25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਵਾਇਰਲ ਬੁਖ਼ਾਰ ਤੇ ਹੋਰ ਬਿਮਾਰੀਆਂ ਦੇ ਮਰੀਜ਼ਾਂ ਵਿਚ ਵਾਧਾ ਹੋਣ ਲੱਗਾ ਲੋਕ ਜੰਕ ਫੂਡ ਦੀ ਥਾਂ ਘਰ ਦਾ ਬਣਿਆ ਸਾਦਾ ਖਾਣਾ ਹੀ ਖਾਣ- ਡਾ. ਦੱਤ

Ad Position 21
No active advertisement
ਅਜੀਤ ਡੈਸਕ 22-07-2026
ਮਾਛੀਵਾੜਾ ਸਾਹਿਬ, 21 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਪਿਛਲੇ ਦਿਨਾਂ ਤੋਂ ਪੈ ਰਹੀ ਤੇਜ਼ ਗਰਮੀ ਨਾਲ ਲੋਕਾਂ ਦਾ ਜਨ ਜੀਵਨ ਪ੍ਰਭਾਵਿਤ ਹੋਇਆ ਪਿਆ ਹੈ, ਉੱਥੇ ਵਾਇਰਲ ਬੁਖ਼ਾਰ ਤੇ ਹੋਰ ਬਿਮਾਰੀਆਂ ਦੇ ਮਰੀਜ਼ਾਂ ਦਾ ਵੀ ਹਸਪਤਾਲਾਂ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸਥਾਨਕ ਪ੍ਰਾਈਵੇਟ ਹਸਪਤਾਲਾਂ ਵਿਚ ਵਾਇਰਲ ਬੁਖ਼ਾਰ ਦੇ ਮਰੀਜ਼ ਕਾਫ਼ੀ ਆ ਰਹੇ ਹਨ। ਇਸ ਤੋਂ ਇਲਾਵਾ ਖਾਂਸੀ, ਜ਼ੁਕਾਮ, ਉਲਟੀਆਂ ਆਦਿ ਬਿਮਾਰੀਆਂ ਨੇ ਵੀ ਲੋਕਾਂ ਨੂੰ ਆਪਣੀ ਚਪੇਟ ਵਿਚ ਲਿਆ ਹੋਇਆ ਹੈ। ਡੇਂਗੂ ਜੋ ਕਿ ਅਕਸਰ ਅਕਤੂਬਰ, ਨਵੰਬਰ ਮਹੀਨੇ ਵਿਚ ਇਸ ਦੇ ਮਾਮਲੇ ਦੇਖਣ ਵਿਚ ਆਉਂਦੇ ਹਨ ਪਰ ਹੁਣ ਇਸ ਦੀ ਸ਼ੁਰੂਆਤ 2-3 ਮਹੀਨੇ ਪਹਿਲਾਂ ਹੀ ਹੋ ਗਈ ਹੈ। ਮਾਛੀਵਾੜਾ ਦੇ ਪ੍ਰਾਈਵੇਟ ਹਸਪਤਾਲਾਂ ’ਚੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਿਕ 1-2 ਮਰੀਜ਼ਾਂ ਦਾ ਡੇਂਗੂ ਪਾਜ਼ੀਟਿਵ ਆਇਆ ਹੈ ਅਤੇ ਸਮੇਂ ਤੋਂ ਪਹਿਲਾਂ ਡੇਂਗੂ ਦੇ ਮਾਮਲੇ ਸਾਹਮਣੇ ਆਉਣਾ ਚਿੰਤਾਜਨਕ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਮ. ਬੀ. ਬੀ. ਐੱਸ. ਡਾਕਟਰ ਸੁਨੀਲ ਦੱਤ ਨੇ ਦੱਸਿਆ ਕਿ ਪੰਜਾਬ ਵਿਚ ਇਸ ਵਾਰ ਮਾਨਸੂਨ ਬਾਰਸ਼ ਖੁੱਲ੍ਹ ਕੇ ਨਹੀਂ ਪਈ ਅਤੇ ਹੁੰਮਸ ਭਰੀ ਗਰਮੀ ਕਾਰਨ ਲੋਕ ਬਿਮਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਵਾਇਰਲ ਬੁਖ਼ਾਰ ਦੇ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਡੇਂਗੂ ਦੀ ਵੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਲੋੜ ਹੈ ਅਤੇ ਖ਼ਾਸ ਕਰਕੇ ਬੱਚੇ ਤੇ ਬਜ਼ੁਰਗ ਘਰੋਂ ਬਾਹਰ ਨਾ ਨਿਕਲਣ। ਡਾਕਟਰ ਦੱਤ ਨੇ ਕਿਹਾ ਕਿ ਬਿਮਾਰੀਆਂ ਤੋਂ ਬਚਣ ਲਈ ਬਾਹਰਲਾ ਜ਼ੰਕ ਫੂਡ ਖਾਣ ਤੋਂ ਪਰਹੇਜ਼ ਰੱਖਿਆ ਜਾਵੇ ਅਤੇ ਘਰ ਦਾ ਸਾਦਾ ਭੋਜਨ ਹੀ ਖਾਧਾ ਜਾਵੇ। ਉਨ੍ਹਾਂ ਕਿਹਾ ਕਿ ਲੋਕ ਪਾਣੀ ਨੂੰ ਉਬਾਲ ਕੇ ਪੀਣ ਅਤੇ ਖ਼ਾਸ ਕਰਕੇ ਬੱਚਿਆਂ ਤੇ ਬਜ਼ੁਰਗਾਂ ਨੂੰ ਉੱਬਲਿਆ ਹੋਇਆ ਪਾਣੀ ਦਿੱਤਾ ਜਾਵੇ। ਸਰਕਾਰੀ ਹਸਪਤਾਲ ਦੇ ਐੱਸ. ਐੱਮ. ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਹੁੰਮਸ ਭਰੀ ਗਰਮੀ ਕਾਰਨ ਪਸੀਨਾ ਜ਼ਿਆਦਾ ਆ ਰਿਹਾ ਹੈ ਜੋ ਕਿ ਵਾਇਰਲ ਬੁਖ਼ਾਰ ਦਾ ਕਾਰਨ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਥਾਵਾਂ ’ਤੇ ਜਾ ਕੇ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਬਚਾਅ ਲਈ ਸੁਚੇਤ ਵੀ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਬੋਰਡ ਵਿਚ ਤਰਸ ਦੇ ਆਧਾਰ ’ਤੇ ਨੌਕਰੀ ਲੈਣ ਵਾਲੇ ਟਾਵਰ ਉੱਪਰ ਚੜ੍ਹੇ ਬੇਰੁਜ਼ਗਾਰਾਂ ਦੇ ਸੰਘਰਸ਼ ਵਿਚ ਲੜਕੀਆਂ ਵੱਲੋ... ਅਗਲੀ ਖ਼ਬਰ ਲੀਗਲ ਏਡ ਡਿਫੈਸ ਕੌਂਸਲ ਪ੍ਰਣਾਲੀ ਦੇ ਖ਼ਿਲਾਫ਼ ਬਾਰ ਐਸੋਸੀਏਸ਼ਨ ਪਾਇਲ ਦੇ ਵਕੀਲਾਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ
Ad Position 24