08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸਫ਼ਾਈ ਸੇਵਕਾਂ ਦੀ ਹੜਤਾਲ, ਕੂੜੇ ਦੇ ਅੰਬਾਰ, ਹੜਤਾਲ ਖ਼ਤਮ ਹੋਣ ਤੋਂ ਬਾਅਦ ਛੇਤੀ ਚੁਕਾਂਵਾਂਗੇ-ਈ. ਓ. ਉੱਭੀ

Ad Position 21
No active advertisement
ਅਜੀਤ ਡੈਸਕ 18-07-2026
ਖੰਨਾ, 17 ਜੁਲਾਈ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਹੋਰ ਥਾਵਾਂ ‘ਤੇ ਕੂੜੇ ਦੇ ਢੇਰ ਲੱਗ ਗਏ ਹਨ। ਸ਼ਹਿਰ ਵਾਸੀਆਂ ਦਾ ਬਾਜ਼ਾਰਾਂ ਅਤੇ ਮੁਹੱਲਿਆਂ ਵਿਚ ਰਹਿਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਕੂੜੇ ਦੇ ਢੇਰਾਂ ਕਾਰਨ ਉਨ੍ਹਾਂ ਦਾ ਜੀਣਾ ਮੁਸ਼ਕਿਲ ਹੋ ਗਿਆ ਹੈ। ਬਰਸਾਤ ਦੇ ਦਿਨਾਂ ਵਿਚ ਇਸ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਹੈ। ਗਰਮੀ ਦੇ ਦਿਨਾਂ ਵਿਚ ਇੱਥੋਂ ਉੱਠਣ ਵਾਲੀ ਭਿਆਨਕ ਬਦਬੂ ਨੇ ਆਲੇ-ਦੁਆਲੇ ਦੀ ਹਵਾ ਨੂੰ ਵੀ ਪ੍ਰਦੂਸ਼ਿਤ ਕਰ ਦਿੱਤਾ ਹੈ।
ਹੜਤਾਲ ਖ਼ਤਮ ਹੁੰਦਿਆਂ ਹੀ ਚੁਕਾਇਆ ਜਾਵੇਗਾ ਕੂੜਾ-ਈ. ਓ. ਉੱਭੀ
ਕੌਂਸਲ ਦੇ ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਉੱਭੀ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਸਫ਼ਾਈ ਕਰਮਚਾਰੀ ਹੜਤਾਲ ‘ਤੇ ਹਨ। ਜਦੋਂ ਵੀ ਉਹ ਹੜਤਾਲ ਤੋਂ ਵਾਪਸ ਆਉਣਗੇ ਤਾਂ ਇਹ ਕੂੜੇ ਦਾ ਢੇਰ ਪਹਿਲ ਦੇ ਅਧਾਰ ‘ਤੇ ਚੁਕਾਏ ਜਾਣਗੇ। ਈ. ਓ. ਅਨੁਸਾਰ ਨਗਰ ਕੌਂਸਲ ਵਲੋਂ ਖੰਨਾ ਦੇ ਨੇੜਲੇ ਪਿੰਡ ਬਾਹੋਮਾਜਰਾ ਵਿਖੇ ਕੂੜੇ ਦਾ ਬਹੁਤ ਵੱਡਾ ਡੰਪ ਬਣਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਵਲੋਂ ਅਧੂਰੇ ਕੇਂਦਰੀ ਪੇਅ ਸਕੇਲ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਦੇ ਹੱਕ ’ਚ ਸਭਾ ਦੇ ਵਫ਼ਦ ਨੇ ਐੱਸ.ਡੀ.ਐੱਮ. ਨੂੰ ਦਿੱਤਾ ਮੰਗ ਪੱਤਰ
Ad Position 24