10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਲੋਕ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਲਾਠੀਚਾਰਜ ਦੀ ਨਿੰਦਾ

Ad Position 21
No active advertisement
ਅਜੀਤ ਡੈਸਕ 20-07-2026
ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)-ਲੋਕ ਸੰਘਰਸ਼ ਕਮੇਟੀ ਖੰਨਾ ਵਿਚ ਸ਼ਾਮਿਲ ਮਜ਼ਦੂਰ, ਕਿਸਾਨ, ਮੁਲਾਜ਼ਮ ਅਤੇ ਠੇਕਾ ਕਾਮਿਆਂ ਦੀਆਂ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਵਲੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਦ ਦੀ ਕੋਠੀ ਅੱਗੇ ਮਨਰੇਗਾ ਮੁਲਾਜ਼ਮਾਂ ਵਲੋਂ ਦਿੱਤੇ ਗਏ ਧਰਨੇ ਸਮੇਂ ਫੱਟੜ ਹੋਏ ਤੇ ਸਿਵਲ ਹਸਪਤਾਲ ਖੰਨਾ ਵਿੱਚ ਜੇਰੇ ਇਲਾਜ ਮਨਰੇਗਾ ਮੁਲਾਜ਼ਮ ਸੁਦਾਗਰ ਸਿੰਘ ਨੂੰ ਮਿਲ ਕੇ ਹਮਦਰਦੀ ਪ੍ਰਗਟ ਕੀਤੀ ਗਈ ਤੇ ਸਾਥੀ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਵੀ ਦਿੱਤਾ ਗਿਆ। ਪੈੱ੍ਰਸ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਲੋਕ ਸੰਘਰਸ਼ ਕਮੇਟੀ ਦੇ ਕਨਵੀਨਰ ਮਲਕੀਤ ਸਿੰਘ, ਕੋ ਕਨਵੀਨਰ ਗੁਰਸੇਵਕ ਸਿੰਘ ਮੋਹੀ, ਕੋ ਕਨਵੀਨਰ ਐਡਵੋਕੇਟ ਪਰਮਜੀਤ ਸਿੰਘ, ਸਕੱਤਰ ਜਗਦੇਵ ਸਿੰਘ ਨੇ ਦੱਸਿਆ, ਕਿ ਅੱਠ ਮਹੀਨਿਆਂ ਤੋਂ ਤਨਖ਼ਾਹਾਂ ਨੂੰ ਤਰਸ ਰਹੇ ਮੁਲਾਜ਼ਮਾਂ ਦੀ ਗੱਲ ਸੁਣਨ ਦੀ ਬਜਾਏ ਲਾਠੀਚਾਰਜ ਕਰਨਾ, ਪਾਣੀ ਦੀਆਂ ਬੁਛਾੜਾਂ ਮਾਰਨੀਆਂ ਤੇ ਧੂਏ ਵਾਲੇ ਬੰਬ ਵਰਾਹੁਣੇ ਕਿਥੋਂ ਦੀ ਜਮਹੂਰੀਅਤ ਹੈ। ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦਾ ਵਰਤਾਰਾ ਸਰਕਾਰ ਦੇ ਲੋਕ ਦੋਖੀ ਚਿਹਰੇ ਨੂੰ ਨੰਗਾ ਕਰ ਰਿਹਾ ਕਰ ਰਿਹਾ ਹੈ । ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਲੋਕ ਸੰਘਰਸ਼ ਕਮੇਟੀ ਖੰਨਾ ਵੀ ਮਨਰੇਗਾ ਮੁਲਾਜ਼ਮਾਂ ਤੇ ਇਸ ਸੱਜਰੇ ਵਾਰ ਸਮੇਂ ਡੱਟ ਕੇ ਮੁਲਾਜ਼ਮਾਂ ਦਾ ਸਾਥ ਦੇਵੇਗੀ। ਇਸ ਮੌਕੇ ਟੈਕਨੀਕਲ ਸਰਵਿਸ ਯੂਨੀਅਨ ਰਜਿ, ਟਰੇਡ ਯੂਨੀਅਨ ਕੌਂਸਲ ਖੰਨਾ, ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਮਜ਼ਦੂਰ ਯੂਨੀਅਨ ਇਲਾਕਾ ਖੰਨਾ, ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ, ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਮਿਊਸਪਲ ਕਮੇਟੀ ਮੁਲਾਜ਼ਮ, ਪੈਨਸ਼ਨਰ ਐਸੋਸੀਏਸ਼ਨ ਪੰਜਾਬ ਸਰਕਾਰ ਜਨਰਲ ਮਜ਼ਦੂਰ ਯੂਨੀਅਨ, ਸ਼ਹੀਦ ਭਗਤ ਸਿੰਘ ਵਿਚਾਰ ਮੰਚ, ਦੇ ਆਗੂ ਕੁਲਵਿੰਦਰ ਸਿੰਘ, ਜਸਵੀਰ ਸਿੰਘ, ਗੁਰਮੀਤ ਸਿੰਘ, ਜਸਵਿੰਦਰ ਸਿੰਘ, ਚੰਦਨ ਨੇਗੀ, ਅਵਤਾਰ ਸਿੰਘ, ਬਲਵੀਰ ਰਾਏ, ਹਰਮੇਸ਼ ਸਿੰਘ, ਇਕਬਾਲ ਸਿੰਘ ਅਮਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਲੈਨੇਟ ਈ ਸਕੂਲ ਵਿਖੇ ਸੀ. ਬੀ. ਐਸ. ਈ. ਦੇ ਦਿਸ਼ਾ-ਨਿਰਦੇਸ਼ਾਂ ’ਤੇ ਹਿੰਦੀ ਅਤੇ ਪੰਜਾਬੀ ਬਾਰੇ ਪ੍ਰੋਗਰਾਮ ਅਗਲੀ ਖ਼ਬਰ ਹਰਪ੍ਰੀਤ ਬੇਰ ਕਲਾਂ ਅਤੇ ਸੋਨੀ ਸੋਮਲ ਖੇੜੀ ਯੂਥ ਵਿੰਗ ਦੇ ਸਰਕਲ ਪ੍ਰਧਾਨ ਨਿਯੁਕਤ
Ad Position 24