11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪੰਜਾਬ ਸਰਕਾਰ ਨੇ ਗਾਰੰਟੀਆਂ ਪੂਰੀਆਂ ਕਰ ਕੇ ਲੋਕਾਂ ਦਾ ਭਰੋਸਾ ਜਿੱਤਿਆ, 2027 ‘ਚ ਮੁੜ ਬਣੇਗੀ ‘ਆਪ’ ਸਰਕਾਰ-ਲਾਲੀ ਹਰਾ

Ad Position 21
No active advertisement
ਅਜੀਤ ਡੈਸਕ 21-07-2026
ਸਾਹਨੇਵਾਲ, 20 ਜੁਲਾਈ (ਹਨੀ ਚਾਠਲੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਰੰਟੀਆਂ ਨੂੰ ਵੱਡੇ ਪੱਧਰ ‘ਤੇ ਪੂਰਾ ਕਰ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਲੋਕ-ਭਲਾਈ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਤੋਂ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਾਲੀ ਹਰਾ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ।ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਫ਼ੈਸਲਿਆਂ ਕਾਰਨ ਪੰਜਾਬ ਦੇ ਲੋਕ ਸੰਤੁਸ਼ਟ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੇ ਹੱਕ ਵਿਚ ਆਪਣਾ ਫ਼ਤਵਾ ਦੇਣਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸਾਹਨੇਵਾਲ ਅੰਦਰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋਈ ਹੈ ਅਤੇ ਪਾਰਟੀ ਦੇ ਵੋਟ ਬੈਂਕ ਵਿਚ ਭਾਰੀ ਵਾਧਾ ਹੋਇਆ ਹੈ। ਜਿਸ ਸਦਕਾ ਆਮ ਆਦਮੀ ਪਾਰਟੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਸਾਹਨੇਵਾਲ ਤੋਂ ਸ਼ਾਨਦਾਰ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਅਤੇ ਲੋਕ ਭਲਾਈ ਦੀਆਂ ਹੋਰ ਕਈ ਯੋਜਨਾਵਾਂ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰ ਵਰਗ ਦੇ ਲੋਕਾਂ ਦੀ ਭਲਾਈ ਨੰੰ ਧਿਆਨ ਵਿਚ ਰੱਖਦਿਆਂ ਕਈ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਪੰਜਾਬ ਦੇ ਲੋਕ ਹੁਣ ਪੂਰੀ ਤਰ੍ਹਾਂ ਜਾਗਰੂਕ ਹਨ ਅਤੇ ਉਹ ਵਿਕਾਸ ਦੇ ਆਧਾਰ ‘ਤੇ ਆਪਣਾ ਫ਼ੈਸਲਾ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪ੍ਰਭੂ ਸ੍ਰੀ ਰਾਮ-ਲੀਲ੍ਹਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਹੋਈ ਅਗਲੀ ਖ਼ਬਰ ਦਸਵੀਂ ਭਗਵਾਨ ਜਗਨਨਾਥ ਰਥ ਯਾਤਰਾ ਵਿੱਚ ਸ਼ਰਧਾਲੂਆਂ ਦੀ ਭਾਰੀ ਭੀੜ
Ad Position 24