25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਸੇਂਟ ਮਦਰ ਟੈਰੇਸਾ ਸਕੂਲ, ਖੰਨਾ ਵਿਚ ਧੂੰਆਂ ਰਹਿਤ ਭੋਜਨ ਪਕਾਉਣ ਦੀ ਗਤੀਵਿਧੀ ਕਰਵਾਈ

Ad Position 21
No active advertisement
ਅਜੀਤ ਡੈਸਕ 22-07-2026
ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)-ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿੱਚ ਸੀ. ਬੀ. ਐਸ. ਈ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ‘ਫਲੇਮਲੈੱਸ ਕੁਕਿੰਗ ਗਤੀਵਿਧੀ’ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ, ਲਗਨ ਅਤੇ ਆਤਮ-ਵਿਸ਼ਵਾਸ ਨਾਲ ਭਾਗ ਲਿਆ। ਬੱਚਿਆਂ ਨੇ ਬਿਨਾਂ ਅੱਗ ਦੀ ਵਰਤੋਂ ਕੀਤੇ ਸੈਂਡਵਿਚ, ਭੇਲ ਪੂਰੀ, ਫਰੂਟ ਚਾਟ, ਚੀਆ ਪੁਡਿੰਗ ਅਤੇ ਹੋਰ ਕਈ ਸੁਆਦਲੇ ਅਤੇ ਪੌਸ਼ਟਿਕ ਵਿਅੰਜਨ ਤਿਆਰ ਕੀਤੇ। ਵਿਅੰਜਨਾਂ ਦੀ ਸੁੰਦਰ ਸਜਾਵਟ, ਸਵਾਦ, ਸਫ਼ਾਈ ਅਤੇ ਸ਼ਾਨਦਾਰ ਪੇਸ਼ਕਾਰੀ ਨੇ ਸਭ ਨੂੰ ਪ੍ਰਭਾਵਿਤ ਕੀਤਾ। ਵਿਦਿਆਰਥੀਆਂ ਨੇ ਆਪਣੀ ਕਲਪਨਾਸ਼ਕਤੀ ਅਤੇ ਪਾਕ-ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਸਾਬਤ ਕੀਤਾ ਕਿ ਸਿਹਤਮੰਦ ਭੋਜਨ ਵੀ ਸੁਆਦਲਾ ਅਤੇ ਆਕਰਸ਼ਕ ਹੋ ਸਕਦਾ ਹੈ। ਸਕੂਲ ਦੇ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਬੱਚਿਆਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ, ਸੰਤੁਲਿਤ ਅਤੇ ਪੌਸ਼ਟਿਕ ਭੋਜਨ ਕਰਨ ਅਤੇ ਆਪਣੀ ਪ੍ਰਤਿਭਾ ਨੂੰ ਨਿਰੰਤਰ ਨਿਖਾਰਨ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਅੰਜੂ ਭਾਟੀਆ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਵਿਚ ਆਤਮ-ਵਿਸ਼ਵਾਸ, ਰਚਨਾਤਮਕ ਸੋਚ, ਟੀਮ ਭਾਵਨਾ, ਸਫ਼ਾਈ ਅਤੇ ਅਨੁਸ਼ਾਸਨ ਵਰਗੇ ਗੁਣਾਂ ਦਾ ਵਿਕਾਸ ਕਰਦੀਆਂ ਹਨ। ਉਨ੍ਹਾਂ ਨੇ ਸਾਰੇ ਭਾਗੀਦਾਰ ਵਿਦਿਆਰਥੀਆਂ ਅਤੇ ਇਸ ਗਤੀਵਿਧੀ ਨੂੰ ਸਫਲ ਬਣਾਉਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ। ਵਿਦਿਆਰਥੀਆਂ ਨੇ ਇਸ ਗਤੀਵਿਧੀ ਦਾ ਭਰਪੂਰ ਆਨੰਦ ਮਾਣਿਆ।
Ad Position 22
No active advertisement
ਪਿਛਲੀ ਖ਼ਬਰ 61ਵੀਂ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ’ਚ ਆਕਸਫੋਰਡ ਸੀਨੀਅਰ ਸਕੂਲ, ਪਾਇਲ ਦੇ ਸ਼ੂਟਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਨੰਬਰ 8 ਅਤੇ 9 ’ਚ ਸੀਵਰੇਜ ਸਮੱਸਿਆ ਯਾਦੂ ਦੀ ਪਟੀਸ਼ਨ ’ਤੇ ਅਦਾਲਤ ਨੇ ਐੱਸ. ਡੀ. ਐੱਮ ਤੋਂ ਤਾਜ਼ਾ ਸਥਿਤੀ ਰਿਪੋਰਟ ਮੰਗੀ
Ad Position 24