ਅਜੀਤ ਡੈਸਕ 18-07-2026
ਮਾਛੀਵਾੜਾ ਸਾਹਿਬ, 17 ਜੁਲਾਈ (ਰਾਜਦੀਪ ਸਿੰਘ ਅਲਬੇਲਾ, ਮਨੋਜ ਕੁਮਾਰ)-ਸਥਾਨਕ ਮਾਛੀਵਾੜਾ ਪਾਵਰਕਾਮ ਦਫ਼ਤਰ ਵਿਖੇ ਬਤੌਰ ਸਹਾਇਕ ਲਾਈਨਮੈਨ ਗੁਰਜੀਤ ਸਿੰਘ (40) ਵਾਸੀ ਮਾਂਗੇਵਾਲ (ਸ਼੍ਰੀ ਅਨੰਦਪੁਰ ਸਾਹਿਬ) ਦੀ ਬਿਜਲੀ ਸਪਲਾਈ ਠੀਕ ਕਰਦਿਆਂ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਧੁੱਲੇਵਾਲ ਵਿਖੇ ਸਹਾਇਕ ਲਾਈਨਮੈਨ ਗੁਰਜੀਤ ਸਿੰਘ ਇੱਕ ਸ਼ਿਕਾਇਤ ਦੇ ਅਧਾਰ ‘ਤੇ ਬਿਜਲੀ ਸਪਲਾਈ ਠੀਕ ਕਰਨ ਗਿਆ। ਉੱਥੇ ਜਦੋਂ ਉਹ ਖੰਭੇ ‘ਤੇ ਚੜ੍ਹ ਕੇ ਬਿਜਲੀ ਸਪਲਾਈ ਠੀਕ ਕਰ ਰਿਹਾ ਸੀ ਤਾਂ ਅਚਾਨਕ ਕਰੰਟ ਲੱਗ ਗਿਆ ਜਿਸ ਕਾਰਨ ਉਹ ਬੇਹੋਸ਼ ਹੋ ਕੇ ਡਿੱਗ ਗਿਆ। ਉਸ ਦੇ ਸਾਥੀਆਂ ਵਲੋਂ ਤੁਰੰਤ ਇਲਾਜ ਲਈ ਮਾਛੀਵਾੜਾ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਗੁਰਜੀਤ ਸਿੰਘ ਦੀ ਲਾਸ਼ ਪੋਸਟ ਮਾਰਟਮ ਲਈ ਸਮਰਾਲਾ ਵਿਖੇ ਭਿਜਵਾ ਦਿੱਤੀ ਗਈ ਹੈ। ਮ੍ਰਿਤਕ ਪਿੱਛੋਂ ਸ਼੍ਰੀ ਅਨੰਦਪੁਰ ਸਾਹਿਬ ਇਲਾਕੇ ਨਾਲ ਸਬੰਧਿਤ ਹੈ ਜੋ ਆਪਣੇ ਪਿੱਛੇ ਪਤਨੀ ਤੋਂ ਇਲਾਵਾ 2 ਬੱਚੇ ਛੱਡ ਗਿਆ ਹੈ। ਸਹਾਇਕ ਲਾਈਨਮੈਨ ਗੁਰਜੀਤ ਸਿੰਘ ਦੀ ਮੌਤ ਨਾਲ ਬਿਜਲੀ ਵਿਭਾਗ ਦੇ ਕਰਮਚਾਰੀਆਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਦੇ ਹੱਕ ’ਚ ਸਭਾ ਦੇ ਵਫ਼ਦ ਨੇ ਐੱਸ.ਡੀ.ਐੱਮ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਕੈਪਟਨ ਸੰਧੂ ਤੇ ਰਵੀ ਪੱਬੀਆਂ ਨੇ ਅਵਾਰਾ ਕੁੱਤਿਆਂ ਦੀ ਸਮੱਸਿਆ ’ਤੇ ਸਰਕਾਰ ਨੂੰ ਘੇਰਿਆ
Ad Position 24