11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਖੰਨਾ ਵਿਖੇ ਮਨਰੇਗਾ ਕਰਮਚਾਰੀਆਂ ਦੇ ਹੱਕ ਵਿੱਚ ਧਰਨੇ ਲਈ ਜਾ ਰਹੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਨੂੰ ਪਾਇਲ ਵਿਖੇ ਪੁਲਿਸ ਨੇ ਲਿਆ ਹਿਰਾਸਤ ’ਚ

Ad Position 21
No active advertisement
ਅਜੀਤ ਡੈਸਕ 21-07-2026
ਪਾਇਲ, 20 ਜੁਲਾਈ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਖੰਨਾ ਵਿਖੇ ਮਨਰੇਗਾ ਕਰਮਚਾਰੀਆਂ ਨਾਲ ਹੋਈ ਕੁੱਟਮਾਰ ਅਤੇ ਧੱਕੇਸ਼ਾਹੀ ਦੇ ਵਿਰੋਧ ਵਿੱਚ ਰੱਖੇ ਗਏ ਸ਼ਾਂਤਮਈ ਧਰਨੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ (ਸ਼ੁਭੀ) ਨੂੰ ਉਨ੍ਹਾਂ ਦੇ ਸਾਥੀਆਂ ਸਮੇਤ ਪੁਲਿਸ ਨੇ ਸਵੇਰੇ ਪਾਇਲ ਵਿਖੇ ਰਸਤੇ ਵਿੱਚ ਰੋਕ ਕੇ ਹਿਰਾਸਤ ਵਿੱਚ ਲੈ ਲਿਆ। ਇਸ ਦੀ ਖ਼ਬਰ ਮਿਲਦਿਆਂ ਹੀ ਪੁਲਸ ਥਾਣਾ ਪਾਇਲ ਵਿਖੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਨੌਜਵਾਨ ਵੱਡੀ ਗਿਣਤੀ ਵਿੱਚ ਪੁੱਜ ਗਏ ਅਤੇ ਕੱੁਝ ਘੰਟਿਆਂ ਬਾਅਦ ਪੁਲਸ ਵੱਲੋਂ ਪ੍ਰਧਾਨ ਸ਼ੁਭਮ ਸ਼ਰਮਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਰਿਹਾਅ ਕਰ ਦਿੱਤਾ। ਇਸ ਕਾਰਵਾਈ ਦੀ ਪੰਜਾਬ ਯੂਥ ਕਾਂਗਰਸ ਆਗੂਆਂ ਅਤੇ ਵਰਕਰਾਂ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਸ਼ੁਭਮ ਸ਼ਰਮਾ (ਸ਼ੁਭੀ) ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਮਨਰੇਗਾ ਕਰਮਚਾਰੀਆਂ ਦੇ ਹੱਕ ਵਿੱਚ ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਆਵਾਜ਼ ਬੁਲੰਦ ਕਰਨ ਲਈ ਖੰਨਾ ਜਾ ਰਹੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਪਾਇਲ ਵਿਖੇ ਹੀ ਰੋਕ ਕੇ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਕਿਹਾ ਕਿ ਜੇਕਰ ਹੱਕਾਂ ਲਈ ਆਵਾਜ਼ ਚੁੱਕਣਾ ਜੁਰਮ ਹੈ ਤਾਂ ਉਹ ਇਹ ਜੁਰਮ ਵਾਰ-ਵਾਰ ਕਰਨਗੇ। ਸ਼ੁਭਮ ਸ਼ਰਮਾ ਨੇ ਕਿਹਾ ਕਿ ਸ਼ਾਂਤਮਈ ਵਿਰੋਧ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਅਤੇ ਲੋਕਤੰਤਰੀ ਹੱਕ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਪੰਜਾਬ ਵਿੱਚ ਹੁਣ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣਾ ਵੀ ਜੁਰਮ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਭੁਲੇਖਾ ਨਹੀਂ ਰੱਖਣਾ ਚਾਹੀਦਾ ਕਿ ਹਿਰਾਸਤਾਂ ਜਾਂ ਗ੍ਰਿਫ਼ਤਾਰੀਆਂ ਨਾਲ ਲੋਕਾਂ ਦੀਆਂ ਆਵਾਜ਼ਾਂ ਨੂੰ ਦਬਾਇਆ ਜਾ ਸਕਦਾ ਹੈ। ਪੰਜਾਬ ਯੂਥ ਕਾਂਗਰਸ ਮਨਰੇਗਾ ਕਰਮਚਾਰੀਆਂ ਦੇ ਹੱਕਾਂ ਦੀ ਲੜਾਈ ਵਿੱਚ ਪੂਰੀ ਤਨਦੇਹੀ ਨਾਲ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਸਮੇਂ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਮਨਰੇਗਾ ਵਰਕਰਾਂ ਦੇ ਹੱਕ ‘ਚ ਖੰਨਾ ਵਿਖੇ ਪੰਚਾਇਤ ਮੰਤਰੀ ਦੇ ਘਰ ਅੱਗੇ ਧਰਨੇ ਵਿੱਚ ਸ਼ਾਮਿਲ ਹੋਣ ਜਾ ਰਹੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਇਲ ਪੁਲਸ ਨੇ ਰੋਕਿਆ ਅਤੇ ਥਾਣੇ ਵਿੱਚ ਘੰਟਿਆਂਬੰਂਧੀ ਰੱਖਿਆ ਜਿਸਦੀ ਉਹ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ ਅਤੇ ਮਨਰੇਗਾ ਵਰਕਰ੍ਹਾਂ ‘ਤੇ ਕੀਤੇ ਤਸ਼ੱਦਦ ਦਾ ਖ਼ਮਿਆਜ਼ਾ ਪੰਜਾਬ ਸਰਕਾਰ ਨੂੰ ਭੁਗਤਣਾ ਪਵੇਗਾ । ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਵਾਇਸ ਪ੍ਰਧਾਨ ਕਰਮਵੀਰ ਸਿੰਘ ਢਿੱਲੋਂ , ਸਕੱਤਰ ਲਵਪ੍ਰੀਤ ਸਿੰਘ ਘੁਡਾਣੀ ਕਲਾਂ, ਪਾਇਲ ਯੂਥ ਕਾਂਗਰਸ ਦੇ ਪ੍ਰਧਾਨ ਗੁਰਨਾਜ ਸਿੰਘ ਜੀਰਖ, ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ, ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਰੁਪਿੰਦਰ ਸਿੰਘ ਬਿੰਦੂ ,ਕੁਲਜਿੰਦਰ ਸਿੰਘ, ਯੂਥ ਆਗੂ ਡੀ.ਪੀ ਪਾਇਲ, ਰਣਜੀਤ ਸਿੰਘ ਪੀ.ਏ ਪਾਇਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਸਨ।
Ad Position 22
No active advertisement
ਪਿਛਲੀ ਖ਼ਬਰ ਦਸਵੀਂ ਭਗਵਾਨ ਜਗਨਨਾਥ ਰਥ ਯਾਤਰਾ ਵਿੱਚ ਸ਼ਰਧਾਲੂਆਂ ਦੀ ਭਾਰੀ ਭੀੜ ਅਗਲੀ ਖ਼ਬਰ ਰਾਜੋਆਣਾ ਖੁਰਦ ਵਿਖੇ ਐੱਨ.ਆਰ.ਆਈ. ਪਰਿਵਾਰ ਵੱਲੋਂ ਫ਼ਲਦਾਰ ਪੌਦੇ ਵੰਡੇ
Ad Position 24