12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸਿਹਤ ਵਿਭਾਗ ਦੀ ਟੀਮ ਨੇ ਸ਼ਹਿਰ ਵਿਚ ਘਰ- ਘਰ ਜਾ ਕੇ ਕੀਤਾ ਲਾਰਵਾ ਚੈਕ

Ad Position 21
No active advertisement
ਅਜੀਤ ਡੈਸਕ 19-07-2026
ਪਾਇਲ, 18 ਜੁਲਾਈ (ਨਿਜ਼ਾਮਪੁਰ,ਰਜਿੰਦਰ ਸਿੰਘ)-ਇੱਥੇ ਐੱਸ. ਐੱਮ. ਓ ਪਾਇਲ ਡਾ. ਹਰਵਿੰਦਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਸ਼ਹਿਰ ਵਿੱਚ ਘਰ-ਘਰ ਜਾ ਕੇ ਲਾਰਵਾ ਚੈਕ ਕੀਤਾ ਗਿਆ ਅਤੇ ਡੇਂਗੂ ਮਲੇਰੀਆ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਹਰਵਿੰਦਰ ਸਿੰਘ ਨੇ ਲੋਕਾਂ ਨੂੰ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਦੇ ਹੁਕਮਾਂ ਅਨੁਸਾਰ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਟੈਗਲਾਈਨ ਹੇਠ ਸਿਹਤ ਬਲਾਕ ਪਾਇਲ ਦੇ ਵੱਖ-ਵੱਖ ਥਾਵਾਂ ਤੇ ਲਾਰਵੇ ਦੀ ਚੈਕਿੰਗ ਅਤੇ ਜਾਗਰੂਕ ਗਤੀਵਿਧੀਆਂ ਕੀਤੀਆਂ ਜਾ ਰਈਆ ਹਨ। ਉਨ੍ਹਾਂ ਕਿਹਾ ਕਿ ਸਿਹਤ ਬਲਾਕ ਪਾਇਲ ਵਿੱਚ ਕੁੱਲ 24 ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਘਰ ਘਰ ਜਾ ਕੇ ਲਾਰਵਾ ਚੈੱਕ ਕਰ ਰਹੇ ਹਨ, ਜਿਸ ਵਿੱਚ ਐੱਮ. ਪੀ. ਐੱਚ. ਡਬਲਯੂ ਨਰਸਿੰਗ ਦੇ ਵਿਦਿਆਰਥੀ, ਏ. ਐਨ ਐਮ. ਅਤੇ ਆਸ਼ਾ ਵਰਕਰ ਬਤੌਰ ਟੀਮ ਮੈਂਬਰ ਹਨ। ਡੇਂਗੂ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾ ਹਰਵਿੰਦਰ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਹੋਣ ਦੇ ਲੱਛਣਾਂ ਬਾਰੇ ਵਿਸਥਾਰ ਪੂਰਵਕ ਦੱਸਿਆ। ਇਸ ਮੌਕੇ ਸਵਾਤੀ ਸਚਦੇਵਾ ਬਲਾਕ ਐਕਸਟੈਨਸ਼ਨ ਐਜੂਕੇਟਰ ਨੇ ਦੱਸਿਆ ਕਿ ਹਫ਼ਤੇ ਵਿੱਚ ਘਰਾਂ ਦੇ ਅੰਦਰ ਪਏ ਖਾਲੀ ਗਮਲੇ, ਕੂਲਰ, ਪੰਛੀਆਂ ਲਈ ਪਾਣੀ ਦੇ ਬਣੇ ਬਰਤਨ ਅਤੇ ਫ਼ਰਿਜ ਦੀ ਟਰੇਆਂ ਨੂੰ ਜ਼ਰੂਰ ਸਾਫ਼ ਕਰੋ।ਅੰਤ ਵਿੱਚ ਜਸਵੀਰ ਸਿੰਘ, ਸੁਖਮਿੰਦਰ ਸਿੰਘ, ਜਗਮਿੰਦਰ ਸਿੰਘ, ਕਮਲਜੀਤ ਸਿੰਘ, ਦਲਜਿੰਦਰ ਸਿੰਘ ਅਤੇ ਰਜੇਸ਼ ਗਰਗ, ਹਰਜੀਤ ਸਿੰਘ, ਐੱਮ. ਪੀ. ਐਚ ਐਸ. ਵੱਲੋਂ ਸਾਰਿਆਂ ਨੂੰ ਸਲਾਹ ਦਿੱਤੀ ਕਿ ਡੇਂਗੂ ਦੇ ਲੱਛਣ ਆਉਣ ਤੇ ਤੁਰੰਤ ਸਰਕਾਰੀ ਹਸਪਤਾਲ ਵਿਖੇ ਆਪਣਾ ਡੇਂਗੂ ਦਾ ਟੈਸਟ ਜ਼ਰੂਰ ਕਰਵਾਓ।
Ad Position 22
No active advertisement
ਪਿਛਲੀ ਖ਼ਬਰ ਸੀ. ਐੱਚ. ਸੈਂਟਰ ਕੂੰਮਕਲਾਂ ਵਲੋਂ ਡੇਂਗੂ ਬੁਖ਼ਾਰ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਫੇਟ ਲੱਗਣ ਤੇ ਨੌਜਵਾਨ ਦੀ ਮੌਤ
Ad Position 24