10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਐੱਸ.ਆਰ. ਕਲੇਰ ਨੇ ਵਰਕਰਾਂ ਨੂੰ ਕੀਤਾ ਲਾਮਬੰਦ, ਬੂਥ ਪੱਧਰੀ ਢਾਂਚਾ ਮਜ਼ਬੂਤ ਕਰਨ ’ਤੇ ਦਿੱਤਾ ਜ਼ੋਰ

Ad Position 21
No active advertisement
ਅਜੀਤ ਡੈਸਕ 18-07-2026
ਜਗਰਾਉਂ, 17 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਐੱਸ.ਆਰ. ਕਲੇਰ ਵੱਲੋਂ ਅੱਜ ਸਰਕਲ ਮੱਲ੍ਹਾ ਅਧੀਨ ਪੈਂਦੇ ਪਿੰਡ ਅਖਾੜਾ, ਭੰਮੀਪੁਰਾ, ਰਣਧੀਰਗੜ੍ਹ, ਚੀਮਾ, ਲੰਮੇ, ਲੱਖਾ, ਮੱਲ੍ਹਾ ਅਤੇ ਰਸੂਲਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਵਿੰਗਾਂ ਦੀਆਂ ਬੂਥ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਾਰਟੀ ਨੂੰ ਬੂਥ ਪੱਧਰ ’ਤੇ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਅਸਲ ਤਾਕਤ ਹਨ ਅਤੇ ਹਰ ਪਿੰਡ ਵਿੱਚ ਸੰਗਠਨ ਨੂੰ ਮਜ਼ਬੂਤ ਬਣਾਉਣ ਲਈ ਬੂਥ ਪੱਧਰੀ ਢਾਂਚਾ ਬਹੁਤ ਜ਼ਰੂਰੀ ਹੈ। ਮੀਟਿੰਗ ਦੌਰਾਨ ਬੂਥ ਪੱਧਰ ’ਤੇ ਪਾਰਟੀ ਨੂੰ ਹੋਰ ਸਰਗਰਮ ਕਰਨ, ਨਵੇਂ ਮੈਂਬਰ ਜੋੜਨ ਅਤੇ ਆਉਣ ਵਾਲੀਆਂ ਸਿਆਸੀ ਗਤੀਵਿਧੀਆਂ ਲਈ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਐੱਸ.ਸੀ. ਵਿੰਗ ਹਲਕਾ ਪ੍ਰਧਾਨ ਰੇਸਮ ਸਿੰਘ ਮਾਣੂੰਕੇ, ਬੀ.ਸੀ. ਵਿੰਗ ਹਲਕਾ ਪ੍ਰਧਾਨ ਪਰਮਿੰਦਰ ਸਿੰਘ ਕੰਬੋਂ ਹਠੂਰ, ਯੂਥ ਵਿੰਗ ਹਲਕਾ ਪ੍ਰਧਾਨ ਜਸਪ੍ਰੀਤ ਸਿੰਘ ਲੱਖਾ, ਕਿਸਾਨ ਵਿੰਗ ਹਲਕਾ ਪ੍ਰਧਾਨ ਬੂਟਾ ਸਿੰਘ ਭੰਮੀਪੁਰਾ, ਪ੍ਰਧਾਨ ਸੁਖਪ੍ਰੀਤ ਸਿੰਘ ਜਗਰਾਉਂ, ਪ੍ਰਧਾਨ ਗੁਰਕੀਰਤ ਸਿੰਘ ਚੀਮਾ, ਪ੍ਰਧਾਨ ਮਨਦੀਪ ਸਿੰਘ ਭੰਮੀਪੁਰਾ, ਪ੍ਰਧਾਨ ਜਸਪ੍ਰੀਤ ਸਿੰਘ ਚੀਮਾ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਪ੍ਰਦੀਪ ਸਿੰਘ ਅਖਾੜਾ, ਟਹਿਲ ਸਿੰਘ ਅਖਾੜਾ, ਬਲਜਿੰਦਰ ਸਿੰਘ ਅਖਾੜਾ, ਪੰਚ ਪ੍ਰਿਤਪਾਲ ਸਿੰਘ ਅਖਾੜਾ, ਰਾਵਿੰਦਰ ਸਿੰਘ ਰਣਧੀਰਗੜ੍ਹ, ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਬਿੱਟੂ ਲੰਮੇ, ਨੰਬਰਦਾਰ ਜਰਨੈਲ ਸਿੰਘ ਲੰਮੇ, ਮੰਗਤ ਸਿੰਘ ਲੰਮੇ, ਅਵਤਾਰ ਸਿੰਘ ਲੰਮੇ, ਮਨਜੀਤ ਸਿੰਘ ਬਿੱਟੂ ਗਵਾਲੀਅਰ, ਨੰਬਰਦਾਰ ਰੇਸ਼ਮ ਸਿੰਘ ਲੱਖਾ, ਨੰਬਰਦਾਰ ਗੋਪਾਲ ਸਿੰਘ ਭੰਮੀਪੁਰਾ, ਜਗਦੀਸ਼ ਸਿੰਘ ਭੰਮੀਪੁਰਾ, ਪ੍ਰਧਾਨ ਸੁਰਜੀਤ ਸਿੰਘ ਲੱਖਾ, ਪ੍ਰਿਤਪਾਲ ਸਿੰਘ ਮੱਲ੍ਹਾ, ਜੋਤੀ ਮੱਲ੍ਹਾ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀਆਂ ਬੀ.ਐੱਡ. ਸਮੈਸਟਰ ਚੌਥਾ ਪ੍ਰੀਖਿਆਵਾਂ ’ਚ ਖ਼ਾਲਸਾ ਕਾਲਜ ਸੁਧਾਰ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪੀਸ ਪਬਲਿਕ ਸਕੂਲ ਭਨੋਹੜ ਵਿਖੇ ‘ਭਾਰਤੀ ਭਾਸ਼ਾ ਸਮਰ ਕੈਂਪ’ ਦੀ ਸ਼ੁਰੂਆਤ
Ad Position 24