10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਹਰਪ੍ਰੀਤ ਬੇਰ ਕਲਾਂ ਅਤੇ ਸੋਨੀ ਸੋਮਲ ਖੇੜੀ ਯੂਥ ਵਿੰਗ ਦੇ ਸਰਕਲ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 20-07-2026
ਮਲੌਦ, 19 ਜੁਲਾਈ (ਦਿਲਬਾਗ ਸਿੰਘ ਚਾਪੜਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੇ ਜਥੇਦਾਰ ਮਨਜੀਤ ਸਿੰਘ ਮਦਨੀਪੁਰ ਅਤੇ ਯੂਥ ਵਿੰਗ ਹਲਕਾ ਪਾਇਲ ਦੇ ਪ੍ਰਧਾਨ ਜਸਪ੍ਰੀਤ ਸਿੰਘ ਮਾਲੋਦੌਦ ਨੇ ਦੱਸਿਆ ਕਿ ਪਾਰਟੀ ਆਗੂਆਂ ਦੇ ਮਸ਼ਵਰੇ ਅਤੇ ਪਾਰਟੀ ਹਾਈਕਮਾਂਡ ਦੀ ਪ੍ਰਵਾਨਗੀ ਨਾਲ ਯੂਥ ਆਗੂ ਹਰਪ੍ਰੀਤ ਸਿੰਘ ਸੇਠ ਬੇਰ ਕਲਾਂ ਨੂੰ ਯੂਥ ਵਿੰਗ ਸਰਕਲ ਮਲੌਦ ਦਿਹਾਤੀ ਅਤੇ ਯੂਥ ਆਗੂ ਰਜਿੰਦਰ ਸਿੰਘ ਸੋਨੀ ਸੋਮਲ ਖੇੜੀ ਨੂੰ ਯੂਥ ਵਿੰਗ ਸਰਕਲ ਮਲੌਦ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜੱਥੇ . ਮਦਨੀਪੁਰ ਨੇ ਕਿਹਾ ਕਿ ਉਕਤ ਨੌਜੁਆਨ ਆਗੂ ਜਿੱਥੇ ਪਾਰਟੀ ਲਈ ਪੂਰੀ ਤਰ੍ਹਾਂ ਸਮਰਪਿਤ ਹਨ ਉਥੇ ਪਾਰਟੀ ਪ੍ਰੋਗਰਾਮਾਂ ਅਤੇ ਸੋਸ਼ਲ ਮੀਡੀਆ ਉਤੇ ਵੀ ਪੂਰੀ ਸਰਗਰਮੀ ਨਾਲ ਪਾਰਟੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੰਮ ਕਰਦੇ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਇਨ੍ਹਾਂ ਨਵ ਨਿਯੁਕਤ ਸਰਕਲ ਪ੍ਰਧਾਨਾਂ ਦੀ ਅਗਵਾਈ ਹੇਠ ਯੂਥ ਵਿੰਗ ਹੋਰ ਵੀ ਮਜ਼ਬੂਤ ਹੋਵੇਗਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਉਮੀਦਵਾਰ ਨੂੰ ਜਿਤਾਉਣ ਲਈ ਅਹਿਮ ਰੋਲ ਅਦਾ ਕਰੇਗਾ। ਇਸ ਮੌਕੇ ਨਵਨਿਯੁਕਤ ਪ੍ਰਧਾਨ ਹਰਪ੍ਰੀਤ ਸਿੰਘ ਸੇਠ ਅਤੇ ਰਜਿੰਦਰ ਸਿੰਘ ਸੋਨੀ ਸੋਮਲ ਖੇੜੀ ਨੇ ਪਾਰਟੀ ਹਾਈਕਮਾਂਡ ਅਤੇ ਆਗੂਆਂ ਦਾ ਇਸ ਨਿਯੁਕਤੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਅਤੇ 2027 ਦੀਆਂ ਚੋਣਾਂ ’ਚ ਸ਼ਾਨਦਾਰ ਜਿੱਤ ਲਈ ਮਿਹਨਤ ਕਰਨ ’ਚ ਕੋਈ ਕਸਰ ਨਹੀਂ ਛੱਡਣਗੇ।
Ad Position 22
No active advertisement
ਪਿਛਲੀ ਖ਼ਬਰ ਲੋਕ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਲਾਠੀਚਾਰਜ ਦੀ ਨਿੰਦਾ ਅਗਲੀ ਖ਼ਬਰ ਬਿਜਲੀ ਦੇ ਕੱਟਾਂ ਨਾਲ ਜਨਜੀਵਨ ਹੋਇਆ ਪ੍ਰਭਾਵਿਤ, ਗਰਮੀ ਨੇ ਲੋਕਾਂ ਦੇ ਸਾਹ ਸੂਤੇ-ਇੰਜ. ਲਾਲਕਾ
Ad Position 24