23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਦਿੱਲੀ ’ਚ ਵਿਦਿਆਰਥੀਆਂ ’ਤੇ ਤਸ਼ੱਦਦ ਕੀਤੇ ਜਾਣ ਦੇ ਰੋਸ ਵਜੋਂ ਬੀ. ਕੇ. ਯੂ. ਏਕਤਾ ਉਗਰਾਹਾਂ ਨੇ ਮੋਦੀ ਸਰਕਾਰ ਦੀ ਅਰਥੀ ਸਾੜੀ

Ad Position 21
No active advertisement
ਅਜੀਤ ਡੈਸਕ 22-07-2026

ਰਾੜਾ ਸਾਹਿਬ, 21 ਜੁਲਾਈ (ਸੁਖਵੀਰ ਸਿੰਘ ਚਣਕੋਈਆਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਦਿੱਲੀ ’ਚ ਵਿਦਿਆਰਥੀਆਂ ਅਤੇ ਨੌਜਵਾਨਾਂ ’ਤੇ ਜਬਰ ਤਸ਼ੱਦਦ ਕੀਤੇ ਜਾਣ ਦੇ ਰੋਸ ਵਜੋਂ ਅੱਜ ਪਿੰਡ ਘੁਡਾਣੀ ਕਲਾਂ ਵਿਖੇ ਮੋਦੀ ਸਰਕਾਰ ਦੀ ਅਰਥੀ ਸਾੜੀ ਗਈ। ਜਥੇਬੰਦੀ ਦੇ ਜ਼ਿਲ੍ਹਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਦਿੱਲੀ ’ਚ ਵਿਦਿਆਰਥੀਆਂ ਅਤੇ ਨੌਜਵਾਨਾਂ ਦਾ ਰੋਹ ਨੌਜਵਾਨਾਂ ਅੰਦਰ ਜਮਾ ਹੋ ਚੁੱਕੇ ਰੋਸ ਤੇ ਬੇਚੈਨੀ ਦਾ ਸਿੱਧਾ ਇਜ਼ਹਾਰ ਹੈ। ਪ੍ਰੀਖਿਆ ਪ੍ਰਣਾਲੀ ਦੇ ਘੁਟਾਲਿਆਂ ਤੋਂ ਲੈ ਕੇ ਅੰਤਾਂ ਦੀ ਮਹਿੰਗੀ ਸਿੱਖਿਆ ਤੇ ਮਗਰੋਂ ਬੇਰੁਜ਼ਗਾਰੀ ਦੇ ਸੰਤਾਪ ਹੰਢਾਉਂਦੇ ਨੌਜਵਾਨਾਂ ਦੀ ਪੀੜ ਸੁਣਨ ਦੀ ਬਿਜਾਏ ਮੋਦੀ ਸਰਕਾਰ ਇਸ ਆਵਾਜ਼ ਨੂੰ ਜਬਰ ਨਾਲ ਕੁਚਲਨ ਦਾ ਭਰਮ ਪਾਲ ਰਹੀ ਹੈ ਅਤੇ ਵਿਦਿਆਰਥੀਆਂ ਦੀ ਆਵਾਜ਼ ਨੂੰ ਅਣਸੁਣਿਆ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਐਸ. ਕੇ. ਐਮ ਵੱਲੋਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ ਲਈ ਅੱਜ 22 ਜੁਲਾਈ ਨੂੰ ਪੰਜਾਬ ਭਰ ਦੇ ਟੋਲ ਪਲਾਜੇ 12 ਤੋਂ 3 ਵਜੇ ਤੱਕ ਫ਼ਰੀ ਕੀਤੇ ਜਾਣਗੇ। ਇਸ ਮੌਕੇ ਸਰਬਜੀਤ ਸਿੰਘ, ਸੁਖਬੀਰ ਸਿੰਘ, ਦਲਜੀਤ ਸਿੰਘ, ਬਹਾਦਰ ਸਿੰਘ, ਮੋਹਨ ਸਿੰਘ, ਸ਼ਿੰਦਰ ਸਿੰਘ, ਕੁਲਦੀਪ ਸਿੰਘ ਜਗਮੋਹਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਸਨ।

Ad Position 22
No active advertisement
ਪਿਛਲੀ ਖ਼ਬਰ ਅੱਜ ਦੀ ਜਵਾਨੀ ਨੂੰ ਦਰਪੇਸ਼ ਮਸਲਿਆਂ ਨੂੰ ਉਭਾਰਦੀਆਂ ਹਨ ਸੰਦੀਪ ਸਮਰਾਲਾ ਦੀਆਂ ਕਹਾਣੀਆਂ-ਡਾ. ਸਰਬਜੀਤ ਅਗਲੀ ਖ਼ਬਰ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ ਅਕਾਦਮਿਕ ਸੈਸ਼ਨ 2026–27 ਦਾ ਸ਼ੁੱਭ ਆਰੰਭ ਪਵਿੱਤਰ ਹਵਨ-ਯੱਗ ਨਾਲ ਹੋਇਆ...
Ad Position 24