12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਗੱਡੀ ਦੀ ਲਪੇਟ ਵਿੱਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 19-07-2026
ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)-ਅੰਬਾਲਾ-ਲੁਧਿਆਣਾ ਰੇਲ ਮਾਰਗ ’ਤੇ ਚਾਵਾ ਅਤੇ ਦੋਰਾਹਾ ਰੇਲਵੇ ਸਟੇਸ਼ਨਾਂ ਦੇ ਵਿਚਕਾਰ ਡੈਡੀਕੇਟਿਡ ਫਰੇਟ ਕੋਰੀਡੋਰ (ਡੀ. ਐੱਫ. ਸੀ) ’ਤੇ ਇੱਕ ਵਿਅਕਤੀ ਦੀ ਰੇਲਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਜੀ. ਆਰ. ਪੀ ਖੰਨਾ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜੀ. ਆਰ. ਪੀ ਖੰਨਾ ਦੇ ਇੰਚਾਰਜ ਪੁਰਸ਼ੋਤਮ ਕੁਮਾਰ ਨੇ ਦੱਸਿਆ ਕਿ ਮੌਕੇ ’ਤੇ ਕਰੀਬ 40 ਸਾਲਾ ਵਿਅਕਤੀ ਦੀ ਲਾਸ਼ ਮਿਲੀ। ਮ੍ਰਿਤਕ ਨੇ ਚਿੱਟੇ ਰੰਗ ਦਾ ਕੁੜਤਾ-ਪਜਾਮਾ ਪਾਇਆ ਹੋਇਆ ਸੀ। ਪੁਲਿਸ ਨੇ ਆਸ-ਪਾਸ ਪੁੱਛਗਿੱਛ ਕਰਕੇ ਉਸ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਸ ਕੋਲੋਂ ਕੋਈ ਵੀ ਪਛਾਣ ਸਬੰਧੀ ਦਸਤਾਵੇਜ਼ ਬਰਾਮਦ ਨਹੀਂ ਹੋਇਆ, ਜਿਸ ਕਾਰਨ ਉਸ ਦੀ ਸ਼ਨਾਖ਼ਤ ਨਹੀਂ ਹੋ ਸਕੀ। ਪੁਲਿਸ ਨੇ ਲੋੜੀਂਦੀ ਕਾਨੂੰਨੀ ਕਾਰਵਾਈ ਕਰਨ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਖੰਨਾ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਲਾਸ਼ ਨੂੰ ਅਗਲੇ 72 ਘੰਟਿਆਂ ਤੱਕ ਮੋਰਚਰੀ ਵਿੱਚ ਰੱਖਿਆ ਜਾਵੇਗਾ, ਤਾਂ ਜੋ ਜੇਕਰ ਕੋਈ ਪਰਿਵਾਰਕ ਮੈਂਬਰ ਜਾਂ ਜਾਣਕਾਰ ਉਸ ਦੀ ਪਛਾਣ ਕਰ ਲਵੇ ਤਾਂ ਲਾਸ਼ ਉਨ੍ਹਾਂ ਦੇ ਹਵਾਲੇ ਕੀਤੀ ਜਾ ਸਕੇ।ਜੀ. ਆਰ. ਪੀ ਇੰਚਾਰਜ ਨੇ ਦੱਸਿਆ ਕਿ ਜੇਕਰ ਨਿਰਧਾਰਤ ਸਮੇਂ ਦੌਰਾਨ ਮ੍ਰਿਤਕ ਦੀ ਪਛਾਣ ਨਹੀਂ ਹੁੰਦੀ, ਤਾਂ ਰੇਲਵੇ ਪੁਲਿਸ ਨਿਯਮਾਂ ਅਨੁਸਾਰ ਇੱਕ ਸਮਾਜ ਸੇਵੀ ਸੰਸਥਾ (ਐਨਜੀਓ) ਦੀ ਮਦਦ ਨਾਲ ਉਸ ਦਾ ਅੰਤਿਮ ਸੰਸਕਾਰ ਕਰਵਾਏਗੀ। ਫਿਲਹਾਲ ਪੁਲਿਸ ਮ੍ਰਿਤਕ ਦੀ ਪਛਾਣ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਕਾਬੂ ਅਗਲੀ ਖ਼ਬਰ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਨੇ 129 ਗੁੰਮ ਤੇ ਚੋਰੀ ਹੋਏ ਮੋਬਾਇਲ ਅਸਲ ਮਾਲਕਾਂ ਸਪੁਰਦ ਕੀਤੇ
Ad Position 24