25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਲੋਕ ਵਿਕਾਸ ਅਤੇ ਲੋਕਪੱਖੀ ਨੀਤੀਆਂ ’ਤੇ ਭਰੋਸਾ ਜਤਾਉਂਦਿਆਂ ‘ਆਪ’ ਨਾਲ ਜੁੜ ਰਹੇ ਹਨ-ਵਿਧਾਇਕ ਗਿਆਸਪੁਰਾ

Ad Position 21
No active advertisement
ਅਜੀਤ ਡੈਸਕ 22-07-2026
ਰਾੜਾ ਸਾਹਿਬ, 21 ਜੁਲਾਈ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਕਈ ਆਗੂਆਂ ਅਤੇ ਵਰਕਰਾਂ ਨੇ ਕਾਂਗਰਸ ਪਾਰਟੀ ਛੱਡ ਕੇ ਹਲਕਾ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਵਿਧਾਇਕ ਗਿਆਸਪੁਰਾ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਵੇਂ ਸਾਰੇ ਸਾਥੀਆਂ ਜਿਨ੍ਹਾਂ ਵਿੱਚ ਸਰਬਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਬਚਨ ਸਿੰਘ, ਸੁਖਦੇਵ ਸਿੰਘ, ਜਗਦੇਵ ਸਿੰਘ, ਮੰਗਾ ਸਿੰਘ, ਭਰਪੂਰ ਸਿੰਘ, ਸੋਨੂੰ ਸਿੰਘ, ਗੁਰਦੀਪ ਸਿੰਘ, ਪੱਪੂ ਸਿੰਘ ਅਤੇ ਲਾਲ ਸਿੰਘ ਫ਼ੌਜੀ ਆਦਿ ਨੂੰ ਸਿਰੋਪਾਉ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਨ ਉਪਰੰਤ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਸਾਥੀਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਹਲਕੇ ਦੇ ਵਿਕਾਸ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਆਗੂ ਬਲਵੀਰ ਸਿੰਘ, ਰਿਟਾਇਰਡ ਡੀ. ਪੀ. ਡੀ. ੳ. ਨਿਰਮਲ ਸਿੰਘ ਬਿਲਾਸਪੁਰ, ਗੁਰਬਖ਼ਸ਼ ਸਿੰਘ ਬਲਾਕ ਪ੍ਰਧਾਨ, ਗੁਰਮੋਹਨ ਸਿੰਘ ਲੱਖਾ ਸਰਪੰਚ ਪਿੰਡ ਗਿੱਦੜੀ, ਮਾ. ਅਵਤਾਰ ਸਿੰਘ, ਦਾਨਸਵੀਰ ਸਿੰਘ ਬਲਾਕ ਪ੍ਰਧਾਨ ਯੂਥ ਵਿੰਗ, ਗੁਰਪ੍ਰੀਤ ਸਿੰਘ ਗੋਗੀ ਬਿਲਾਸਪੁਰ, ਲਾਲ ਸਿੰਘ, ਹਰਜਿੰਦਰ ਸਿੰਘ ਬਿਲਾਸਪੁਰ, ਗੁਰਬਖਸ਼ ਸਿੰਘ ਸੈਕਟਰੀ, ਮਨਦੀਪ ਸਿੰਘ ਸਾਬਕਾ ਸਰਪੰਚ ਲਾਪਰਾਂ, ਮੇਵਾ ਸਿੰਘ ਸਾਬਕਾ ਸਰਪੰਚ ਪਿੰਡ ਜਹਾਂਗੀਰ, ਦਰਸ਼ਨ ਸਿੰਘ ਸਰਪੰਚ ਰੌਲ, ਭਿੰਦਰ ਸਿੰਘ ਪੰਚ, ਸ਼ਿੰਗਾਰਾ ਸਿੰਘ ਪੰਚ, ਪ੍ਰੀਤਪਾਲ ਸਿੰਘ ਪੰਚ ਰੌਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਰਡ 9 ਦੀਆਂ ਸੀਵਰੇਜ ਅਤੇ ਸਫਾਈ ਸਮੱਸਿਆਵਾਂ ਨੂੰ ਲੈ ਕੇ ਨਗਰ ਕੌਂਸਲ ਖੰਨਾ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਰਾਏਕੋਟ ਵਿਖੇ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਦਾ ਵਿਸ਼ੇਸ਼ ਸਨਮਾਨ
Ad Position 24