12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਐੱਸ. ਕੇ. ਐੱਮ. ਦੇ ਸੱਦੇ ’ਤੇ 22 ਜੁਲਾਈ ਨੂੰ ਪੰਜਾਬ ਦੇ ਟੋਲ ਪਲਾਜ਼ੇ ਫ਼੍ਰੀ ਕੀਤੇ ਜਾਣਗੇ-ਮੇਹਲੋਂ, ਜੰਡਿਆਲੀ, ਗਰੇਵਾਲ

Ad Position 21
No active advertisement
ਅਜੀਤ ਡੈਸਕ 20-07-2026
ਕੁਹਾੜਾ, 19 ਜੁਲਾਈ (ਸੰਦੀਪ ਸਿੰਘ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ, ਪੈ੍ਰੱਸ ਸਕੱਤਰ ਈਰਿੰਦਰ ਸਿੰਘ ਜੰਡਿਆਲੀ ਅਤੇ ਲੁਧਿਆਣਾ ਜ਼ਿਲ੍ਹਾ ਦੇ ਮੀਤ ਪ੍ਰਧਾਨ ਪਮਨਦੀਪ ਸਿੰਘ ਗਰੇਵਾਲ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਰਕਾਰ ਹਰ ਰੋਜ਼ ਕਿਸਾਨ ਵਿਰੋਧੀ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਕਰ ਮੁਕਤ ਵਪਾਰਕ ਸਮਝੌਤਾ ਹੋਣ ਨਾਲ ਨਾ ਸਿਰਫ਼ ਕਿਸਾਨ ਵਰਗ ਨੂੰ ਨੁਕਸਾਨ ਹੋਵੇਗਾ, ਸਗੋਂ ਮਹਿੰਗਾਈ ਵਧਣ ਕਾਰਨ ਆਮ ਲੋਕਾਂ ਨੂੰ ਵੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਤਰ੍ਹਾਂ ਦੇ ਸਮਝੌਤਿਆਂ ਨਾਲ ਖੇਤੀਬਾੜੀ ਖੇਤਰ ਨੂੰ ਵੱਡਾ ਝਟਕਾ ਲੱਗੇਗਾ ਅਤੇ ਡੇਅਰੀ, ਪੋਲਟਰੀ ਤੇ ਬਾਗ਼ਬਾਨੀ ਵਰਗੇ ਸੈਕਟਰ ਵੀ ਮੰਦਹਾਲੀ ਵੱਲ ਵਧਣਗੇ, ਜਿਸ ਨਾਲ ਦੁਕਾਨਦਾਰਾਂ ਅਤੇ ਮਜ਼ਦੂਰ ਵਰਗ ‘ਤੇ ਵੀ ਨਕਾਰਾਤਮਿਕ ਅਸਰ ਪਵੇਗਾ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ 22 ਜੁਲਾਈ ਨੂੰ ਪੰਜਾਬ ਭਰ ਵਿੱਚ ਟੋਲ ਪਲਾਜ਼ਿਆਂ ਨੂੰ ਮੁਫ਼ਤ ਕੀਤਾ ਜਾਵੇਗਾ। ਇਸੇ ਤਹਿਤ ਲੁਧਿਆਣਾ ਜ਼ਿਲ੍ਹੇ ਦੇ ਲੋਡੂਵਾਲ, ਚੌਕੀਮਾਨ ਅਤੇ ਘੁਲਾਲ ਟੋਲ ਪਲਾਜ਼ਿਆਂ ‘ਤੇ ਦੁਪਹਿਰ 12 ਵਜੇ ਤੋਂ ਸ਼ਾਮ 3 ਵਜੇ ਤੱਕ ਵਾਹਨਾਂ ਤੋਂ ਕੋਈ ਫ਼ੀਸ ਨਹੀਂ ਵਸੂਲੀ ਜਾਵੇਗੀ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵਲੋਂ ਮਨਰੇਗਾ ਮੁਲਾਜ਼ਮਾਂ ਨਾਲ ਕੀਤੇ ਜਾ ਰਹੇ ਕਥਿਤ ਤਸ਼ੱਦਦ ਦੀ ਵੀ ਕੜੀ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਗਿੱਦੜਵਿੰਡੀ 66 ਕੇ.ਵੀ. ਸਬ ਗਰਿੱਡ ਦਾ ਅੱਜ ਸੌਂਦ ਕਰਨਗੇ ਉਦਘਾਟਨ ਅਗਲੀ ਖ਼ਬਰ ਆਲਟੋ ਕਾਰ ਤੇ ਤੂੜੀ ਵਾਲੀ ਟਰਾਲੀ ਦਰਮਿਆਨ ਟੱਕਰ-ਸਵਾਰ ਵਾਲ-ਵਾਲ ਬਚੇ
Ad Position 24