12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸੀ. ਐੱਚ. ਸੈਂਟਰ ਕੂੰਮਕਲਾਂ ਵਲੋਂ ਡੇਂਗੂ ਬੁਖ਼ਾਰ ਸੰਬੰਧੀ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 19-07-2026
ਕੁਹਾੜਾ, 18 ਜੁਲਾਈ (ਸੰਦੀਪ ਸਿੰਘ ਕੁਹਾੜਾ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਰੁਪਿੰਦਰ ਸਿੰਘ ਗਿੱਲ ਐੱਸ. ਐੱਮ. ਓ. ਕੂੰਮਕਲਾਂ ਦੀ ਅਗਵਾਈ ਵਿਚ ਸੀ. ਐੱਚ. ਸੀ. ਕੂੰਮਕਲਾਂ ਦੇ ਏਰੀਏ ਅਧੀਨ ਪੈਂਦੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲ, ਕਲੀਨਿਕਾਂ, ਦਫ਼ਤਰਾਂ ਵਿਚਡੇਂਗੂ ਦੀ ਰੋਕਥਾਮ ਅਤੇ ਜਾਗਰੂਕਤਾ ਫੈਲਾਉਣ ਸਬੰਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਸਬੰਧੀ ਗੁਰਦੇਵ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ਼ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਇਹ ਮੱਛਰ ਸਿਰਫ਼ ਦਿਨ ਵੇਲੇ ਕੱਟਦਾ ਹੈ। ਉਨ੍ਹਾਂ ਡੇਂਗੂ ਬੁਖ਼ਾਰ ਦੇ ਲੱਛਣ ਬਚਾਅ ਤੇ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਆਪਣੇ ਆਲੇ ਦੁਆਲੇ ਖੜੇ ਪਾਣੀ ਨੂੰ ਹਫ਼ਤੇ ਵਿਚਇੱਕ ਵਾਰ ਜ਼ਰੂਰ ਸਾਫ਼ ਕਰੋ। ਇਸ ਮੌਕੇ ਰਵਿੰਦਰ ਸਿੰਘ, ਰਾਜਵਿੰਦਰ ਕੌਰ,ਖੁਸ਼ਵੰਤ ਕੌਰ, ਹਰਭਜਨ ਸਿੰਘ, ਜਗਦੀਪ ਸਿੰਘ, ਸਨਵਿੰਦਰ ਸਿੰਘ ਸਿੱਧੂ, ਅਜੈ ਕੁਮਾਰ ਸਕੂਲੀ ਅਧਿਆਪਕ, ਕੁਲਦੀਪ ਕੌਰ, ਗੁਰਮੀਤ ਕੌਰ ਆਸ਼ਾ ਵਰਕਰ ਤੇ ਸੰਦੀਪ ਕੌਰ ਪੰਚਾਇਤ ਮੈਂਬਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਮਾਡਲ ਸਕੂਲ ਦੋਰਾਹਾ ਵਲੋਂ ਸਾਬਕਾ ਪ੍ਰਧਾਨ ਰੂਪ ਬਰਾੜ ਦੀ ਯਾਦ ਵਿੱਚ ਬੂਟੇ ਲਗਾਏ ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਸ਼ਹਿਰ ਵਿਚ ਘਰ- ਘਰ ਜਾ ਕੇ ਕੀਤਾ ਲਾਰਵਾ ਚੈਕ
Ad Position 24