25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਛੁੱਟੀ ਆਏ ਫ਼ੌਜੀ ਨੇ ਕੀਤੀ ਖ਼ੁਦਕੁਸ਼ੀ, ਇਲਾਕੇ ਵਿਚ ਸੋਗ ਦੀ ਲਹਿਰ

Ad Position 21
No active advertisement
ਅਜੀਤ ਡੈਸਕ 22-07-2026

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਖੰਨਾ ਸ਼ਹਿਰ ਦੇ ਆਨੰਦ ਨਗਰ ਇਲਾਕੇ ਵਿੱਚ ਭਾਰਤੀ ਫ਼ੌਜ ਦੇ ਛੁੱਟੀ ਤੇ ਆਏ ਇਕ ਸਾਰਜੈਂਟ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਸਬੀਰ ਸਿੰਘ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਖੰਨਾ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਫ਼ੌਜੀ ਵਲੋਂ ਇਸ ਕਦਮ ਚੁੱਕਣ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ। ਮ੍ਰਿਤਕ ਹੌਲਦਾਰ ਜਸਬੀਰ ਸਿੰਘ ਆਪਣੇ ਪਿੱਛੇ ਦੋ ਬੱਚੇ ਛੱਡ ਗਿਆ ਹੈ। ਇਸ ਅਚਾਨਕ ਵਾਪਰੀ ਘਟਨਾ ਨੇ ਪੂਰੇ ਪਰਿਵਾਰ ਅਤੇ ਸ਼ਹਿਰ ਵਿਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ । ਉਹ ਸਿਰਫ਼ ਤਿੰਨ ਦਿਨ ਪਹਿਲਾਂ ਹੀ ਛੁੱਟੀ ’ਤੇ ਆਇਆ ਸੀ। ਜਾਣਕਾਰੀ ਅਨੁਸਾਰ ਜਸਬੀਰ ਸਿੰਘ ਭਾਰਤੀ ਫ਼ੌਜ ਵਿੱਚ ਹਵਲਦਾਰ ਵਜੋਂ ਸੇਵਾ ਨਿਭਾਉਂਦਾ ਸੀ ਅਤੇ ਇਸ ਸਮੇਂ ਪਠਾਨਕੋਟ ਵਿੱਚ ਤਾਇਨਾਤ ਸੀ। ਪਰਿਵਾਰ ਨੇ ਉਸ ਦੀ ਲਾਸ਼ ਉਸ ਦੇ ਕਮਰੇ ਵਿੱਚ ਛੱਤ ਵਾਲੇ ਪੱਖੇ ਨਾਲ ਲਟਕਦੀ ਹੋਈ ਦੇਖੀ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਜਸਬੀਰ ਸਿੰਘ ਦੇ ਸਹੁਰੇ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਹ ਸੂਚਨਾ ਮਿਲਣ ’ਤੇ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਜਸਬੀਰ ਸਿੰਘ ਦੀ ਖ਼ੁਦਕੁਸ਼ੀ ਦਾ ਕਾਰਨ ਸਾਨੂੰ ਵੀ ਪਤਾ ਨਹੀਂ ਲੱਗਾ। ਜਸਬੀਰ ਸਿੰਘ ਪਿਛਲੇ ਦਿਨ ਛੁੱਟੀ ’ਤੇ ਆਇਆ ਸੀ। ਵਾਰਡ ਕੌਂਸਲਰ ਹਰਦੀਪ ਸਿੰਘ ਨੀਨੂੰ ਨੇ ਦੱਸਿਆ ਕਿ ਜਸਬੀਰ ਸਿੰਘ ਦੀ ਖ਼ੁਦਕੁਸ਼ੀ ਦੀ ਸੂਚਨਾ ਮਿਲਣ ’ਤੇ ਉਹ ਮੌਕੇ ’ਤੇ ਪਹੁੰਚੇ ਅਤੇ ਦੇਖਿਆ ਕਿ ਉਸ ਨੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਹੈ। ਉਹ ਤਿੰਨ ਸਾਲ ਪਹਿਲਾਂ ਇਸ ਇਲਾਕੇ ਵਿੱਚ ਆਇਆ ਸੀ ਅਤੇ ਆਪਣੇ ਹੱਥੀਂ ਘਰ ਬਣਵਾਇਆ ਸੀ। ਥਾਣਾ ਖੰਨਾ ਸਿਟੀ 2 ਦੇ ਐਸ. ਐਚ. ਓ. ਤਰਵਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਵਾਰਡ ਨੰਬਰ 18 ਦੇ ਕੌਂਸਲਰ ਨੀਨੂ ਤੋਂ ਸੂਚਨਾ ਮਿਲੀ ਸੀ ਕਿ ਜਸਬੀਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਕਾਲਾਮਾਜਰਾ, ਜੋ ਕਿ ਮੌਜੂਦਾ ਸਮੇਂ ਛੋਟਾ ਖੰਨਾ ਰੋਡ ਦਾ ਰਹਿਣ ਵਾਲਾ ਹੈ, ਇੱਕ ਦਿਨ ਪਹਿਲਾਂ ਹੀ ਛੁੱਟੀ ’ਤੇ ਆਇਆ ਸੀ। ਪੁਲਿਸ ਟੀਮ ਮੌਕੇ ’ਤੇ ਪਹੁੰਚੀ, ਲਾਸ਼ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਲਿਆਂਦੀ ਗਈ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਤੀ-ਪਤਨੀ ਵਿਚਕਾਰ ਝਗੜਾ ਹੋਇਆ ਸੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਤੇ ਹਰਿਆਣਾ ਦੇ ਵਕੀਲਾਂ ਵਲੋ ਲੀਗਲ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ’ਚ ਸੰਘਰਸ਼ ਤਿੱਖਾ ਕੀਤਾ, ਅੱਜ ਭੁੱਖ ਹੜਤਾਲ ਰ... ਅਗਲੀ ਖ਼ਬਰ ਅੱਜ ਦੀ ਜਵਾਨੀ ਨੂੰ ਦਰਪੇਸ਼ ਮਸਲਿਆਂ ਨੂੰ ਉਭਾਰਦੀਆਂ ਹਨ ਸੰਦੀਪ ਸਮਰਾਲਾ ਦੀਆਂ ਕਹਾਣੀਆਂ-ਡਾ. ਸਰਬਜੀਤ
Ad Position 24