11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਰਾਜੋਆਣਾ ਖੁਰਦ ਵਿਖੇ ਐੱਨ.ਆਰ.ਆਈ. ਪਰਿਵਾਰ ਵੱਲੋਂ ਫ਼ਲਦਾਰ ਪੌਦੇ ਵੰਡੇ

Ad Position 21
No active advertisement
ਅਜੀਤ ਡੈਸਕ 21-07-2026
ਹਲਵਾਰਾ, 20 ਜੁਲਾਈ (ਮਨਦੀਪ ਸਿੰਘ ਉੱਭੀ)-ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪਿੰਡ ਰਾਜੋਆਣਾ ਖੁਰਦ ਵਿਖੇ ਇੱਕ ਵਿਸ਼ੇਸ਼ ਪੌਦਾ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਿੰਡ ਦੇ ਜਗਦੀਸ਼ਰ ਸਿੰਘ ਯੂ.ਐੱਸ.ਏ. ਪਰਿਵਾਰ ਵੱਲੋਂ ਪਿੰਡ ਵਾਸੀਆਂ ਨੂੰ ਮੁਫ਼ਤ ਫਲਦਾਰ ਪੌਦੇ ਵੰਡੇ ਗਏ। ਸਮਾਗਮ ਦੌਰਾਨ ਅੰਬ, ਅਮਰੂਦ, ਨਿੰਬੂ, ਜਾਮਣ ਅਤੇ ਹੋਰ ਫ਼ਲਦਾਰ ਪੌਦੇ ਲੋਕਾਂ ਨੂੰ ਦਿੱਤੇ ਗਏ। ਨਸ਼ਾ ਛਡਾਊ ਮੋਰਚੇ ਦੇ ਕੋਆਰਡੀਨੇਟਰ ਮਨਪ੍ਰੀਤ ਸਿੰਘ ਚਹਿਲ ਨੇ ਕਿਹਾ ਕਿ ਰੁੱਖ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਹਰ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨ ਦੀ ਵੀ ਅਪੀਲ ਕੀਤੀ।ਪਿੰਡ ਵਾਸੀਆਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਫਲਦਾਰ ਪੌਦੇ ਨਾ ਸਿਰਫ਼ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣਗੇ, ਸਗੋਂ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਤਾਜ਼ੇ ਫਲ ਵੀ ਪ੍ਰਾਪਤ ਹੋਣਗੇ। ਉਨ੍ਹਾਂ ਨੇ ਐੱਨ.ਆਰ.ਆਈ. ਪਰਿਵਾਰ ਦਾ ਧੰਨਵਾਦ ਕਰਦਿਆਂ ਅਜਿਹੇ ਸਮਾਜ ਸੇਵੀ ਕਾਰਜ ਲਗਾਤਾਰ ਜਾਰੀ ਰੱਖਣ ਦੀ ਕਾਮਨਾ ਕੀਤੀ। ਇਸ ਮੌਕੇ ਸਾਬਕਾ ਸਰਪੰਚ ਨਿਰਭੈ ਸਿੰਘ, ਮਾਸਟਰ ਅਵਤਾਰ ਸਿੰਘ, ਗੁਰਸੇਵਕ ਸਿੰਘ ਜੇਈ, ਪਿੰਡ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੰਨਾ ਵਿਖੇ ਮਨਰੇਗਾ ਕਰਮਚਾਰੀਆਂ ਦੇ ਹੱਕ ਵਿੱਚ ਧਰਨੇ ਲਈ ਜਾ ਰਹੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਨੂੰ ਪਾਇਲ... ਅਗਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਇੰਟਰ-ਹਾਊਸ ਸ਼ਤਰੰਜ ਮੁਕਾਬਲੇ ਕਰਵਾਏ
Ad Position 24