11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪੰਜਾਬ ਯੂਥ ਕਾਂਗਰਸ ਦੀ ਵਾਈਸ ਪ੍ਰਧਾਨ ਡਾ. ਸ਼ਿਵਾਨੀ ਸ਼ਰਮਾ ਸਮੇਤ ਕਈ ਯੂਥ ਆਗੂ ਘਰ ਵਿਚ ਕੀਤੇ ਨਜ਼ਰਬੰਦ

Ad Position 21
No active advertisement
ਅਜੀਤ ਡੈਸਕ 21-07-2026
ਖੰਨਾ, 20 ਜੁਲਾਈ (ਹਰਜਿੰਦਰ ਸਿੰਘ ਲਾਲ)-ਮਨਰੇਗਾ ਕਰਮਚਾਰੀਆਂ ਨਾਲ ਹੋਈ ਧੱਕੇਸ਼ਾਹੀ ਦੇ ਵਿਰੋਧ ਵਿੱਚ ਆਵਾਜ਼ ਚੁੱਕਣ ਦੀ ਤਿਆਰੀ ਕਰਦੇ ਯੂਥ ਕਾਂਗਰਸ ਦੇ ਆਗੂਆਂ ਨੂੰ ਪੁਲਿਸ ਵਲੋਂ ਨਜ਼ਰਬੰਦ ਕਰ ਦਿੱਤਾ ਗਿਆ। ਇੰਨਾਂ ਵਿਚ ਸਭ ਤੋਂ ਪ੍ਰਮੁੱਖ ਡਾ. ਸ਼ਿਵਾਨੀ ਸ਼ਰਮਾ ਵਾਈਸ ਪ੍ਰਧਾਨ ਪੰਜਾਬ ਯੂਥ ਕਾਂਗਰਸ ਤੋਂ ਇਲਾਵਾ ਜ਼ਿਲ੍ਹਾ ਜਨਰਲ ਸਕੱਤਰ ਜਗਜੋਤ ਸਿੰਘ, ਰੂਰਲ ਵਾਈਸ ਪ੍ਰਧਾਨ, ਖੰਨਾ ਸੁਖਜਿੰਦਰ ਸਿੰਘ, ਬਲਾਕ ਜਨਰਲ ਸਕੱਤਰ ਹਿਮਾਂਸ਼ੂ ਵਰਮਾ, ਬਲਾਕ ਵਾਈਸ ਪ੍ਰਧਾਨ ਅਭੀ ਆਨੰਦ ਖੰਨਾ ਅਤੇ ਜੀਸ਼ਾਨ ਬਲਾਕ ਜਨਰਲ ਸਕੱਤਰ, ਖੰਨਾ ਸ਼ਾਮਿਲ ਸਨ। ਜਿਨ੍ਹਾਂ ਨੂੰ ਹਾਊਸ ਅਰੇਸਟ ਕਰ ਲਿਆ ਗਿਆ। ਬਾਅਦ ਵਿਚ ਪੰਜਾਬ ਯੂਥ ਕਾਂਗਰਸ ਦੀ ਵਾਈਸ ਪ੍ਰਧਾਨ ਡਾ. ਸ਼ਿਵਾਨੀ ਸ਼ਰਮਾ ਨੇ ਕਿਹਾ ਕਿ ਸਰਕਾਰ ਲੋਕਤੰਤਰੀ ਹੱਕਾਂ ਅਤੇ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਹੱਕਾਂ ਅਤੇ ਇਨਸਾਫ਼ ਦੀ ਲੜਾਈ ਨਹੀਂ ਰੁਕੇਗੀ। ਨਰੇਗਾ ਕਰਮਚਾਰੀਆਂ ਨੂੰ ਇਨਸਾਫ਼ ਮਿਲਣ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਪਿੰਡ ਗੋਪਾਲਪੁਰ ਦੇ ਕਈ ਪਰਿਵਾਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸਮਰਾਲਾ ਦੇ ਨੌਜਵਾਨਾਂ ਨੂੰ ਵੱਖ-ਵੱਖ ਨੁਮਾਇੰਦਗੀਆਂ ਸੌਂਪੀਆਂ
Ad Position 24