25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਟੈਗੋਰ ਗਲੋਬਲ ਸਕੂਲ (ਸੀ. ਸੈ.) ਸਮਰਾਲਾ ਵਿਖੇ ਮਿਸ਼ਨ ਹਰਿਆਲੀ ਤਹਿਤ ਵਿਦਿਆਰਥੀਆਂ ਨੇ ਪੌਦੇ ਲਗਾਏ

Ad Position 21
No active advertisement
ਅਜੀਤ ਡੈਸਕ 22-07-2026
ਸਮਰਾਲਾ, 21 ਜੁਲਾਈ (ਕੁਲਵਿੰਦਰ ਸਿੰਘ)-ਟੈਗੋਰ ਗਲੋਬਲ ਸਕੂਲ (ਸੀ. ਸੈ.) ਸਮਰਾਲਾ ਵਿਖੇ ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ਼ ਪੰਜਾਬ ਸਕੂਲਜ਼ ਐਂਡ ਐਸੋਸੀਏਸ਼ਨ ਦੇ ਸਹਿਯੋਗ ਨਾਲ ਸਕੂਲ ਵਿੱਚ ਡਾਇਰੈਕਟਰ ਬਾਲ ਕ੍ਰਿਸ਼ਨ ਅਨੇਜਾ ਅਤੇ ਸਵਾਤੀ ਅਨੇਜਾ ਦੀ ਸਰਪ੍ਰਸਤੀ ਅਧੀਨ ਮਿਸ਼ਨ ਹਰਿਆਲੀ ਤਹਿਤ ਵਿਦਿਆਰਥੀਆਂ ਨੇ ਨਿੰਮ, ਸੁਹਾਜਣਾ, ਸਰੀਂ, ਅੰਬ, ਆਮਲਾ, ਗੁਲਮੋਹਰ, ਅਰਜੁਨ, ਕੜੀ ਪੱਤਾ, ਨਿੰਬੂ, ਅਮਰੂਦ, ਜ਼ਾਮਨ ਪੌਦੇ ਲਗਾਏ। ਇਸ ਮੌਕੇ ਪ੍ਰਿੰਸੀਪਲ ਮਨੋਜ ਕੁਮਾਰ ਨੇ ਰੁੱਖਾਂ ਦੀ ਮਹੱਤਤਾ ਤੇ ਸ਼ੁੱਧ ਵਾਤਾਵਰਨ ਸੰਬੰਧੀ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਇਹਨਾਂ ਤੋ ਬਿਨਾਂ ਸਾਡਾ ਜੀਵਨ ਸੰਭਵ ਨਹੀਂ ਹੈ। ਉਨ੍ਹਾਂ ਨੇ ਬੱਚਿਆ ਨੂੰ ਇਹ ਵੀ ਦੱਸਿਆ ਕਿ ਸਾਨੂੰ ਰੁੱਖਾਂ ਦੀ ਸਾਂਭ ਸੰਭਾਲ ਆਪਣੇ ਜੀਵਨ ਵਾਂਗ ਕਰਨੀ ਚਾਹੀਦੀ ਹੈ, ਕਿਉਂਕਿ ਰੁੱਖਾਂ ਦੇ ਕਾਰਨ ਹੀ ਅਸੀਂ ਜਿਉਂਦੇ ਰਹਿੰਦੇ ਹਾਂ, ਜੇ ਰੁੱਖ ਨਾ ਹੋਣ ਤਾਂ ਮਾਨਵ ਸਭਿਅਤਾ ਦਾ ਅੰਤ ਹੋ ਜਾਵੇਗਾ। ਇਸ ਕਾਰਨ ਸਾਨੂੰ ਸਭ ਨੂੰ ਆਪਣੇ ਜੀਵਨ ਵਿਚ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਹਰਿਆਵਲ ਮੁਹਿੰਮ ਵਿੱਚ ਹਿੱਸਾ ਲੈਣ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ਤੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਸੰਕਲਪ ਕੀਤਾ ਕਿ ਉਹ ਇਹਨਾਂ ਪੌਦਿਆਂ ਦੀ ਦੇਖ ਭਾਲ ਵੀ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸਾਹਰ ਸਿੱਧੂ ਹਲਕਾ ਸਮਰਾਲਾ ਤੋਂ ਯੂਥ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਬ੍ਰਿਟਿਸ਼ ਕਾਲ ਦੇ ਸਮੇਂ ਦਾ ਬਣਿਆ ਵਿਸ਼ਾਲ ਰੈਸਟ ਹਾਊਸ ਬਣਿਆ ਸਰਕਾਰੀ ਅਣਗਹਿਲੀ ਦਾ ਸ਼ਿਕਾਰ
Ad Position 24