11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਦ੍ਰਿਸ਼ਟੀ ਸਕੂਲ ਨਾਰੰਗਵਾਲ ਵਿਖੇ ਲੜਕੀਆਂ ਦਾ ਸ਼ਤਰੰਜ ਟੂਰਨਾਮੈਂਟ ਕਰਵਾਇਆ

Ad Position 21
No active advertisement
ਅਜੀਤ ਡੈਸਕ 21-07-2026
ਜੋਧਾਂ, 20 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਦ੍ਰਿਸ਼ਟੀ ਡਾ. ਆਰਸੀ ਜੈਨ ਇਨੋਵੇਟਿਵ ਪਬਲਿਕ ਸਕੂਲ ਨਾਰੰਗਵਾਲ ਵਿਖੇ ਐੱਲ. ਐੱਸ. ਐੱਸ. ਸੀ. ਲੜਕੀਆਂ ਦੇ ਸ਼ਤਰੰਜ ਟੂਰਨਾਮੈਂਟ ਕਰਵਾਇਆ ਗਿਆ ਇਸ ਵਿਚ ਇਲਾਕੇ ਦੇ 28 ਪ੍ਰਮੁੱਖ ਸਕੂਲਾਂ ਦੀਆਂ 200 ਤੋਂ ਵੱਧ ਵਿਦਿਆਰਥਣਾਂ ਨੇ ਭਾਗ ਲੈਂਦਿਆਂ ਆਪਣੀ ਬੁੱਧੀ ਮਤਾ, ਇਕਾਗਰਤਾ ਅਤੇ ਰਣਨੀਤਿਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਟੂਰਨਾਮੈਂਟ ਦੌਰਾਨ ਸਕੂਲ ਕੈਂਪਸ ਵਿਚ ਮੁਕਾਬਲੇਬਾਜ਼ੀ ਦੇ ਨਾਲ-ਨਾਲ ਖੇਡ ਭਾਵਨਾ ਦਾ ਵੀ ਸੁੰਦਰ ਮਾਹੌਲ ਦੇਖਣ ਨੂੰ ਮਿਲਿਆ ਮੁੱਖ ਅੰਪਾਇਰ ਅਤੇ ਐੱਸ. ਐਨ. ਏ. ਵਿਕਾਸ ਸ਼ਰਮਾ ਦੀ ਦੇਖਰੇਖ ਹੇਠ ਮੁਕਾਬਲੇ ਨਿਰਪੱਖ ਅਤੇ ਉੱਚ ਮਾਪਦੰਡਾਂ ਅਨੁਸਾਰ ਕਰਵਾਏ ਗਏ ਅੰਡਰ-14 ਵਰਗ ਵਿਚ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਰੋਡ ਨੇ ਪਹਿਲਾ, ਬੀ. ਸੀ. ਐੱਮ. ਆਰੀਆ ਸੀਨੀਅਰ ਸੈਕੰਡਰੀ ਸਕੂਲ ਸ਼ਾਸਤਰੀ ਨਗਰ ਲੁਧਿਆਣਾ ਨੇ ਦੂਜਾ ਅਤੇ ਡੀ. ਏ. ਵੀ. ਪਬਲਿਕ ਸਕੂਲ ਬੀ. ਆਰ. ਐੱਸ. ਨਗਰ ਨੇ ਤੀਜਾ ਸਥਾਨ ਹਾਸਲ ਕੀਤਾ ਜਦਕਿ ਅੰਡਰ-17 ਵਰਗ ਵਿਚ ਕੇ ਵੀ. ਐੱਮ. ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਪਹਿਲੇ, ਬੀ. ਸੀ. ਐੱਮ. ਆਰੀਆ ਸਕੂਲ ਸਿੰਗਲਾ ਇਨਕਲੇਵ ਦੂਜੇ ਅਤੇ ਬੀ. ਵੀ. ਐੱਮ. ਸੀਨੀਅਰ ਸੈਕੰਡਰੀ ਸਕੂਲ ਕਿਚਲੂ ਨਗਰ ਤੀਜੇ ਸਥਾਨ ‘ਤੇ ਰਿਹਾ ਅੰਡਰ-19 ਵਰਗ ਵਿਚ ਬੀ. ਸੀ. ਐੱਮ. ਆਰੀਆ ਸੀਨੀਅਰ ਸੈਕੰਡਰੀ ਸਕੂਲ ਸ਼ਾਸਤਰੀ ਨਗਰ ਨੇ ਪਹਿਲਾ, ਜੀਸਸ ਸੈਕਰਡ ਹਾਰਟ ਸਕੂਲ ਸਾਊਥ ਸਿਟੀ ਨੇ ਦੂਜਾ ਅਤੇ ਡੀ. ਏ. ਵੀ. ਪਬਲਿਕ ਸਕੂਲ ਸਿਵਲ ਲਾਈਨਜ਼ ਨੇ ਤੀਜਾ ਸਥਾਨ ਹਾਸਲ ਕੀਤਾ ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਮਨੀਸ਼ਾ ਗੰਗਵਾਰ ਨੇ ਜੇਤੂਆਂ ਅਤੇ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼ਤਰੰਜ ਸਿਰਫ਼ ਇੱਕ ਖੇਡ ਨਹੀਂ, ਸਗੋਂ ਸਬਰ, ਤਰਕਸ਼ੀਲ ਸੋਚ, ਸਹੀ ਫ਼ੈਸਲੇ ਲੈਣ ਦੀ ਸਮਰੱਥਾ ਅਤੇ ਆਤਮ-ਵਿਸ਼ਵਾਸ ਨੂੰ ਵਿਕਸਤ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਨੇਹਾ ਬੱਗਾ ਨੇ ਸਮੂਹ ਭਾਗੀਦਾਰ ਸਕੂਲਾਂ, ਟੀਮ ਮੈਨੇਜਰਾਂ ਅਤੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਭ ਦੇ ਸਹਿਯੋਗ ਨਾਲ ਟੂਰਨਾਮੈਂਟ ਬੇਹੱਦ ਸਫਲ ਰਿਹਾ
Ad Position 22
No active advertisement
ਪਿਛਲੀ ਖ਼ਬਰ ਆਰਟ ਆਫ਼ ਲਿਵਿੰਗ ਦਾ ਚਾਰ-ਦਿਨਾਂ ਹੈਪੀ ਨੈੱਸ ਪ੍ਰੋਗਰਾਮ ਸਫਲਤਾਪੂਰਵਕ ਸਮਾਪਤ ਅਗਲੀ ਖ਼ਬਰ ਪਿੰਡ ਗੋਪਾਲਪੁਰ ਦੇ ਕਈ ਪਰਿਵਾਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ
Ad Position 24